ਪੰਜਾਬ ਵਿਧਾਨ ਸਭਾ 'ਚ ਗਰਜੇ ਹਰਪਾਲ ਚੀਮਾ, ਪੰਜਾਬੀਆਂ ਨਾਲ ਕੀਤਾ ਸਭ ਤੋਂ ਵੱਡਾ ਵਾਅਦਾ ਹੋਇਆ ਪੂਰਾ
Monday, Mar 24, 2025 - 05:33 PM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਰਾਜਪਾਲ ਦੇ ਭਾਸ਼ਣ 'ਤੇ ਧੰਨਵਾਦ ਕਰਨ ਮੌਕੇ ਬੋਲਦਿਆਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਾਲ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੇਮਿਸਾਲ ਪ੍ਰਾਪਤੀਆਂ ਪੰਜਾਬ ਅੰਦਰ ਕੀਤੀਆਂ ਹਨ, ਉਨ੍ਹਾਂ ਦਾ ਜ਼ਿਕਰ ਰਾਜਪਾਲ ਨੇ ਆਪਣੇ ਭਾਸ਼ਣ 'ਚ ਕੀਤਾ ਹੈ। ਰਾਜਪਾਲ ਨੇ ਬਹੁਤ ਸਾਰੇ ਬਿੰਦੂ ਟੱਚ ਕੀਤੇ ਹਨ ਪਰ ਅਜੇ ਵੀ ਬਹੁਤ ਸਾਰੇ ਬਿੰਦੂ ਬਾਕੀ ਰਹਿ ਗਏ ਹਨ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ 'ਚ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ 2022 'ਚ ਚੋਣਾਂ ਲੜ ਰਹੀ ਸੀ ਤਾਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਆਏ ਤਾਂ ਉਸ ਸਮੇਂ ਪੰਜਾਬ ਦੇ ਲੋਕਾਂ ਨਾਲ ਅਸੀਂ ਬਹੁਤ ਵੱਡਾ ਵਾਅਦਾ ਕੀਤਾ ਸੀ ਕਿ ਬਿਜਲੀ ਬਿੱਲ ਹਰ ਘਰ ਦਾ ਜ਼ੀਰੋ ਕਰਾਂਗੇ।
ਇਹ ਵੀ ਪੜ੍ਹੋ : ਗਰਮੀਆਂ 'ਚ ਪੰਜਾਬੀਆਂ ਨੂੰ ਮਿਲੇਗੀ ਵੱਡੀ ਰਾਹਤ! ਪਾਵਰਕਾਮ ਨੇ ਹੁਣੇ ਤੋਂ ਖਿੱਚੀ ਤਿਆਰੀ
ਹਰਪਾਲ ਚੀਮਾ ਨੇ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ 3 ਮਹੀਨਿਆਂ ਦੇ ਅੰਦਰ ਇਹ ਸਭ ਤੋਂ ਵੱਡਾ ਵਾਅਦਾ ਪਾਰਟੀ ਨੇ ਪੂਰਾ ਕੀਤਾ। ਅੱਜ ਪੰਜਾਬ ਦੇ 90 ਫ਼ੀਸਦੀ ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਮੇਰੀ ਅਗਵਾਈ 'ਚ ਕਮੇਟੀ ਦਾ ਗਠਨ ਕੀਤਾ ਅਤੇ ਗੋਇੰਦਵਾਲ ਥਰਮਲ ਪਲਾਂਟ ਖ਼ਰੀਦ ਕੇ ਪੰਜਾਬ ਦੇ ਲੋਕਾਂ ਦੇ ਨਾਂ ਕਰ ਦਿੱਤਾ। ਹਰਪਾਲ ਚੀਮਾ ਨੇ ਕਿਹਾ ਕਿ ਮੈਂ ਬੜੇ ਯਕੀਨ ਨਾਲ ਕਹਿ ਸਕਦਾ ਹਾਂ ਕਿ ਅੱਜ ਤੱਕ ਪੰਜਾਬ ਅੰਦਰ ਭਾਵੇਂ ਕੋਈ ਵੀ ਪਾਰਟੀ ਦੀ ਸਰਕਾਰ ਹੋਵੇ, ਕਦੇ ਪ੍ਰਾਈਵਟ ਥਰਮਲ ਪਲਾਂਟ ਕਿਸੇ ਸਰਕਾਰ ਨੇ ਨਹੀਂ ਖ਼ਰੀਦਿਆ।
ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ 'ਚ ਵੱਡੀ ਗਿਣਤੀ 'ਚ ਲੋਕ ਲਾਹਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਸੂਬੇ 'ਚ ਇਕ ਵੱਡੀ ਕ੍ਰਾਂਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮਾਨ ਸਰਕਾਰ ਨੇ ਵੱਡਾ ਉਪਰਾਲਾ ਕੀਤਾ ਹੈ ਕਿ ਨਹਿਰਾਂ ਦਾ ਪਾਣੀ ਖੇਤਾਂ ਦੇ ਟੇਲਾਂ ਤੱਕ ਪਹੁੰਚਾਇਆ ਜਾਵੇ। ਹਰਪਾਲ ਚੀਮਾ ਨੇ ਕਿਹਾ ਕਿ ਅੱਜ ਪਾਈਪਲਾਈਨਾਂ ਰਾਹੀਂ ਪਾਣੀ ਖੇਤਾਂ ਦੇ ਅਖ਼ੀਰ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਖੇਤਾਂ 'ਚ ਪਾਣੀ ਨਾ ਪਹੁੰਚਾਇਆ ਤਾਂ ਪੰਜਾਬ ਦੀ ਕਿਸਾਨੀ ਖ਼ਤਮ ਹੋ ਜਾਵੇਗੀ। ਅੱਜ ਇਕ ਵੀ ਬੂੰਦ ਪਾਣੀ ਦੀ ਬਾਹਰ ਨਹੀਂ ਜਾ ਰਹੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8