'ਤੁਰੰਤ ਅਸਤੀਫ਼ਾ ਦੇਣ CM ਭਗਵੰਤ ਮਾਨ', ਤਰਨਤਾਰਨ ਕਤਲਕਾਂਡ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
Monday, Feb 09, 2026 - 03:09 PM (IST)
ਤਰਨਤਾਰਨ/ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਤਰਨਤਾਰਨ 'ਚ ਕਾਨੂੰਨ ਦੀ ਪੜ੍ਹਾਈ ਕਰ ਰਹੀ ਇੱਕ ਕੁੜੀ ਦੇ ਸ਼ਰੇਆਮ ਕਤਲ 'ਤੇ ਡੂੰਘੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਸ ਘਟਨਾ ਨੂੰ ਬਹੁਤ ਹੀ ਮੰਦਭਾਗੀ ਦੱਸਦਿਆਂ ਕਿਹਾ ਕਿ ਮੱਥੇ 'ਚ ਗੋਲੀ ਮਾਰ ਕੇ ਕੀਤੇ ਗਏ ਇਸ ਕਤਲ ਦੀ ਦਰਦਨਾਕ ਖ਼ਬਰ ਨੇ ਰੂਹ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਮਾਨ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਕੀ ਭਗਵੰਤ ਮਾਨ ਕੋਲ ਇਸ ਗੱਲ ਦਾ ਜਵਾਬ ਹੈ ਕਿ ਪੰਜਾਬ 'ਚ ਪਿਸਤੌਲਾਂ ਅਤੇ ਰਿਵਾਲਵਰ ਇੰਨੀ ਆਸਾਨੀ ਨਾਲ ਕਿਵੇਂ ਮਿਲ ਰਹੇ ਹਨ?
ਇਹ ਵੀ ਪੜ੍ਹੋ : ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, PRTC ਕਾਮਿਆਂ ਨੇ ਕਰ 'ਤਾ ਵੱਡਾ ਐਲਾਨ
ਉਨ੍ਹਾਂ ਚਿੰਤਾ ਜ਼ਾਹਰ ਕੀਤੀ ਕਿ ਅੱਜ ਪੰਜਾਬ 'ਚ ਵਿਦਿਆਰਥੀ ਆਪਣੇ ਸਕੂਲਾਂ ਅਤੇ ਕਾਲਜਾਂ 'ਚ ਵੀ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਸੂਬੇ ਦੇ ਹਾਲਾਤ ਅਜਿਹੇ ਬਣ ਗਏ ਹਨ ਕਿ ਧਾਰਮਿਕ ਥਾਵਾਂ, ਬਾਜ਼ਾਰਾਂ ਅਤੇ ਗਲੀਆਂ 'ਚ ਲਗਾਤਾਰ ਗੋਲੀਆਂ ਚੱਲ ਰਹੀਆਂ ਹਨ। ਉਨ੍ਹਾਂ ਸੂਬੇ ਦੀ ਮਾੜੀ ਹਾਲਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਲ 2026 'ਚ ਹੁਣ ਤੱਕ ਇੱਕ ਵੀ ਦਿਨ ਅਜਿਹਾ ਨਹੀਂ ਲੰਘਿਆ, ਜਦੋਂ ਪੰਜਾਬ 'ਚ ਸ਼ਰੇਆਮ ਕਤਲ ਦੀ ਵਾਰਦਾਤ ਨਾ ਹੋਈ ਹੋਵੇ।
ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਬਿਆਸ ਜਾਣ ਵਾਲੀ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ ਫ਼ੈਸਲਾ (ਵੀਡੀਓ)
ਹਰਸਿਮਰਤ ਕੌਰ ਬਾਦਲ ਨੇ ਪੁਲਸ ਦੀ ਕਾਰਜਸ਼ੈਲੀ 'ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਪੁਲਸ ਨਿਹੱਥੇ ਪ੍ਰਦਰਸ਼ਨਕਾਰੀਆਂ 'ਤੇ ਜ਼ੁਲਮ ਕਰਨ 'ਚ ਤਾਂ ਸਮਰੱਥ ਦਿਖਾਈ ਦਿੰਦੀ ਹੈ ਪਰ ਗੈਂਗਸਟਰਾਂ ਅਤੇ ਅਪਰਾਧੀਆਂ ਅੱਗੇ ਪੂਰੀ ਤਰ੍ਹਾਂ ਗੋਡੇ ਟੇਕ ਚੁੱਕੀ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ 'ਚ ਕਿਹਾ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਇਸ ਨਾਕਾਮੀ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਭਗਵੰਤ ਮਾਨ ਆਪਣੀ ਅਸਫ਼ਲਤਾ ਨੂੰ ਕਬੂਲ ਕਰਨ ਅਤੇ ਤੁਰੰਤ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
