ਹਰਪ੍ਰੀਤ ਸਿੰਘ ਸੂਦਨ ਬਣੇ ਅੰਮ੍ਰਿਤਸਰ ਜ਼ਿਲ੍ਹੇ ਦੇ ਨਵੇਂ ਡਿਪਟੀ ਕਮਿਸ਼ਨਰ, ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

04/05/2022 3:37:53 PM

ਅੰਮ੍ਰਿਤਸਰ (ਗੁਰਿੰਦਰ ਸਾਗਰ, ਸਰਬਜੀਤ) - 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਅੰਮ੍ਰਿਤਸਰ ਦੇ 175ਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਸ੍ਰੀ ਮੁਕਤਸਰ ਸਾਹਿਬ ਵਿਖੇ ਬਤੌਰ ਡਿਪਟੀ ਕਮਿਸ਼ਨਰ ਨਿਯੁਕਤ ਸਨ। ਸ੍ਰੀ ਸੂਦਨ ਨੇ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਗੁਰੂ ਰਾਮਦਾਸ ਜੀ ਦਾ ਅਸ਼ੀਰਵਾਦ ਲਿਆ। ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀਆਂ ਵੱਲੋਂ ਸੂਦਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸਨਮਾਨਿਤ ਵੀ ਕੀਤਾ ਗਿਆ। 

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਗੁਰਪ੍ਰੀਤ ਸਿੰਘ ਖਹਿਰਾ, ਜਿੰਨਾ ਦਾ ਤਬਾਦਲਾ ਅੰਮ੍ਰਿਤਸਰ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ ਹੈ, ਉਨ੍ਹਾਂ ਨੇ ਸ੍ਰੀ ਸੂਦਨ ਨੂੰ ਫੁੱਲਾਂ ਦੇ ਗੁਲਦਸਤਾ ਦੇ ਕੇ ਜੀ ਆਇਆ ਕਿਹਾ ਅਤੇ ਆਪਣੀ ਹਾਜ਼ਰੀ ਵਿਚ ਅਹੁਦੇ ’ਤੇ ਬਿਠਾਇਆ। ਇਸ ਤੋਂ ਪਹਿਲਾਂ ਪੁਲਸ ਦੇ ਜਵਾਨਾਂ ਨੇ ਸਲਾਮੀ ਦੇ ਕੇ ਉਨ੍ਹਾਂ ਨੂੰ ਅੰਮ੍ਰਿਤਸਰ ਪੁੱਜਣ ’ਤੇ ਜੀ ਆਇਆ ਕਿਹਾ। ਸ੍ਰੀ ਸੂਦਨ ਨੇ ਇਸ ਮੌਕੇ ਕੀਤੀ ਸੰਖੇਪ ਮੀਟਿੰਗ ਵਿਚ ਕਿਹਾ ਕਿ ਸਾਫ਼-ਸੁਥਰਾ ਤੇ ਸੁਚੱਜਾ ਪ੍ਰਸਾਸ਼ਨ ਦੇਣਾ ਮੇਰੀ ਪਹਿਲੀ ਤਰਜੀਹ ਹੋਵੇਗਾ। ਮੈਂ ਕੋਸ਼ਿਸ਼ ਕਰਾਂਗਾ ਕਿ ਸ. ਖਹਿਰਾ ਵੱਲੋਂ ਜ਼ਿਲ੍ਹੇ ਵਿਚ ਕੀਤੇ ਜਾ ਰਹੇ ਕੰਮਾਂ ਨੂੰ ਅੱਗੇ ਤੋਰਦੇ ਹੋਏ ਅੰਮ੍ਰਿਤਸਰ ਦੀ ਅਗਵਾਈ ਕਰ ਸਕਾ। 

ਪੜ੍ਹੋ ਇਹ ਵੀ ਖ਼ਬਰ - ਇੰਜੀਨੀਅਰਿੰਗ ਦੀ ਨੌਕਰੀ ਛੱਡ ਇਸ ਨੌਜਵਾਨ ਨੇ ਸ਼ੁਰੂ ਕੀਤੀ ਬਾਗਬਾਨੀ, ਹੁਣ ਕਮਾ ਰਿਹਾ ਲੱਖਾਂ ਰੁਪਏ (ਤਸਵੀਰਾਂ)

ਉਨ੍ਹਾਂ ਕਿਹਾ ਕਿ ਭਾਵੇਂ ਬਤੌਰ ਡਿਪਟੀ ਕਮਿਸ਼ਨਰ ਬਹੁਤ ਸਾਰੇ ਰੁਝੇਂਵੇ ਹੁੰਦੇ ਹਨ ਪਰ ਮੇਰੀ ਕੋਸ਼ਿਸ਼ ਇਹ ਹੋਵੇਗੀ ਕਿ ਰੋਜ਼ਾਨਾ ਲੋਕਾਂ ਨੂੰ ਮਿਲਣ ਲਈ ਸਮਾਂ ਦਿੱਤਾ ਜਾ ਸਕੇ। ਇਸ ਮੌਕੇ ਸੂਦਨ ਦੇ ਨਾਲ ਉਨ੍ਹਾਂ ਦੇ ਮਾਤਾ ਸ੍ਰੀਮਤੀ ਗੁਰਮੀਤ ਕੌਰ, ਪਿਤਾ ਐਡਵੋਕੇਟ ਜਸਪਾਲ ਸਿੰਘ ਮਾਨੀਪੁਰ ਅਤੇ ਹੋਰ ਪਰਿਵਾਰਕ ਮੈਂਬਰ ਹਾਜ਼ਰ ਸਨ। ਗੁਰਪ੍ਰੀਤ ਸਿੰਘ ਖਹਿਰਾ ਨੇ ਸੂਦਨ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭ ਕਾਮਨਾਵਾਂ ਦਿੱਤੀਆਂ।

ਪੜ੍ਹੋ ਇਹ ਵੀ ਖ਼ਬਰ - ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ਨੂੰ ਮਿਲੇ ਵਾਕੀ-ਟਾਕੀ, ਹੁਣ ਨਹੀਂ ਕਰ ਸਕਣਗੇ ਫੋਨ ਦੀ ਵਰਤੋਂ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੂਧਲ, ਐੱਸ.ਡੀ.ਐੱਮ. ਸ੍ਰੀ ਰਾਜੇਸ਼ ਸ਼ਰਮਾ, ਜ਼ਿਲ੍ਹਾ ਮਾਲ ਅਧਿਕਾਰੀ ਅਰਵਿੰਦਰਪਾਲ ਸਿੰਘ, ਸਹਾਇਕ ਕਮਿਸ਼ਨਰ ਅਮਰਿੰਦਰ ਸਿੰਘ ਟਿਵਾਣਾ, ਤਹਿਸੀਦਾਰ ਪਰਮਪ੍ਰੀਤ ਸਿੰਘ ਗੁਰਾਇਆ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਦੱਸਣਯੋਗ ਹੈ ਕਿ ਸੰਨ 1849 ਵਿਚ ਜਦੋਂ ਅੰਗਰੇਜ਼ਾਂ ਵੱਲੋਂ ਪੰਜਾਬ ਨੂੰ ਆਪਣੇ ਰਾਜ ਵਿਚ ਸ਼ਾਮਲ ਕੀਤਾ ਗਿਆ ਸੀ, ਤਾਂ 20 ਅਪ੍ਰੈਲ 1849 ਵਿਚ ਪਹਿਲੀ ਵਾਰ ਅੰਮ੍ਰਿਤਸਰ ਵਿਚ ਡਿਪਟੀ ਕਮਿਸ਼ਨਰ ਦੀ ਨਿਯੁਕਤੀ ਕੀਤੀ ਗਈ ਸੀ। 

ਪੜ੍ਹੋ ਇਹ ਵੀ ਖ਼ਬਰ - 36 ਘੰਟੇ ’ਚ ਸੁਲਝੀ ਕਤਲ ਦੀ ਗੁੱਥੀ : ASI ਪਿਓ ਨੇ ਪਹਿਲਾਂ ਪੁੱਤਰ ਦਾ ਗੋਲੀ ਮਾਰ ਕੀਤਾ ਕਤਲ, ਫਿਰ ਕੀਤੀ ਖ਼ੁਦਕੁਸ਼ੀ


 

rajwinder kaur

This news is Content Editor rajwinder kaur