ਹਰਸਿਮਰਤ ਬਾਦਲ ਨੇ ਸੰਭਾਲਿਆ ਫੂਡ ਪ੍ਰੋਸੈਸਿੰਗ ਮੰਤਰਾਲਾ

Tuesday, Jun 04, 2019 - 06:57 PM (IST)

ਹਰਸਿਮਰਤ ਬਾਦਲ ਨੇ ਸੰਭਾਲਿਆ ਫੂਡ ਪ੍ਰੋਸੈਸਿੰਗ ਮੰਤਰਾਲਾ

ਨਵੀਂ ਦਿੱਲੀ/ਚੰਡੀਗੜ੍ਹ : ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਫੂਡ ਪ੍ਰੋਸੈਸਿੰਗ ਮੰਤਰਾਲੇ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਨਵੀਂ ਊਰਜਾ ਨਾਲ ਕੰਮ ਕੀਤਾ ਜਾਵੇਗਾ। ਹਰਸਿਮਰਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਿਸ਼ਾਨਾ 2022 ਤੱਕ ਸਾਰੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨਾ ਹੈ। ਉਨ੍ਹਾਂ ਕਿਹਾ ਕਿ ਫੂਡ ਪ੍ਰੋਸੈਸਿੰਗ ਮੰਤਰਾਲੇ ਦੀਆਂ ਨਵੀਆਂ ਸਕੀਮਾਂ ਨਾਲ ਰੁਜ਼ਗਾਰ 'ਚ ਵਾਧਾ ਹੋਵੇਗਾ। ਹਰਸਿਮਰਤ ਨੇ ਦੱਸਿਆ ਕਿ ਉਨ੍ਹਾਂ ਦੇ ਮੰਤਰਾਲੇ ਵੱਲੋਂ ਆਪਣੇ ਸੂਬੇ ਲਈ ਇੰਨੇ ਪ੍ਰਾਜੈਕਟ ਲਿਆਂਦੇ ਜਾਣਗੇ, ਜਿਨ੍ਹਾਂ ਨਾਲ ਕਿਸਾਨਾਂ ਅਤੇ ਨੌਜਵਾਨਾਂ ਨੂੰ ਲਾਭ ਮਿਲ ਸਕੇਗਾ। 

ਦੱਸਣਯੋਗ ਹੈ ਕਿ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਚੋਣ ਮੈਦਾਨ 'ਚ ਸਨ ਅਤੇ ਉਨ੍ਹਾਂ ਨੇ ਕਾਂਗਰਸ ਦੇ ਰਾਜਾ ਵੜਿੰਗ 21000 ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾ ਕੇ ਲਗਾਤਾਰ ਤੀਜੀ ਵਾਰ ਇਥੇ ਜਿੱਤ ਹਾਸਲ ਕੀਤੀ ਸੀ। ਜਿੱਤ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਦੂਜੀ ਵਾਰ ਕੇਂਦਰੀ ਮੰਤਰੀ ਬਣਾਇਆ ਗਿਆ ਸੀ ਤੇ ਸ਼ੁਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਭਾਗਾਂ ਦੀ ਵੰਡ ਕੀਤੀ, ਜਿਸ ਵਿਚ ਹਰਸਿਮਰਤ ਕੌਰ ਬਾਦਲ ਨੂੰ ਫੂਡ ਪ੍ਰੋਸੈਸਿੰਗ ਮੰਤਰਾਲੇ ਦਾ ਅਹੁਦਾ ਮੁੜ ਤੋਂ ਦਿੱਤਾ ਗਿਆ।


author

Gurminder Singh

Content Editor

Related News