ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ ਸਾਂਸਦ ਹਰਸਿਮਰਤ ਕੌਰ ਬਾਦਲ

Sunday, Jun 30, 2024 - 01:09 PM (IST)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ ਸਾਂਸਦ ਹਰਸਿਮਰਤ ਕੌਰ ਬਾਦਲ

ਅੰਮ੍ਰਿਤਸਰ (ਸਰਬਜੀਤ)- ਸੱਚਖੰਡ ਸ੍ਰੀ  ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਸਾਂਸਦ ਹਰਸਿਮਰਤ ਕੌਰ ਬਾਦਲ ਨਤਮਸਤਕ ਹੋਏ। ਇਸ ਦੌਰਾਨ ਉਹਨਾਂ ਨੇ ਜਿੱਥੇ ਸੱਚਖੰਡ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਉੱਥੇ ਹੀ ਬਾਦਲ ਪਰਿਵਾਰ ਵੱਲੋਂ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਅਤੇ ਨਵੇਂ ਪਾਠ ਆਰੰਭ ਕਰਨ ਮੌਕੇ ਹਾਜ਼ਰੀ ਭਰੀ।

PunjabKesari

PunjabKesari

PunjabKesari

 ਇਹ ਵੀ ਪੜ੍ਹੋ-SGPC ਵੱਲੋਂ ਯੋਗਾ ਵਾਲੀ ਕੁੜੀ ਦੇ ਝੂਠ ਦਾ ਪਰਦਾਫਾਸ਼, ਪਿਛਲੇ 6 ਦਿਨਾਂ ਦਾ ਬਲੂਪ੍ਰਿੰਟ ਪੇਸ਼ ਕਰ ਕੀਤਾ ਵੱਡਾ ਖੁਲਾਸਾ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅੱਜ ਮੈਂ ਗੁਰੂ ਘਰ ਵਿੱਚ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਨ ਲਈ ਪੁੱਜੀ ਹਾਂ, ਜਿਨ੍ਹਾਂ ਮੈਨੂੰ ਚੌਥੀ ਵਾਰ ਸੰਸਦ ਦੇ ਵਿੱਚ ਭੇਜਿਆ ਹੈ। ਉਹਨਾਂ ਕਿਹਾ ਕਿ ਬਾਦਲ ਪਰਿਵਾਰ ਵਲੋਂ ਜਾਰੀ ਸ੍ਰੀ ਆਖੰਡ ਪਾਠ ਸਾਹਿਬਾਨ ਦੀ ਲੜੀ ਤਹਿਤ ਪਾਠ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ ਹੈ। ਉਨ੍ਹਾਂ ਨੇ ਕਿਹਾ ਕਿ  ਇਕੋਂ ਪਾਰਟੀ ਵਲੋਂ ਇਕੋਂ ਹਲਕੇ ਤੋਂ ਲਗਾਤਾਰ ਚੌਥੀ ਵਾਰ ਜਿੱਤ ਬਖਸ਼ਣ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਤੇ ਵੋਟਰਾਂ ਦਾ ਵੀ ਧੰਨਵਾਦ ਕੀਤਾ ।ਜਿਨ੍ਹਾਂ ਨੇ ਉਨ੍ਹਾਂ ਪ੍ਰਤੀ  ਲਗਾਤਾਰ ਚੌਥੀ ਵਾਰ ਵਿਸ਼ਵਾਸ਼ ਪ੍ਰਗਟਾਇਆ ਹੈ।

PunjabKesari

PunjabKesari

 ਇਹ ਵੀ ਪੜ੍ਹੋ- ਯੋਗਾ ਕੁੜੀ ਵੱਲੋਂ FIR ਵਾਪਸ ਲੈਣ ਦੀ ਨਵੀਂ ਵੀਡੀਓ ’ਤੇ SGPC ਮੈਂਬਰ ਦਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News