ਮੁੱਖ ਮੰਤਰੀ ਚਿਹਰਾ ਐਲਾਨਣ ’ਤੇ ਹਰਸਿਮਰਤ ਬਾਦਲ ਨੇ ਕਾਂਗਰਸ ਹਾਈਕਮਾਨ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

Sunday, Feb 06, 2022 - 08:38 PM (IST)

ਮੁੱਖ ਮੰਤਰੀ ਚਿਹਰਾ ਐਲਾਨਣ ’ਤੇ ਹਰਸਿਮਰਤ ਬਾਦਲ ਨੇ ਕਾਂਗਰਸ ਹਾਈਕਮਾਨ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

ਚੰਡੀਗੜ੍ਹ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਹਾਈਕਮਾਨ ’ਤੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਚਿਹਰਾ ਐਲਾਨਣ ਨੂੰ ਲੈ ਕੇ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ। ਬੀਬਾ ਬਾਦਲ ਨੇ ਕਿਹਾ ਕਿ ਇਕ ਮੁੱਖ ਮੰਤਰੀ ਚੰਨੀ, ਜਿਸ ਦਾ ਭ੍ਰਿਸ਼ਟਾਚਾਰ ਸ਼ਰੇਆਮ ਫੜਿਆ ਗਿਆ ਹੈ, ਉਸ ਨੂੰ ਮੁੱਖ ਮੰਤਰੀ ਚਿਹਰੇ ਦਾ ਉਮੀਦਵਾਰ ਬਣਾ ਕੇ ਕਾਂਗਰਸ ਹਾਈਕਮਾਨ ਨੇ ਭ੍ਰਿਸ਼ਟਾਚਾਰ ’ਤੇ ਮੋਹਰ ਲਾਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਦੱਸਣ ਕਿ ਉਨ੍ਹਾਂ ਦੇ ਰਿਸ਼ਤੇਦਾਰ ਹਨੀ ਕੋਲੋਂ ਜਿਹੜਾ ਪੈਸਾ ਫੜਿਆ ਗਿਆ, ਉਹ ਕਿੱਥੋਂ ਆਇਆ ਹੈ। ਉਨ੍ਹਾਂ ਨੇ ਆਪਣੇ ਰਿਸ਼ਤੇਦਾਰਾਂ ਦੀਆਂ ਜੇਬਾਂ ਭਰ ਦਿੱਤੀਆਂ। ਲੋਕਾਂ ਦੇ ਮਸਲੇ ਨਹੀਂ ਸਗੋਂ ਰਿਸ਼ਤੇਦਾਰਾਂ ਦੇ ਮਸਲੇ ਹੱਲ ਕੀਤੇ। ਇਸ ਦੌਰਾਨ ਸਿੱਧੂ ’ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਜਿਸ ਪਾਰਟੀ ’ਚ ਉਹ ਗਏ, ਉਸ ਦਾ ਭੱਠਾ ਬਿਠਾਇਆ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚਿਹਰਾ ਬਣਨ ਮਗਰੋਂ CM ਚੰਨੀ ’ਤੇ ਸੁਖਬੀਰ ਬਾਦਲ ਨੇ ਕੀਤਾ ਵੱਡਾ ਸ਼ਬਦੀ ਹਮਲਾ

ਬੀਬਾ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜ ਸਾਲਾਂ ’ਚ ਪੰਜਾਬ ’ਤੇ ਇਕ ਲੱਖ ਕਰੋੜ ਦਾ ਕਰਜ਼ਾ ਚਾੜ੍ਹ ਦਿੱਤਾ ਹੈ ਤੇ ਖਜ਼ਾਨਾ ਖਾਲੀ ਹੈ। ਕਾਂਗਰਸ ਸਰਕਾਰ ਦੇ ਮੰਤਰੀ ਗ਼ਰੀਬ ਬੱਚਿਆਂ ਦੇ ਵਜ਼ੀਫੇ਼ ਤੇ ਕੋਰੋਨਾ ਕਾਲ ਦੌਰਾਨ ਗ਼ਰੀਬਾਂ ਵਾਸਤੇ ਆਇਆ ਰਾਸ਼ਨ ਵੀ ਖਾ ਗਏ। ਹਰਸਿਮਰਤ ਬਾਦਲ ਨੇ ਕਿਹਾ ਕਿ ਕੋਰੋਨਾ ਵੈਕਸੀਨ ਆਈ ਤਾਂ ਉਹ ਪ੍ਰਾਈਵੇਟ ਹਸਪਤਾਲਾਂ ਨੂੰ ਵੇਚ ਦਿੱਤੀ ਗਈ। ਇਨ੍ਹਾਂ ਮੰਤਰੀਆਂ ਦੇ ਭ੍ਰਿਸ਼ਟਾਚਾਰ ’ਤੇ ਮੋਹਰ ਲਾ ਕੇ ਰਾਹੁਲ ਗਾਂਧੀ ਨੇ ਸਾਬਿਤ ਕੀਤਾ ਹੈ ਕਿ ਕਾਂਗਰਸ ਨੂੰ ਵੋਟ ਪਾਉਣਾ, ਭ੍ਰਿਸ਼ਟਾਚਾਰ ਨੂੰ ਵੋਟ ਪਾਉਣਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਕ ਹਲਫ਼ਨਾਮਾ ਦਿੱਤਾ ਹੋਇਆ ਹੈ ਕਿ ਪੰਜਾਬ ਦਾ ਪਾਣੀ ਦਿੱਲੀ ਨੂੰ ਜਾਵੇ।

ਇਹ ਵੀ ਪੜ੍ਹੋ : CM ਚੰਨੀ ਨੇ ਭਾਜਪਾ ਤੇ ‘ਆਪ’ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ, ਕੀਤਾ ਵੱਡਾ ਦਾਅਵਾ


author

Manoj

Content Editor

Related News