ਬਠਿੰਡਾ 'ਚ ਹੋਏ ਔਰਤ ਦੇ ਕਤਲ ਮਗਰੋਂ ਹਰਸਿਮਰਤ ਬਾਦਲ ਨੇ ਟਵੀਟ ਕਰ ਘੇਰੀ ਪੰਜਾਬ ਸਰਕਾਰ

Friday, Nov 18, 2022 - 10:10 PM (IST)

ਚੰਡੀਗੜ੍ਹ : ਪੰਜਾਬ 'ਚ ਅਪਰਾਧ ਸਿਖਰਾਂ 'ਤੇ ਪਹੁੰਚ ਗਿਆ ਹੈ। ਬਠਿੰਡਾ 'ਚ ਸ਼ਰੇਆਮ ਗੋਲੀਆਂ ਚਲਾ ਕੇ ਔਰਤ ਦੇ ਕਤਲ ਨੂੰ ਲੈ ਕੇ ਅੱਜ ਹਰਸਿਮਰਤ ਕੌਰ ਬਾਦਲ ਦਾ ਟਵੀਟ ਸਾਹਮਣੇ ਆਇਆ ਹੈ। ਉਨ੍ਹਾਂ ਟਵੀਟ ਕਰਕੇ ਪੰਜਾਬ ਸਰਕਾਰ 'ਤੇ ਤੰਜ ਕੱਸਦਿਆਂ ਕਿਹਾ ਕਿ ਪੰਜਾਬ ਵਿੱਚ ਗੰਭੀਰ ਜੁਰਮ ਵੱਧ ਰਹੇ ਹਨ ਅਤੇ ਬਠਿੰਡਾ ਵਿੱਚ ਅਦਾਲਤ ਦੇ ਬਾਹਰ ਸ਼ਾਮ ਵੇਲੇ ਇੱਕ 35 ਸਾਲਾ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਕਿਹਾ ਸਾਡੇ ਮੁੱਖ ਮੰਤਰੀ ਨੇ ਆਪਣੀਆਂ ਸ਼ਕਤੀਆਂ ਦਿੱਲੀ ਬੈਠੇ ਆਕਾਵਾਂ ਨੂੰ ਸੌਂਪ ਦਿੱਤੀਆਂ ਹਨ, ਇਸ ਲਈ ਹੁਣ ਕਿਸ ਦਾ ਦਰਵਾਜ਼ਾ ਖੜਕਾਇਆ ਜਾਵੇ?

PunjabKesari

ਜ਼ਿਕਰਯੋਹ ਹੈ ਕਿ ਅੱਜ ਬਠਿੰਡਾ ਵਿੱਚ ਅਣਪਛਾਤੇ ਬਾਈਕ ਸਵਾਰ ਹਮਲਾਵਰਾਂ ਨੇ ਲੜਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਲੜਕੀ ਪਿੰਡ ਕੋਟਸ਼ਮੀਰ ਦੀ ਦੱਸੀ ਜਾ ਰਹੀ ਹੈ। ਲੋਕਾਂ ਮੁਤਾਬਕ ਲੜਕੀ 2 ਲੜਕਿਆਂ ਨਾਲ ਗੱਲਬਾਤ ਕਰ ਰਹੀ ਸੀ ਜਦੋਂ ਨਕਾਬਪੋਸ਼ ਹਮਲਾਵਰ ਮੋਟਰਸਾਈਕਲ 'ਤੇ ਆਇਆ ਅਤੇ ਲੜਕੀ ਨਾਲ ਬਹਿਸ ਕੀਤੀ। ਫਿਰ ਲੜਕੀ ਨੇ ਉਸ ਦੇ ਦੋ ਥੱਪੜ ਮਾਰੇ ਤਾਂ ਮੋਟਰਸਾਈਕਲ ਸਵਾਰ ਨੇ ਰਿਵਾਲਵਰ ਕੱਢ ਕੇ ਗੋਲੀ ਚਲਾ ਦਿੱਤੀ। ਜਿਸ ਤੋਂ ਬਾਅਦ ਲੜਕੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ :ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਘੇਰੀ 'ਆਪ' ਸਰਕਾਰ, ਕਹੀਆਂ ਇਹ ਗੱਲਾਂ

ਹੈਰਾਨੀਜਨਕ ਗੱਲ ਇਹ ਸਾਹਮਣੇ ਆਈ ਹੈ ਕਿ ਇਹ ਘਟਨਾ ਪੁਲਸ ਚੌਕੀ ਤੋਂ ਮਹਿਜ਼ 5 ਮੀਟਰ ਦੀ ਦੂਰੀ ’ਤੇ ਵਾਪਰੀ ਅਤੇ ਪੁਲਸ ਮੂਕ ਦਰਸ਼ਕ ਬਣੀ ਰਹੀ। ਇਹ ਪਹਿਲੀ ਵਾਰ ਨਹੀਂ ਹੈ ਕਿ ਪੁਲਸ ਮੂਕ ਦਰਸ਼ਕ ਬਣੀ ਰਹੀ, ਇਸ ਤੋਂ ਪਹਿਲਾਂ ਵੀ ਕਈ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚ ਪੁਲਸ ਕਈ ਮਾਮਲਿਆਂ 'ਚ ਅਣਜਾਣ ਰਹੀ ਹੈ।


Mandeep Singh

Content Editor

Related News