ਸਿਮਰਨਜੀਤ ਮਾਨ ਦੇ ਵਿਵਾਦਿਤ ਬਿਆਨ ’ਤੇ ਬੋਲੇ ਹਰਸਿਮਰਤ ਬਾਦਲ, ਕਿਹਾ-ਲੋਕਾਂ ਤੋਂ ਮੰਗਣ ਮੁਆਫ਼ੀ
Friday, Jul 15, 2022 - 11:15 PM (IST)
ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਨੂੰ ਲੈ ਕੇ ਦਿੱਤੇ ਵਿਵਾਦਿਤ ਬਿਆਨ ਕਾਰਨ ਬੁਰੀ ਤਰ੍ਹਾਂ ਘਿਰਦੇ ਨਜ਼ਰ ਆ ਰਹੇ ਹਨ। ਮਾਨ ਦੇ ਵਿਵਾਦਿਤ ਬਿਆਨ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਦੇ ਪ੍ਰਤੀਕ ਸਨ ਅਤੇ ਹਮੇਸ਼ਾ ਰਹਿਣਗੇ।
ਇਹ ਵੀ ਪੜ੍ਹੋ : ਸ਼ਹੀਦ ਭਗਤ ਸਿੰਘ ਬਾਰੇ ਵਿਵਾਦਿਤ ਬਿਆਨ ’ਤੇ ਬੁਰੀ ਤਰ੍ਹਾਂ ਘਿਰੇ ਸਿਮਰਨਜੀਤ ਮਾਨ, ‘ਆਪ’ ਨੇ ਖੋਲ੍ਹਿਆ ਮੋਰਚਾ
ਇਹ ਵੀ ਪੜ੍ਹੋ : ਜਲੰਧਰ : ਮੀਂਹ ਮਗਰੋਂ ਦਿਖਣ ਲੱਗਾ ਪਹਾੜੀਆਂ ਦਾ ਖ਼ੂਬਸੂਰਤ ਨਜ਼ਾਰਾ, ਲੋਕਾਂ ਨੇ ਕੈਮਰੇ ’ਚ ਕੀਤਾ ਕੈਦ
ਉਨ੍ਹਾਂ ਨੂੰ ਅੱਤਵਾਦੀ ਕਹਿ ਕੇ ਸਿਮਰਨਜੀਤ ਮਾਨ ਨੇ ਸਾਡੇ ਕੌਮੀ ਨਾਇਕ ਦੀ ਮਹਾਨ ਕੁਰਬਾਨੀ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਨੂੰ ਆਪਣੀਆਂ ਹਾਸੋਹੀਣੀ ਟਿੱਪਣੀਆਂ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ, ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਦੱਸ ਦੇਈਏ ਕਿ ਸਿਮਰਨਜੀਤ ਸਿੰਘ ਮਾਨ ਨੇ ਇਕ ਬਿਆਨ ’ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਦੱਸਿਆ, ਜਿਸ ਤੋਂ ਬਾਅਦ ਮਾਨ ਦੀ ਹਰ ਪਾਸੇ ਨਿੰਦਾ ਹੋ ਰਹੀ ਹੈ।