ਹਰਸਿਮਰਤ ਬਾਦਲ ਨੇ ਬਰਨਾਲਾ ਬਾਈਪਾਸ ਫਲਾਈਓਵਰ ਦਾ ਕੰਮ ਪੂਰਾ ਕਰਨ ਲਈ ਗਡਕਰੀ ਨੂੰ ਕੀਤੀ ਇਹ ਅਪੀਲ

Tuesday, Jan 03, 2023 - 09:22 PM (IST)

ਚੰਡੀਗੜ੍ਹ (ਅਸ਼ਵਨੀ) : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ-ਚੰਡੀਗੜ੍ਹ ਰੋਡ ’ਤੇ ਬਰਨਾਲਾ ਬਾਈਪਾਸ ’ਤੇ ਬਣਨ ਵਾਲੇ ਫਲਾਈਓਵਰ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਉਣ ਲਈ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਤੋਂ ‘ਨਿੱਜੀ ਦਖਲ’ ਦੀ ਮੰਗ ਕਰਦਿਆਂ ਕਿਹਾ ਕਿ ਪ੍ਰਾਜੈਕਟ ਦੇ ਸ਼ੁਰੂ ਹੋਣ 'ਚ ਹੋਈ ਦੇਰੀ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਅਤੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ : ਸਵਾਤੀ ਮਾਲੀਵਾਲ ਦਾ ਕੇਂਦਰੀ ਗ੍ਰਹਿ ਸਕੱਤਰ ਨੂੰ ਪੱਤਰ, ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਕੀਤੀ ਇਹ ਵੱਡੀ ਮੰਗ

ਗਡਕਰੀ ਨੂੰ ਲਿਖੇ ਪੱਤਰ 'ਚ ਹਰਸਿਮਰਤ ਨੇ ਧਿਆਨ ਦਿਵਾਇਆ ਕਿ ਭਾਰਤ ਸਰਕਾਰ ਵੱਲੋਂ ਫਲਾਈਓਵਰ ਦੇ ਨਿਰਮਾਣ ਨੂੰ ਮਨਜ਼ੂਰੀ ਦੇਣ ਤੋਂ ਬਾਅਦ 7 ਸਤੰਬਰ, 2021 ਨੂੰ ਮੰਤਰੀ ਵੱਲੋਂ ਆਯੋਜਿਤ ਇਕ ਵਰਚੁਅਲ ਮੀਟਿੰਗ 'ਚ ਵੀ ਇਸ ਮਾਮਲੇ ’ਤੇ ਚਰਚਾ ਕੀਤੀ ਗਈ ਸੀ ਪਰ ਕੁਝ ਪ੍ਰਸ਼ਾਸਕੀ ਕਾਰਨਾਂ ਕਰਕੇ ਪ੍ਰਾਜੈਕਟ ਦਾ ਕੰਮ ਰੁਕ ਗਿਆ ਸੀ, ਜਿਸ ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਲੋੜ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ ਇਹ ਇਲਾਕਾ ਦੁਰਘਟਨਾ ਸੰਭਾਵਿਤ ਇਲਾਕਾ ਹੈ ਅਤੇ ਸਰਦੀਆਂ 'ਚ ਧੁੰਦ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਮੰਤਰੀ ਨੂੰ ਪ੍ਰਸ਼ਾਸਕੀ ਅੜਚਨਾਂ ਨੂੰ ਦੂਰ ਕਰਨ ਦੀ ਬੇਨਤੀ ਕੀਤੀ ਤਾਂ ਜੋ ਬਾਈਪਾਸ ਦੀ ਉਸਾਰੀ ਦਾ ਕੰਮ ਜਲਦੀ ਸ਼ੁਰੂ ਹੋ ਸਕੇ।

PunjabKesari

ਇਹ ਵੀ ਪੜ੍ਹੋ : ਠੰਡ 'ਚ ਵੀ ਗਰਮਾਇਆ ਹੋਇਐ ਸ਼ਰਾਬ ਫੈਕਟਰੀ ਦਾ ਮਾਮਲਾ, ਕਿਸਾਨਾਂ ਵੱਲੋਂ 6 ਜਨਵਰੀ ਨੂੰ ਵੱਡਾ ਇਕੱਠ ਕਰਨ ਦਾ ਐਲਾਨ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News