ਡਾ. ਰੰਧਾਵਾ ਖ਼ੁਦਕੁਸ਼ੀ ਮਾਮਲਾ : ਹਰਸਿਮਰਤ ਬਾਦਲ ਨੇ CM ਭਗਵੰਤ ਮਾਨ ਨੂੰ ਸਵਾਲਾਂ ਦੇ ਘੇਰੇ 'ਚ ਲਿਆ
Monday, Mar 23, 2026 - 04:08 PM (IST)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਹਰਸਿਮਰਤ ਕੌਰ ਬਾਦਲ ਨੇ ਡਾ. ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਹਨ। ਸੋਸ਼ਲ ਮੀਡੀਆ ਰਾਹੀਂ ਆਪਣਾ ਰੋਸ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਡਾ. ਰੰਧਾਵਾ ਦੀ ਜਾਨ ਮੌਜੂਦਾ ਸਰਕਾਰ ਦੇ ਕਥਿਤ ਭ੍ਰਿਸ਼ਟਾਚਾਰ ਕਾਰਨ ਗਈ ਹੈ। ਬੀਬਾ ਬਾਦਲ ਨੇ ਮੁੱਖ ਮੰਤਰੀ ਨੂੰ ਸਿੱਧਾ ਨਿਸ਼ਾਨਾ ਬਣਾਉਂਦਿਆਂ ਪੁੱਛਿਆ ਕਿ ਗ੍ਰਹਿ ਮੰਤਰੀ ਅਤੇ ਮੁੱਖ ਮੰਤਰੀ ਦੇ ਅਹੁਦਿਆਂ 'ਤੇ ਹੁੰਦਿਆਂ ਵੀ ਉਹ ਲਾਲਜੀਤ ਭੁੱਲਰ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰ ਰਹੇ ਅਤੇ ਉਨ੍ਹਾਂ ਨੂੰ ਅਜੇ ਤੱਕ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ?
ਇਹ ਵੀ ਪੜ੍ਹੋ : SDM ਅਤੇ DC ਵਿਵਾਦ ਪੁੱਜਿਆ ਹਾਈਕੋਰਟ, ਦੋਹਾਂ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ
ਉਨ੍ਹਾਂ ਅਫ਼ਸੋਸ ਜਤਾਇਆ ਕਿ ਸਰਕਾਰ ਨੂੰ ਉਨ੍ਹਾਂ ਮਾਸੂਮ ਧੀਆਂ 'ਤੇ ਵੀ ਤਰਸ ਨਹੀਂ ਆ ਰਿਹਾ, ਜਿਨ੍ਹਾਂ ਦਾ ਸਿਰ ਤੋਂ ਪਿਤਾ ਦਾ ਸਾਇਆ ਉੱਠ ਚੁੱਕਾ ਹੈ। ਹਰਸਿਮਰਤ ਬਾਦਲ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ।
ਉਨ੍ਹਾਂ ਐਲਾਨ ਕੀਤਾ ਕਿ ਪਾਰਟੀ ਇਸ ਇਨਸਾਫ਼ ਦੀ ਲੜਾਈ ਵਿੱਚ ਪਰਿਵਾਰ ਦੀ ਹਰ ਸੰਭਵ ਮਦਦ ਕਰੇਗੀ ਤਾਂ ਜੋ ਦੋਸ਼ੀਆਂ ਨੂੰ ਸਜ਼ਾ ਮਿਲ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
