ਮੋਦੀ ਸਰਕਾਰ ਦੇ ਕੈਬਨਿਟ ਮੰਤਰੀਆਂ ''ਚੋਂ ਹਰਸਿਮਰਤ ਇਕ ਅਨਮੋਲ ਹੀਰਾ

11/07/2017 3:06:51 AM

ਮਾਨਸਾ/ਬੁਢਲਾਡਾ (ਮਿੱਤਲ/ਮਨਜੀਤ) - ਕੇਂਦਰੀ ਕੈਬਨਿਟ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਆਰਥਕ ਤੰਗੀ 'ਚੋਂ ਕੱਢ ਕੇ ਖੁਸ਼ਹਾਲੀ ਵੱਲ ਤੋਰਨ ਲਈ ਤਿੰਨ ਰੋਜ਼ਾ ਵਰਲਡ ਫੂਡ ਮੇਲਾ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਕਰਵਾ ਕੇ ਸਾਬਤ ਕਰ ਦਿੱਤਾ ਹੈ ਕਿ ਕਿਸਾਨਾਂ ਅਤੇ ਵਪਾਰੀਆਂ ਦੇ ਨੁੰਹ-ਮਾਸ ਦੇ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨ ਲਈ ਦੇਸ਼ ਦੀ ਮੋਦੀ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। ਇਹ ਸ਼ਬਦ ਮੇਲੇ 'ਚ ਭਾਗ ਲੈ ਕੇ ਵਾਪਸ ਪਹੁੰਚੇ ਯੂਥ ਅਕਾਲੀ ਦਲ ਬਾਦਲ ਜ਼ਿਲਾ ਮਾਨਸਾ ਦੇ ਪ੍ਰਧਾਨ ਅਵਤਾਰ ਸਿੰਘ ਰਾੜਾ ਅਤੇ ਮਾਨਸਾ ਜ਼ਿਲੇ ਦੇ ਸੀਨੀਅਰ ਮੀਤ ਪ੍ਰਧਾਨ ਹਰਸਿਮਰਨ ਸਿੰਘ ਮੱਲ ਸਿੰਘ ਵਾਲਾ ਨੇ ਕਿਹਾ ਕਿ ਬੀਬੀ ਬਾਦਲ ਦੇ ਅਣਥੱਕ ਯਤਨਾਂ ਸਦਕਾ ਇਸ ਮੇਲੇ 'ਚ 60 ਤੋਂ 70 ਦੇਸ਼ਾਂ ਦੇ ਲੋਕਾਂ ਨੇ ਭਾਗ ਲਿਆ, ਜੋ ਬੀਬੀ ਬਾਦਲ ਵੱਲੋਂ ਦੇਸ਼ ਦੀ ਤਰੱਕੀ ਲਈ ਚੁੱਕੇ ਗਏ ਕਦਮਾਂ 'ਚ ਇਕ ਇਤਿਹਾਸਕ ਕਦਮ ਹੈ। ਆਗੂਆਂ ਨੇ ਅਖੀਰ 'ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮੇਲੇ ਦੀ ਸਫਲਤਾ ਦੀ ਵਧਾਈ ਦਿੰਦਿਆਂ ਕਿਹਾ ਕਿ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਈ ਮਹੀਨੇ ਸਖਤ ਮਿਹਨਤ ਕਰ ਕੇ ਸਾਬਤ ਕਰ ਦਿੱਤਾ ਹੈ ਕਿ ਬੀਬੀ ਬਾਦਲ ਮੋਦੀ ਸਰਕਾਰ ਦੇ ਕੈਬਨਿਟ ਮੰਤਰੀਆਂ 'ਚੋਂ ਇਕ ਅਨਮੋਲ ਹੀਰਾ ਮੰਤਰੀ ਹੈ। ਇਸ ਮੌਕੇ ਹਲਕਾ ਬੁਢਲਾਡਾ ਦੇ ਪ੍ਰਧਾਨ ਗੁਰਜੀਤ ਸਿੰਘ ਲਾਲੂ, ਸਰਕਲ ਬੁਢਲਾਡਾ ਦੇ ਪ੍ਰਧਾਨ ਸੋਹਣਾ ਸਿੰਘ ਕਲੀਪੁਰ, ਰੇਸ਼ਮ ਸਿੰਘ ਬਣਾਂਵਾਲੀ, ਬੋਹਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਮੰਘਾਣੀਆਂ, ਸਰਪੰਚ ਜਗਸੀਰ ਸਿੰਘ ਭਾਦੜਾ, ਦਵਿੰਦਰ ਸਿੰਘ ਚੱਕ ਅਲੀਸ਼ੇਰ, ਜੱਗ ਸਿੰਘ ਬਰਨਾਲਾ ਤੋਂ ਇਲਾਵਾ ਹੋਰ ਵੀ ਮੌਜੂਦ ਸਨ।


Related News