ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ 'ਤੇ ਹਰਪਾਲ ਚੀਮਾ ਦਾ ਵੱਡਾ ਬਿਆਨ, ਜਾਣੋ ਕੀ ਬੋਲੇ ਕਿਸਾਨ (ਵੀਡੀਓ)
Wednesday, Mar 19, 2025 - 04:46 PM (IST)

ਚੰਡੀਗੜ੍ਹ : ਚੰਡੀਗੜ੍ਹ 'ਚ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਹੋਈ ਮੀਟਿੰਗ ਖ਼ਤਮ ਹੋ ਚੁੱਕੀ ਹੈ। ਮੀਟਿੰਗ ਦੌਰਾਨ ਕਿਸਾਨਾਂ ਅਤੇ ਕੇਂਦਰ ਵਿਚਾਲੇ 7ਵੇਂ ਗੇੜ ਦੀ ਗੱਲਬਾਤ ਹੋਈ। ਮੀਟਿੰਗ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਮੀਟਿੰਗ ਚੰਗੇ ਮਾਹੌਲ 'ਚ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਇਸ ਦੇ ਲਈ ਇਕ ਅਧਿਕਾਰੀ ਨੂੰ ਨਿਯੁਕਤ ਕੀਤਾ ਗਿਆ ਹੈ, ਜੋ ਦੇਸ਼ ਭਰ ਦੀਆਂ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ ਕਰਨਗੇ ਅਤੇ ਇਸ ਤੋਂ ਬਾਅਦ ਹੀ ਅਗਲੀ ਚਰਚਾ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲਿਆਂ ਲਈ ਬੁਰੀ ਖ਼ਬਰ! ਰੱਦ ਕੀਤਾ ਜਾ ਸਕਦਾ...
ਖ਼ਨੌਰੀ ਮੋਰਚੇ 'ਤੇ ਪੁਲਸ ਦੀ ਹਲਚਲ ਬਾਰੇ ਜਵਾਬ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸੇ ਤਰ੍ਹਾਂ ਦੀ ਹਲਚਲ ਨਹੀਂ ਹੈ, ਅਸੀਂ ਮੀਟਿੰਗ 'ਚ ਰੁੱਝੇ ਹੋਏ ਸੀ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਚਰਚਾ ਲਈ ਲੰਬਾ ਸਮਾਂ ਮੰਗਿਆ ਹੈ। ਉਨ੍ਹਾਂ ਕਿਹਾ ਕਿ ਇਸ ਗੱਲ 'ਤੇ ਸਹਿਮਤੀ ਬਣੀ ਹੈ ਕਿ 4 ਮਈ ਨੂੰ ਦੁਬਾਰਾ ਇਸੇ ਏਜੰਡੇ ਅਤੇ ਇਸੇ ਥਾਂ 'ਤੇ ਦੁਬਾਰਾ ਮੀਟਿੰਗ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਕੰਗਣਾ ਰਣੌਤ ਬਾਰੇ ਆਹ ਕੀ ਬੋਲ ਗਏ ਰਾਜਾ ਵੜਿੰਗ! Emergency ਫਿਲਮ ਬਾਰੇ ਆਖ਼ੀ ਇਹ ਗੱਲ (ਵੀਡੀਓ)
ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਮੀਟਿੰਗ 'ਚ 3 ਕੇਂਦਰੀ ਮੰਤਰੀ ਅਤੇ 3 ਮੰਤਰੀ ਪੰਜਾਬ ਦੇ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਸ ਲੰਬੀ ਮੀਟਿੰਗ ਦੌਰਾਨ ਸਿਰਫ ਐੱਮ. ਐੱਸ. ਪੀ. ਲੀਗਲ ਗਾਰੰਟੀ ਕਾਨੂੰਨ 'ਤੇ ਹੀ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਜੇਕਰ ਇਹ ਕਾਨੂੰਨ ਬਣ ਜਾਂਦਾ ਹੈ ਤਾਂ ਸਾਨੂੰ ਕੁੱਝ ਸਮੱਸਿਆਵਾਂ ਆ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਨਾਲ ਗੱਲਬਾਤ ਜਾਰੀ ਰੱਖਣਾ ਚਾਹੁੰਦੀ ਹੈ ਅਤੇ ਇਸ ਲਈ 4 ਮਈ ਨੂੰ ਦੁਬਾਰਾ ਮੀਟਿੰਗ ਰੱਖੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8