ਭਾਜਪਾ ਨੂੰ ਮਿਲਿਆ ਵੱਡਾ ਸਮਰਥਨ, ਕੇਵਲ ਢਿੱਲੋਂ ਦੀ ਅਗਵਾਈ ’ਚ ਹਰਸ਼ਿਲ ਗਰਗ ਸਾਥੀਆਂ ਸਣੇ ਪਾਰਟੀ ''ਚ ਸ਼ਾਮਲ

Saturday, Jan 28, 2023 - 07:36 PM (IST)

ਭਾਜਪਾ ਨੂੰ ਮਿਲਿਆ ਵੱਡਾ ਸਮਰਥਨ, ਕੇਵਲ ਢਿੱਲੋਂ ਦੀ ਅਗਵਾਈ ’ਚ ਹਰਸ਼ਿਲ ਗਰਗ ਸਾਥੀਆਂ ਸਣੇ ਪਾਰਟੀ ''ਚ ਸ਼ਾਮਲ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ’ਚ ਦਿਨੋ-ਦਿਨ ਵੱਡਾ ਬਲ ਮਿਲ ਰਿਹਾ ਹੈ। ਇਸੇ ਤਹਿਤ ਅੱਜ ਬਰਨਾਲਾ ਵਿਧਾਨ ਸਭਾ ਹਲਕੇ ’ਚ ਭਾਜਪਾ ਨੂੰ ਉਸ ਸਮੇਂ ਵੱਡਾ ਸਮਰਥਨ ਮਿਲਿਆ­ ਜਦੋਂ ਨੌਜਵਾਨ ਆਗੂ ਹਰਸ਼ਿਲ ਗਰਗ ਦੀ ਅਗਵਾਈ ’ਚ ਉਸਦੇ ਵੱਡੀ ਗਿਣਤੀ ’ਚ ਸਾਥੀਆਂ ਨੇ ਭਾਜਪਾ ਯੁਵਾ ਮੋਰਚਾ ’ਚ ਸ਼ਮੂਲੀਅਤ ਕਰ ਲਈ। ਇਨ੍ਹਾਂ ਨੌਜਵਾਨਾਂ ਨੂੰ ਅੱਜ ਚੰਡੀਗੜ੍ਹ ਬੀ.ਜੇ.ਪੀ. ਦਫ਼ਤਰ ’ਚ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੂਬਾ ਆਗੂ ਸੁਭਾਸ਼ ਸ਼ਰਮਾ ਅਤੇ ਬੀ.ਜੇ.ਪੀ. ਯੁਵਾ ਮੋਰਚਾ ਆਗੂ ਕੰਵਰਦੀਪ ਟੌਹੜਾ ਨੇ ਭਾਜਪਾ ’ਚ ਸ਼ਾਮਲ ਕਰਵਾਇਆ।

ਇਹ ਖ਼ਬਰ ਵੀ ਪੜ੍ਹੋ - ਪਤੰਗ ਉਡਾ ਰਹੇ ਬੱਚੇ ਲਈ ਕਾਲ ਬਣ ਕੇ ਆਈ ਤੇਜ਼ ਰਫ਼ਤਾਰ ਕਾਰ, ਹੋਈ ਦਰਦਨਾਕ ਮੌਤ

ਇਸ ਮੌਕੇ ਕੇਵਲ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ’ਚ ਕੇਂਦਰ ਦੀ ਬੀ.ਜੇ.ਪੀ. ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪੰਜਾਬ ਦੇ ਲੋਕ ਵੱਡੀ ਗਿਣਤੀ ’ਚ ਖੁਸ਼ ਹਨ। ਇਸੇ ਤਹਿਤ ਹੀ ਪੰਜਾਬ ’ਚ ਭਾਜਪਾ ਦਾ ਕਾਫਲਾ ਦਿਨੋ-ਦਿਨ ਵੱਡਾ ਹੁੰਦਾ ਜਾ ਰਿਹਾ ਹੈ। ਅੱਜ ਇਸੇ ਲੜੀ ਤਹਿਤ ਨੌਜਵਾਨ ਆਗੂ ਹਰਸ਼ਲ ਗਰਗ ਨੇ ਆਪਣੀ ਸਾਥੀਆਂ ਸਮੇਤ ਪਾਰਟੀ ’ਚ ਸ਼ਮੂਲੀਅਤ ਕੀਤੀ ਹੈ­ ਜਿਨ੍ਹਾਂ ਦਾ ਅਸੀਂ ਖੁੱਲ੍ਹੇ ਦਿਲ ਨਾਲ ਸਵਾਗਤ ਕਰ ਰਹੇ ਹਾਂ। ਇਨ੍ਹਾਂ ਸਾਰੇ ਨੌਜਵਾਨਾਂ ਨੂੰ ਬੀ.ਜੇ.ਪੀ. ’ਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦੇ ਲੋਕ ਭਾਜਪਾ ਵਰਗੀ ਵਿਕਾਸ ਦੀ ਸੋਚ ਵਾਲੀ ਪਾਰਟੀ ਦੀ ਸਰਕਾਰ ਬਣਨੀ ਲੋਚ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਟਰੈਕਟਰ ਚੋਰਾਂ ਨੇ ਮਾਲਕ 'ਤੇ ਚਲਾਈ ਗੋਲ਼ੀ, ਜਵਾਬੀ ਫਾਇਰਿੰਗ ਵਿਚ 1 ਦੀ ਮੌਤ, 2 ਗ੍ਰਿਫ਼ਤਾਰ

ਇਸ ਮੌਕੇ ਨਵਨੀਤ ਸਿੰਘ ਮਾਨਸਾ, ਜਸ਼ਨ ਸਿੱਧੂ ਮੋਹਾਲੀ, ਨਿਤਿਨ ਗਰਗ ਵੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News