ਕਮਲਪ੍ਰੀਤ ਨੂੰ ਮਿਲਣ ਉਨ੍ਹਾਂ ਦੇ ਪਿੰਡ ਪੁੱਜੀ ਹਰਸਿਮਰਤ ਬਾਦਲ, 10 ਲੱਖ ਰੁਪਏ ਦੀ ਦਿੱਤੀ ਗ੍ਰਾਂਟ
Sunday, Aug 15, 2021 - 08:37 PM (IST)
ਸ੍ਰੀ ਮੁਕਤਸਰ ਸਾਹਿਬ,ਜਲੰਧਰ- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਡਿਸਕਸ ਥ੍ਰੋਅ 'ਚ ਦੇਸ਼ ਦਾ ਨਾਂ ਚਮਕਾਉਣ ਵਾਲੀ ਧੀ, ਕਮਲਪ੍ਰੀਤ ਕੌਰ ਦੇ ਪਿੰਡ ਕਬਰਵਾਲਾ (ਸ੍ਰੀ ਮੁਕਤਸਰ ਸਾਹਿਬ) ਪਹੁੰਚੇ।
ਇਸ ਮੌਕੇ ਉਨ੍ਹਾਂ ਕਮਲਪ੍ਰੀਤ ਕੌਰ ਅਤੇ ਉਸ ਦੀ ਕੋਚ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਕਮਲਪ੍ਰੀਤ ਨੂੰ ਖੇਡ ਪ੍ਰਤੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਵੱਲੋਂ ਆਪਣੇ ਫੰਡ 'ਚੋਂ ਪਿੰਡ ਕਬਰਵਾਲਾ ਨੂੰ 10 ਲੱਖ ਰੁਪਏ ਵੀ ਦਿੱਤੇ ਗਏ ਹਨ।
ਪੜ੍ਹੋ ਇਹ ਵੀ ਖ਼ਬਰ - 75ਵੇਂ ਆਜ਼ਾਦੀ ਦਿਹਾੜੇ ਮੌਕੇ PM ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ’ਤੇ ਲਹਿਰਾਇਆ ਤਿਰੰਗਾ
ਇਹ ਵੀ ਪੜ੍ਹੋ- ਮੁੱਖ ਮੰਤਰੀ ਵੱਲੋਂ ਅੰਮਿ੍ਰਤਸਰ ਦੇ ਮੇਅਰ ਨੂੰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ
ਕਮਲਜੀਤ ਕੌਰ ਨੂੰ ਸਨਮਾਨਿਤ ਕਰਨ ਉਪਰੰਤ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਪਰਿਵਾਰ ਨਾਲ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਪੰਜਾਬ ਦੀ ਧੀ ਕਮਲਪ੍ਰੀਤ ਕੌਰ ਨੇ ਡਿਸਕਸ ਥ੍ਰੋ 'ਚ ਭਾਵੇਂ ਤਮਗਾ ਤਾਂ ਨਹੀਂ ਜਿੱਤਿਆ ਪਰ 6ਵੇਂ ਸਥਾਨ 'ਤੇ ਰਹਿ ਕੇ ਦੇਸ਼ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ।
ਪੜ੍ਹੋ ਇਹ ਵੀ ਖ਼ਬਰ - ਰੇਲ ਯਾਤਰੀਆਂ ਲਈ ਖ਼ਾਸ ਖ਼ਬਰ : ਮੰਤਰਾਲਾ ਨੇ ਮਾਸਿਕ ਸੀਜ਼ਨ ਟਿਕਟ ਦੀ ਸਹੂਲਤ ਨੂੰ ਸ਼ੁਰੂ ਕਰਨ ਦਾ ਲਿਆ ਫ਼ੈਸਲਾ
ਹਰਸਿਮਰਤ ਕੌਰ ਨੇ ਪੰਜਾਬ ਦੀ ਮੌਜੂਦਾ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਖੇਡਾਂ ਨੂੰ ਬਚਾਉਣ ਲਈ ਨਾਕਾਮ ਸਾਬਤ ਹੋਈ ਹੈ ਅਤੇ ਉਨ੍ਹਾਂ ਵੱਲੋਂ ਅਕਾਲੀ ਸਰਕਾਰ ਸਮੇਂ ਬਣਾਏ ਖੇਡ ਮੈਦਾਨ ਵੀ ਬੰਦ ਕਰ ਦਿੱਤੇ ਗਏ ਹਨ, ਪਰ ਹੁਣ ਦੁਬਾਰਾ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਲਈ ਨੌਜਵਾਨਾਂ ਨੂੰ ਸਹੂਲਤਾਂ ਦਿੱਤੀਆਂ ਜਾਣਗੀਆਂ।