ਹਰਪਾਲ ਸਿੰਘ ਚੀਮਾ ਨੂੰ ਸੰਗਰੂਰ ਪੁੱਜਣ ’ਤੇ ਗਾਰਡ ਆਫ ਆਨਰ ਨਾਲ ਕੀਤਾ ਗਿਆ ਸਨਮਾਨਿਤ

Thursday, Mar 24, 2022 - 01:04 PM (IST)

ਹਰਪਾਲ ਸਿੰਘ ਚੀਮਾ ਨੂੰ ਸੰਗਰੂਰ ਪੁੱਜਣ ’ਤੇ ਗਾਰਡ ਆਫ ਆਨਰ ਨਾਲ ਕੀਤਾ ਗਿਆ ਸਨਮਾਨਿਤ

ਸੰਗਰੂਰ, (ਵਿਜੈ ਕੁਮਾਰ ਸਿੰਗਲਾ ) : ਆਮ ਆਦਮੀ ਪਾਰਟੀ ਦੀ  ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੰਗਰੂਰ ਵਿਖੇ ਪਹਿਲੀ ਵਾਰ ਪੁੱਜਣ ’ਤੇ ਰੈਸਟ ਹਾਊਸ ਸੰਗਰੂਰ  ਵਿਖੇ ਗਾਰਡ ਆਫ ਆਨਰ ਦਾ ਸਨਮਾਨ ਦਿੱਤਾ ਗਿਆ ਅਤੇ ਪੰਜਾਬ ਪੁਲਸ ਦੇ ਜਵਾਨਾਂ ਵੱਲੋਂ ਸਲਾਮੀ ਦਿੱਤੀ ਗਈ। ਵਿਧਾਨ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬੀਬੀ ਨਰਿੰਦਰ ਕੌਰ ਭਰਾਜ ਵਲੋਂ ਵੀ ਹਰਪਾਲ ਸਿੰਘ ਚੀਮਾ ਦਾ ਸੰਗਰੂਰ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ।

PunjabKesari

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ’ਤੇ ਪਹਿਲੇ ਦਿਨ ਰਿਪੋਰਟ ਹੋਏ ਪੁਰਾਣੇ ਮਾਮਲੇ, ਕਈ ਅਧਿਕਾਰੀ ਫਸੇ

ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਰਪਾਲ ਸਿੰਘ ਚੀਮਾ ਪਹਿਲੀ ਵਾਰ ਸੰਗਰੂਰ ਹਲਕੇ ਦੇ ਲੋਕਾਂ ਨੂੰ ਮਿਲਣ ਅਤੇ ਮੀਡੀਆ ਨਾਲ ਰੂਬਰੂ ਹੋਣ ਲਈ ਰੈਸਟ ਹਾਊਸ ਵਿਖੇ ਪੁੱਜੇ ਸਨ। ਇਸ ਸਮੇਂ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਬੀਰ ਅਤੇ ਐੱਸ.ਐੱਸ.ਪੀ ਸੰਗਰੂਰ ਸ੍ਰੀ ਸਵਪਨ ਸ਼ਰਮਾ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਉਚੇਚੇ ਤੌਰ ’ਤੇ ਹਾਜ਼ਰ ਸਨ। ਰੈਸਟ ਹਾਊਸ ਸੰਗਰੂਰ ਵਿਖੇ ਪੁੱਜਣ ’ਤੇ ਪੰਜਾਬ ਪੁਲਸ ਵੱਲੋਂ ਗਾਰਡ ਆਫ ਆਨਰ ਦੇ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਸਨਮਾਨ ਕੀਤਾ ਗਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਸੰਗਰੂਰ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਵੱਖ ਵੱਖ ਪਿੰਡਾਂ ਤੋਂ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਹਰਪਾਲ ਸਿੰਘ ਚੀਮਾ ਨੂੰ ਮਿਲਣ ਲਈ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ।  ਇਸ ਸਮੇਂ ਜ਼ਿਲ੍ਹਾ ਲੋਕ ਸੰਪਰਕ ਅਫਸਰ ਅਮਨਦੀਪ ਸਿੰਘ ਪੰਜਾਬੀ ਅਤੇ ਸਮਿਤੀ ਉਨ੍ਹਾਂ ਦੀ ਟੀਮ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਮਾਨਸਿਕ ਤੌਰ ’ਤੇ ਪ੍ਰੇਸ਼ਾਨ ਭਾਰਤੀ ਨੌਜਵਾਨ ਪਾਕਿਸਤਾਨ ਸਰਹੱਦ ’ਚ ਹੋਇਆ ਦਾਖ਼ਲ, ਪਾਕਿ ਰੇਂਜਰਾਂ ਕੀਤਾ ਗ੍ਰਿਫ਼ਤਾਰ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Anuradha

Content Editor

Related News