ਜਥੇਦਾਰ ਦਾ ਸਖਤ ਬਿਆਨ, ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ ਦੋਸ਼ੀ ਕਹਿਣ ਵਾਲਿਆਂ ''ਤੇ ਹੋਵੇ ਕਾਰਵਾਈ
Sunday, May 03, 2020 - 07:55 PM (IST)
ਸ੍ਰੀ ਮੁਕਤਸਰ ਸਾਹਿਬ (ਰਿਣੀ) : 40 ਮੁਕਤਿਆਂ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਕੌਮ ਨੂੰ ਸੰਬੋਧਨ ਕਰਦਿਆਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਹਜ਼ੂਰ ਸਾਹਿਬ ਤੋਂ ਆ ਰਹੇ ਸ਼ਰਧਾਲੂ ਕੋਰੋਨਾ ਪਾਜ਼ੇਟਿਵ ਆ ਰਹੇ ਹਨ, ਉਹ ਪੀੜਤ ਹਨ ਦੋਸ਼ੀ ਨਹੀਂ। ਉਨ੍ਹਾਂ ਕਿਹਾ ਕਿ ਜੋ ਕੁਝ ਕੁ ਲੋਕ ਇਨ੍ਹਾਂ ਨੂੰ ਦੋਸ਼ੀ ਕਹਿ ਰਹੇ ਹਨ, ਉਨ੍ਹਾਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਕੋਰੋਨਾ ਦਾ ਕਹਿਰ, ਅੰਮ੍ਰਿਤਸਰ ਦੇ ਸਾਰੇ ਐਂਟਰੀ ਅਤੇ ਐਗਜ਼ਿਟ ਪੁਆਇੰਟ ਪੂਰੀ ਤਰ੍ਹਾਂ ਸੀਲ
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸਾਨੂੰ ਲਾਪਰਵਾਹ ਨਹੀਂ ਹੋਣਾ ਚਾਹੀਦਾ ਸਗੋਂ ਡੱਟ ਕੇ ਇਸ ਦਾ ਮੁਕਾਬਲਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੰਗਤ ਲਈ ਹਰ ਤਰ੍ਹਾਂ ਦੀਆਂ ਸੇਵਾਵਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤਿਆਰ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਕਜੁੱਟ ਹੋ ਕਿ ਪੀੜਤ ਲੋਕਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਤੰਦਰੁਸਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ।
ਇਹ ਵੀ ਪੜ੍ਹੋ : ਸੰਗਤਾਂ ਨੂੰ ਬਦਨਾਮ ਨਾ ਕਰੋ, ਜ਼ਿੰਮੇਵਾਰੀ ਲਈ ਸਿਹਤ ਮੰਤਰੀ ਅਤੇ ਸਰਕਾਰਾਂ ਜਵਾਬ ਦੇਣ