ਮਜੀਠੀਆ ਦੇ ਏਕੇ ਵਾਲੇ ਬਿਆਨ ’ਤੇ ਹਰਪ੍ਰੀਤ ਸਿੰਘ ਦਾ ਸਪਸ਼ਟ ਰੁਖ, 'ਸੁਖਬੀਰ ਬਾਦਲ ਪ੍ਰਧਾਨ ਰਹਿੰਦੇ ਸਮਝੌਤਾ ਨਹੀਂ'

Thursday, Feb 05, 2026 - 04:35 PM (IST)

ਮਜੀਠੀਆ ਦੇ ਏਕੇ ਵਾਲੇ ਬਿਆਨ ’ਤੇ ਹਰਪ੍ਰੀਤ ਸਿੰਘ ਦਾ ਸਪਸ਼ਟ ਰੁਖ, 'ਸੁਖਬੀਰ ਬਾਦਲ ਪ੍ਰਧਾਨ ਰਹਿੰਦੇ ਸਮਝੌਤਾ ਨਹੀਂ'

ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ 'ਚ ਏਕਤਾ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਵੱਲੋਂ ਦਿੱਤੇ ਬਿਆਨ ਤੋਂ ਬਾਅਦ ਅਕਾਲੀ ਦਲ ਪੁਰਨ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਬਿਕਰਮ ਸਿੰਘ ਮਜੀਠੀਆ ਦੇ ਇਸ ਬਿਆਨ ਦਾ ਸੁਆਗਤ ਕਰਦੇ ਹਾਂ ਪਰ ਉਨ੍ਹਾਂ ਸਪਸ਼ਟ ਕੀਤਾ ਕਿ ਜਿੰਨੀ ਦੇਰ ਤੱਕ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਨ, ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਸਮਝੌਤੇ ਸੱਤਾ ਪ੍ਰਾਪਤੀ ਲਈ ਨਹੀਂ, ਸਗੋਂ ਸਿਧਾਂਤਾਂ ਦੇ ਆਧਾਰ ’ਤੇ ਹੁੰਦੇ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ ਭਵਿੱਖਬਾਣੀ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਕੋਈ ਸਮਝੌਤਾ ਸਿਰਫ਼ ਸੱਤਾ ਹਾਸਲ ਕਰਨ ਲਈ ਕੀਤਾ ਜਾਂਦਾ ਹੈ ਤਾਂ ਉਸ ਦੀ ਕੋਈ ਕੀਮਤ ਨਹੀਂ ਹੁੰਦੀ ਅਤੇ ਉਹ ਗੈਰ-ਵਾਜਬ ਹੈ। ਉਨ੍ਹਾਂ ਦੇ ਅਨੁਸਾਰ ਜੋ ਸਮਝੌਤੇ ਸਿਧਾਂਤਾਂ ਦੇ ਆਧਾਰ ’ਤੇ ਹੁੰਦੇ ਹਨ, ਉਹੀ ਲੰਮੇ ਸਮੇਂ ਤੱਕ ਟਿਕ ਵੀ ਜਾਂਦੇ ਹਨ।

ਇਹ ਵੀ ਪੜ੍ਹੋ- ਪੰਜਾਬ: ਭਰੇ ਬਾਜ਼ਾਰ 'ਚ ਚੱਲੀਆਂ ਠਾਹ-ਠਾਹ ਗੋਲੀਆਂ, ਦੁਕਾਨਦਾਰਾਂ ਨੇ ਤੁਰੰਤ ਬੰਦ ਕਰ'ਤੀਆਂ ਦੁਕਾਨਾਂ

ਉਨ੍ਹਾਂ ਨੇ ਆਪਣਾ ਰੁਖ ਹੋਰ ਸਪਸ਼ਟ ਕਰਦਿਆਂ ਕਿਹਾ ਕਿ ਜਿੰਨੀ ਦੇਰ ਅਕਾਤ ਤਖ਼ਤ ਸਾਹਿਬ ਤੋਂ ਭਗੌੜਾ ਹੋਇਆ ਸੁਖਬੀਰ ਸਿੰਘ ਬਾਦਲ ਪ੍ਰਧਾਨ ਹੈ, ਤਾਂ ਉਹ ਇਸ ਪਾਰਟੀ ਦਾ ਸਮਝੌਤਾ ਨਹੀਂ ਕਰਨਗੇ। ਉਨ੍ਹਾਂ ਕਿਹਾ ਜੇਕਰ ਸੁਖਬੀਰ ਸਿੰਘ ਬਾਦਲ ਪ੍ਰਧਾਨਗੀ ਤੋਂ ਪਿੱਛੇ ਹਟਦੇ ਹਨ ਤਾਂ ਫਿਰ ਅਸੀਂ ਸਵਾਗਤ ਵੀ ਕਰਾਂਗੇ ਤੇ ਜਤਨ ਵੀ ਕਰਾਂਗੇ।

ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਨੇ ਏਕੇ ਦੀ ਗੱਲ ਕਰਦਿਆਂ ਕਿਹਾ ਸੀ ਕਿ ਰੁੱਸੇ ਹੋਏ ਆਗੂਆਂ ਨੂੰ ਮਨਾਉਣ ਲਈ  ਉਹ ਨੰਗੇ ਪੈਰੀਂ ਆਉਣਗੇ। ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ  ਬਿਆਨ ਸਾਹਮਣੇ ਆਇਆ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ 'ਤੇ ਦਿੱਤਾ ਤਿੱਖਾ ਪ੍ਰਤੀਕਰਮ

ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਭਗੌੜੇ ਦਲ ਦਾ ਸਿਪਾਹੀ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਗੁਰਦੁਆਰਾ ਸਾਹਿਬ ਦੀ ਜ਼ਮੀਨ ਵੇਚਣਾ ਬਹੁਤ ਹੀ ਘਟੀਆ ਹਰਕਤ ਹੈ, ਇਸ ਮਾਮਲੇ 'ਚ ਸਿਪਾਹੀ ਨਹੀਂ ਕਮਾਂਡਰ ਜ਼ਿੰਮੇਵਾਰ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ 328 ਸਰੂਪਾਂ ਦੇ ਮਾਮਲੇ ਵਾਂਗ ਇਹ ਵੀ ਕਾਰਵਾਈ ਬੰਦ ਨਹੀਂ ਹੋਣੀ ਚਾਹੀਦੀ। ਇਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਮੈਂਬਰ ਦੀ ਮਿਲੀਭੁਗਤ ਦਾ ਵੀ ਸ਼ੱਕ ਜਤਾਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News