ਚੰਨੀ ਦੇ ਪਰਿਵਾਰ ਨੇ 111 ਦਿਨਾਂ ’ਚ ਗ਼ੈਰ-ਕਾਨੂੰਨੀ ਰੇਤ ਮਾਈਨਿੰਗ ਨਾਲ ਇਕੱਠੇ ਕੀਤੇ ਕਰੋੜਾਂ ਰੁਪਏ: ਹਰਸਿਮਰਤ ਬਾਦਲ

Thursday, Jan 20, 2022 - 07:35 PM (IST)

ਚੰਨੀ ਦੇ ਪਰਿਵਾਰ ਨੇ 111 ਦਿਨਾਂ ’ਚ ਗ਼ੈਰ-ਕਾਨੂੰਨੀ ਰੇਤ ਮਾਈਨਿੰਗ ਨਾਲ ਇਕੱਠੇ ਕੀਤੇ ਕਰੋੜਾਂ ਰੁਪਏ: ਹਰਸਿਮਰਤ ਬਾਦਲ

ਚੰਡੀਗੜ੍ਹ (ਬਿਊਰੋ) : ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਤਿੱਖਾ ਹਮਲਾ ਕੀਤਾ। ਬੀਬੀ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਪਰਿਵਾਰਕ ਮੈਂਬਰਾਂ ਨੇ ਚੰਨੀ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਇਕੱਠੇ ਕੀਤੇ ਹਨ। ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ) ਵੱਲੋਂ ਮੁੱਖ ਮੰਤਰੀ ਦੇ ਭਾਣਜੇ ਦੀ ਰਿਹਾਇਸ਼ ’ਤੇ ਮਾਰੇ ਛਾਪੇ ਤੇ 11 ਕਰੋੜ ਦੀ ਬਰਾਮਦੀ ਨੇ ਇਹ ਸੱਪਸ਼ਟ ਕਰ ਦਿੱਤਾ ਕਿ ਸੂਬੇ ਵਿਚ ਰੇਤ ਮਾਫ਼ੀਆ ਚੰਨੀ ਵੱਲੋਂ ਚਲਾਇਆ ਜਾ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਗੈਂਗਵਾਰ ’ਚ ਗੈਂਗਸਟਰਾਂ ਨੇ ਕੀਤਾ ਵੱਡਾ ਖ਼ੁਲਾਸਾ: ਤਿੰਨ ਸ਼ਾਰਪ ਸ਼ੂਟਰਾਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਹਰਸਿਮਰਤ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬੀਆਂ ਨੂੰ ਨਜ਼ਦੀਕੀ ਰਿਸ਼ਤੇਦਾਰ ਕੋਲੋਂ ਬਰਾਮਦ ਹੋਏ 11 ਕਰੋੜ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣ ਕਿ ਉਹ ਕਿਥੋਂ ਆਏ ਹਨ।  ਬੀਬੀ ਬਾਦਲ ਨੇ ਕਿਹਾ ਕਿ ਇਹ ਸੰਵਦੇਨਸ਼ੀਲ ਮਾਮਲਾ ਹੈ, ਜਿਸ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਇਸ ਮਾਮਲੇ ਦੀ ਜਾਂਚ ਸੀਨੀਅਰ ਜੱਜ ਵੱਲੋਂ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ 5 ਸਾਲਾਂ ਦੇ ਰਾਜਕਾਲ ਦੌਰਾਨ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਕਾਂਗਰਸ ਸਰਕਾਰ ਨੇ ਠੱਪ ਕਰ ਦਿੱਤੇ।

ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਨੂੰ ਟੱਕਰ ਦੇਣ ਲਈ ਤਿਆਰ ਇਹ 'ਆਪ' ਆਗੂ, ਦਿੱਤੀ ਵੱਡੀ ਚੁਣੌਤੀ (ਵੀਡੀਓ)

ਕਾਂਗਰਸ ਸਰਕਾਰ ਨੇ ਗਰੀਬ ਅਤੇ ਐੱਸ.ਸੀ. ਵਰਗ ਦੀਆਂ ਸਮਾਜ ਭਲਾਈ ਸਕੀਮਾਂ ’ਚੋਂ ਅਨੇਕਾਂ ਲਾਭਪਾਤਰੀਆਂ ਦੇ ਨਾਂ ਕੱਟ ਦਿੱਤੇ ਅਤੇ ਕਈ ਸਕੀਮਾਂ ਬੰਦ ਕਰ ਦਿੱਤੀਆਂ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਵਰ੍ਹਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਕੇਜਰੀਵਾਲ ਆਪਣੀਆਂ ਕੋਝੀਆਂ ਚਾਲਾਂ ਨਾਲ ਪੰਜਾਬੀਆਂ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ। ਅਜਿਹਾ ਜਾਪਦਾ ਹੈ ਕਿ ਸੂਬੇ ਦੇ ਸਾਰੇ ਹਲਕਿਆਂ ਲਈ ਟਿਕਟਾਂ ਵੇਚਣ ਤੋਂ ਬਾਅਦ ਉਨ੍ਹਾਂ ਨੇ ਇਕ ਜਾਅਲੀ ਫੋਨ ਸਰਵੇਖਣ ਕਰਵਾ ਕੇ ਪਾਰਟੀ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਚਿਹਰੇ ਦੀ ਪੋਸਟ ਵੇਚ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਸਾਵਧਾਨ! ਬਿਨਾਂ ਮਾਸਕ ਤੋਂ ਸੜਕਾਂ ’ਤੇ ਘੁੰਮਣ ਵਾਲੇ ਲੋਕਾਂ ’ਤੇ ਕੱਸਿਆ ਜਾਵੇਗਾ ਹੁਣ ਸ਼ਿਕੰਜਾ

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


author

rajwinder kaur

Content Editor

Related News