ਹਰਸਿਮਰਤ ਬਾਦਲ ਨੇ ਕੇਰਲਾ ''ਚ ਮੈਗਾ ਫੂਡ ਪਾਰਕ ਦਾ ਨੀਂਹ ਪੱਥਰ ਰੱਖਿਆ
Monday, Jun 12, 2017 - 06:19 AM (IST)
ਚੰਡੀਗੜ੍ਹ - ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਪਾਲਕਡ ਵਿਖੇ ਕਿਨਫਰਾ ਦੁਆਰਾ ਤਿਆਰ ਕੀਤੇ ਜਾਣ ਵਾਲਾ ਇਕ ਮੈਗਾ ਫੂਡ ਪਾਰਕ ਦਾ ਨੀਂਹ ਪੱਥਰ ਰੱਖਿਆ । ਕੇਰਲਾ ਇੰਡਸਟਰੀਅਲ ਇਨਫਰਾਸਟਰੱਕਚਰ ਡਿਵੈੱਲਪਮੈਂਟ ਕਾਰਪੋਰੇਸ਼ਨ (ਕਿਨਫਰਾ) ਦੁਆਰਾ ਤਿਆਰ ਕੀਤੇ ਜਾ ਰਹੇ ਇਸ ਪਾਰਕ ਦਾ ਨੀਂਹ ਪੱਥਰ ਬੀਬੀ ਬਾਦਲ ਨੇ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਈ ਵਿਜੈਯਨ ਅਤੇ ਰਾਜ ਫੂਡ ਪ੍ਰੋਸੈਸਿੰਗ ਮੰਤਰੀ ਸਾਧਵੀ ਨਿਰੰਜਣ ਜਯੋਤੀ ਦੀ ਹਾਜ਼ਰੀ ਵਿਚ ਰੱਖਿਆ।
ਇਸ ਮੌਕੇ ਬੀਬੀ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਾਨਦਾਰ ਅਗਵਾਈ ਵਿਚ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰਾਲਾ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਪ੍ਰਫੁੱਲਿਤ ਕਰਨ 'ਤੇ ਆਪਣਾ ਪੂਰਾ ਧਿਆਨ ਕੇਂਦਰਿਤ ਕਰ ਰਿਹਾ ਹੈ ਤਾਂ ਕਿ ਸਰਕਾਰ ਦੇ 'ਮੇਕ ਇਨ ਇੰਡੀਆ' ਉਪਰਾਲੇ ਤਹਿਤ ਖੇਤੀਬਾੜੀ ਸੈਕਟਰ ਦਾ ਤੇਜ਼ੀ ਨਾਲ ਵਿਕਾਸ ਹੋਵੇ ਅਤੇ ਇਹ ਸੈਕਟਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿਚ ਸਭ ਤੋਂ ਵੱਡਾ ਯੋਗਦਾਨ ਪਾਵੇ।
