ਪੰਜਾਬ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਨੇ ਚੁੱਕੇ ਗੰਭੀਰ ਸਵਾਲ
Sunday, Mar 01, 2026 - 06:06 PM (IST)
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸੋਸ਼ਲ ਮੀਡੀਆ ਰਾਹੀਂ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਤੋਂ ਚੁਟਕਲੇ ਨਹੀਂ ਬਲਕਿ ਸੂਬੇ ਦੇ ਭਖਦੇ ਮੁੱਦਿਆਂ 'ਤੇ ਠੋਸ ਜਵਾਬ ਚਾਹੀਦੇ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਮਾਰਚ 'ਚ ਹੀ ਪਵੇਗੀ ਮਈ ਵਰਗੀ ਗਰਮੀ
ਬੀਬਾ ਬਾਦਲ ਨੇ ਸੂਬੇ ਦੀ ਸਿਹਤ ਵਿਵਸਥਾ 'ਤੇ ਸਵਾਲ ਉਠਾਉਂਦਿਆਂ ਪੁੱਛਿਆ ਕਿ ਜੇਕਰ ਪੰਜਾਬ ਵਿੱਚ 'ਸਿਹਤ ਕ੍ਰਾਂਤੀ' ਦੇ ਪ੍ਰਚਾਰ 'ਤੇ ਕਰੋੜਾਂ ਰੁਪਏ ਖਰਚੇ ਗਏ ਹਨ, ਤਾਂ ਫਿਰ ਮੁੱਖ ਮੰਤਰੀ ਨੂੰ ਆਪਣੇ ਇਲਾਜ ਲਈ ਬੈਂਗਲੂਰ ਕਿਉਂ ਜਾਣਾ ਪਿਆ? ਉਨ੍ਹਾਂ ਨੇ ਸੂਬੇ ਵਿੱਚ ਲਗਾਤਾਰ ਵਧ ਰਹੇ ਨਸ਼ੇ ਅਤੇ ਗੈਂਗਸਟਰਵਾਦ ਦੇ ਮੁੱਦੇ 'ਤੇ ਵੀ ਸਰਕਾਰ ਨੂੰ ਘੇਰਿਆ ਅਤੇ ਸਵਾਲ ਕੀਤਾ ਕਿ ਪੰਜਾਬ ਵਿੱਚ ਗੈਂਗਸਟਰਵਾਦ ਅਤੇ ਨਸ਼ਾ ਖਤਮ ਕਿਉਂ ਨਹੀਂ ਹੋਇਆ?
ਇਹ ਵੀ ਪੜ੍ਹੋ- ਦੁਬਈ-ਕਤਰ ਵੱਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਅੰਮ੍ਰਿਤਸਰ ਏਅਰਪੋਰਟ 'ਤੇ ਯਾਤਰੀਆਂ ਨੇ ਕੀਤਾ ਹੰਗਾਮਾ
ਇਸ ਤੋਂ ਇਲਾਵਾ, ਹਰਸਿਮਰਤ ਕੌਰ ਬਾਦਲ ਨੇ ਸਿੱਖ ਨੌਜਵਾਨ ਰਣਜੀਤ ਸਿੰਘ ਦੇ ਮਾਮਲੇ ਨੂੰ ਉਠਾਉਂਦਿਆਂ ਇਸ ਨੂੰ 'ਝੂਠਾ ਐਨਕਾਊਂਟਰ' ਕਰਾਰ ਦਿੱਤਾ ਅਤੇ ਕਿਹਾ ਕਿਸਦੇ ਇਸ਼ਾਰੇ ‘ਤੇ ਹੋਇਆ ਸਿੱਖ ਨੌਜਵਾਨ ਰਣਜੀਤ ਸਿੰਘ ਦਾ ਝੂਠਾ ਐਨਕਾਊਂਟਰ? ਪੰਜਾਬ ਪੁਲਸ ਦੀ ਵਰਤਮਾਨ ਸਥਿਤੀ ਬਾਰੇ ਬੋਲਦਿਆਂ ਕਿਹਾ ਕਿ ਕੀ ਹੁਣ ਪੁਲਸ ਦਾ ਕੰਮ ਸਿਰਫ 'ਆਪ' ਆਗੂਆਂ ਦੇ ਵਿਆਹਾਂ ਵਿੱਚ ਐਕਟਿੰਗ ਕਰਨਾ ਹੀ ਰਹਿ ਗਿਆ ਹੈ?
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
