'ਪੰਜਾਬ ਦੀ ਜਵਾਨੀ ਤਬਾਹੀ ਵੱਲ', ਹਰਸਿਮਰਤ ਬਾਦਲ ਨੇ 'ਆਪ' ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ

Wednesday, Mar 04, 2026 - 11:07 AM (IST)

'ਪੰਜਾਬ ਦੀ ਜਵਾਨੀ ਤਬਾਹੀ ਵੱਲ', ਹਰਸਿਮਰਤ ਬਾਦਲ ਨੇ 'ਆਪ' ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ ਸੀ. ਬੀ.) ਦੇ ਤਾਜ਼ਾ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਐਕਸ 'ਤੇ ਪੋਸਟ ਕਰਦਿਆਂ ਕਿਹਾ ਕਿ ਐੱਨ. ਸੀ. ਬੀ. ਦੇ ਅੰਕੜੇ ਸਾਬਿਤ ਕਰਦੇ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਲਾਈ ਜਾ ਰਹੀ 'ਨਸ਼ਿਆਂ ਵਿਰੁੱਧ ਜੰਗ' ਮੁਹਿੰਮ ਮਹਿਜ਼ ਇੱਕ ਦਿਖਾਵਾ ਸਾਬਤ ਹੋ ਰਹੀ ਹੈ।

ਇਹ ਵੀ ਪੜ੍ਹੋ : ਬਿਜਲੀ ਬਿੱਲਾਂ ਨੂੰ ਲੈ ਕੇ ਮਚੀ ਹਾਹਾਕਾਰ, ਖ਼ਪਤਕਾਰਾਂ ਲਈ ਖੜ੍ਹੀ ਹੋਈ ਮੁਸੀਬਤ, CPDL ਦੀ...

ਹਰਸਿਮਰਤ ਬਾਦਲ ਨੇ ਦੋਸ਼ ਲਾਇਆ ਕਿ ਸੂਬੇ 'ਚ ਨਸ਼ਾ ਕਰਨ ਵਾਲਿਆਂ ਦੀ ਗਿਣਤੀ ਘੱਟਣ ਦੀ ਬਜਾਏ ਦਿਨੋਂ-ਦਿਨ ਵੱਧ ਰਹੀ ਹੈ। ਬੀਬਾ ਬਾਦਲ ਨੇ ਸੂਬੇ ਦੀ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਖ਼ੁਲਾਸਾ ਕੀਤਾ ਕਿ ਹੁਣ 10 ਤੋਂ 17 ਸਾਲ ਦੇ ਨਾਬਾਲਗ ਬੱਚੇ ਵੀ ਨਸ਼ਿਆਂ ਦੀ ਦਲਦਲ 'ਚ ਫਸ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ 'ਚ ਹੁਣ ਕੋਕੀਨ ਵਰਗੇ ਖ਼ਤਰਨਾਕ ਨਸ਼ਿਆਂ ਦੀ ਆਮਦ ਹੋ ਚੁੱਕੀ ਹੈ, ਜੋ ਕਿ ਬਹੁਤ ਹੀ ਹੈਰਾਨ ਕਰਨ ਵਾਲਾ ਵਿਸ਼ਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਪ੍ਰਸਤੀ ਹੇਠ ਪੰਜਾਬ ਦੀ ਇੱਕ ਪੂਰੀ ਪੀੜ੍ਹੀ ਤਬਾਹੀ ਦੇ ਕੰਢੇ 'ਤੇ ਪਹੁੰਚ ਗਈ ਹੈ। ਉਨ੍ਹਾਂ ਨੇ ਸਰਕਾਰ ਨੂੰ ਮੰਗ ਕੀਤੀ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਸਿਰਫ ਪ੍ਰਚਾਰ ਤੱਕ ਸੀਮਤ ਨਾ ਰੱਖ ਕੇ ਜ਼ਮੀਨੀ ਪੱਧਰ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਨੌਜਵਾਨਾਂ ਨੂੰ ਇਸ ਦਲਦਲ 'ਚੋਂ ਬਾਹਰ ਕੱਢਿਆ ਜਾ ਸਕੇ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News