ਪੁਲਸ ਨੇ ਹਰਸਿਮਰਤ ਬਾਦਲ ਅਤੇ ਗਨੀਵ ਕੌਰ ਮਜੀਠੀਆ ਨੂੰ ਲਿਆ ਹਿਰਾਸਤ ''ਚ

Saturday, Sep 05, 2026 - 06:24 PM (IST)

ਪੁਲਸ ਨੇ ਹਰਸਿਮਰਤ ਬਾਦਲ ਅਤੇ ਗਨੀਵ ਕੌਰ ਮਜੀਠੀਆ ਨੂੰ ਲਿਆ ਹਿਰਾਸਤ ''ਚ

ਚੰਡੀਗੜ੍ਹ : ਅਕਾਲੀ ਦਲ ਦੀ ਮਹਿਲਾ ਵਿੰਗ ਨੇ ਅੱਜ ਚੰਡੀਗੜ੍ਹ ਵਿਚ ਸਰਕਾਰ ਖ਼ਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ। ਮਹਿਲਾ ਆਗੂਆਂ ਅਤੇ ਵਰਕਰਾਂ ਨੇ ਬੈਰੀਕੇਡਿੰਗ ਪਾਰ ਕਰਕੇ ਮੁੱਖ ਮੰਤਰੀ ਆਵਾਸ ਵੱਲ ਵਧਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਉਨ੍ਹਾਂ ਨੂੰ ਰੋਕ ਦਿੱਤਾ, ਜਿਸ ਦੇ ਚੱਲਦੇ ਪ੍ਰਦਰਸ਼ਨਕਾਰੀ ਬੀਬੀਆਂ ਅਤੇ ਪੁਲਸ ਵਿਚਾਲੇ ਕਾਫੀ ਦੇਰ ਤਕ ਗਹਿਮਾ-ਗਹਿਮੀ ਹੁੰਦੀ ਰਹੀ। ਉਪਰੰਤ ਪੁਲਸ ਨੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਵਿਧਾਇਕ ਗਨੀਵ ਕੌਰ ਮਜੀਠੀਆ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ ਨੂੰ ਹਿਰਾਸਤ ਵਿਚ ਲੈ ਲਿਆ। 

ਇਸ ਦੌਰਾਨ ਬੀਬੀਆਂ ਨੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਬੀਬੀਆਂ ਪੰਜ ਕਰੋੜ ਦੀ ਰਿਸ਼ਵਤ ਮਾਮਲੇ ਵਿਚ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਖਿਲਾਫ ਐਫਆਈਆਰਜ ਦਰਜ ਕਰਨ ਦੀ ਮੰਗ ਕਰ ਰਹੀਆਂ ਸਨ।


author

Gurminder Singh

Content Editor

Related News