''ਪੰਜਾਬ ਦੇ ਲੋਕਾਂ ਨੇ ਕਦੇ ਵੀ ਸਾਡੀ ਪਿੱਠ ਨਹੀਂ ਲੱਗਣ ਦਿੱਤੀ'', ਹਰਸਿਮਰਤ ਬਾਦਲ ਦਾ ਵੱਡਾ ਬਿਆਨ

Tuesday, Apr 07, 2026 - 04:47 PM (IST)

''ਪੰਜਾਬ ਦੇ ਲੋਕਾਂ ਨੇ ਕਦੇ ਵੀ ਸਾਡੀ ਪਿੱਠ ਨਹੀਂ ਲੱਗਣ ਦਿੱਤੀ'', ਹਰਸਿਮਰਤ ਬਾਦਲ ਦਾ ਵੱਡਾ ਬਿਆਨ

ਬੁਢਲਾਡਾ (ਵੈੱਬ ਡੈਸਕ, ਬਾਂਸਲ) : ਬੁਢਲਾਡਾ 'ਚ 'ਪੰਜਾਬ ਬਚਾਓ ਰੈਲੀ' ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਦੀ ਨਜ਼ਰ ਬਠਿੰਡਾ ਹਲਕੇ 'ਤੇ ਹੀ ਹੁੰਦੀ ਹੈ ਅਤੇ ਬਠਿੰਡਾ 'ਚ ਸਾਨੂੰ ਹਰਾਉਣ ਲਈ ਸਾਰੀਆਂ ਪਾਰਟੀਆਂ ਇਕੱਠੀਆਂ ਹੋ ਜਾਂਦੀਆਂ ਹਨ ਪਰ ਇਸ ਹਲਕੇ ਦੇ ਲੋਕਾਂ ਨੇ ਇਕ ਵਾਰੀ ਵੀ ਸਾਡੀ ਪਿੱਠ ਨਹੀਂ ਲੱਗਣ ਦਿੱਤੀ। ਹਰਸਿਮਰਤ ਬਾਦਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਝੂਠੇ ਅਤੇ ਬੇ-ਬੁਨਿਆਦ ਇਲਜ਼ਾਮ ਅਕਾਲੀ ਦਲ 'ਤੇ ਲਾਏ ਹਨ ਪਰ ਪੰਜਾਬ ਦਾ ਜਿੰਨਾ ਵੀ ਵਿਕਾਸ ਹੋਇਆ ਹੈ, ਅਕਾਲੀ ਦਲ ਦੇ ਸਮੇਂ 'ਚ ਸ. ਪ੍ਰਕਾਸ਼ ਸਿੰਘ ਬਾਦਲ ਦੇ ਸਮੇਂ ਹੋਇਆ ਹੈ। ਅਕਾਲੀ ਦਲ 'ਤੇ ਲੱਗੇ ਝੂਠੇ ਇਲਜ਼ਾਮਾਂ ਕਾਰਨ ਲੋਕਾਂ ਦੇ ਮਨਾਂ 'ਚ ਸ਼ੰਕੇ ਪੈਦਾ ਹੋ ਗਏ ਅਤੇ ਉਨ੍ਹਾਂ ਨੇ ਪੰਜਾਬ ਦੀ ਸੱਤਾ ਬਦਲ ਦਿੱਤੀ ਪਰ ਲੋਕਾਂ ਨੇ ਉਸ ਵੇਲੇ ਵੀ ਅਕਾਲੀ ਦਲ ਦਾ ਝੰਡਾ ਬੁਲੰਦ ਰੱਖਿਆ ਅਤੇ ਅੱਜ ਵੀ ਅਕਾਲੀ ਦਲ ਨਾਲ ਖੜ੍ਹੇ ਹਨ।

ਇਹ ਵੀ ਪੜ੍ਹੋ : ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ 9 ਤੇ 10 ਅਪ੍ਰੈਲ ਲਈ ਵੱਡਾ ਐਲਾਨ, ਪੜ੍ਹੋ ਕੀ ਹੈ ਪੂਰੀ ਖ਼ਬਰ

ਅਜਿਹੇ ਲੋਕਾਂ ਦੀ ਦੇਣ ਪਾਰਟੀ ਕਦੇ ਵੀ ਨਹੀਂ ਦੇ ਸਕਦੀ। ਉਨ੍ਹਾਂ ਕਿਹਾ ਕਿ 100 ਸਾਲ ਪੁਰਾਣੀ ਪਾਰਟੀ ਅਕਾਲੀ ਦਲ ਹੈ। ਦਿੱਲੀ ਵਾਲੇ ਜਿੰਨਾ ਮਰਜ਼ੀ ਜ਼ੋਰ ਲਾ ਲੈਣ, ਇਹ ਪਾਰਟੀ ਕਦੇ ਖ਼ਤਮ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਅਕਾਲੀ ਦਲ 'ਤੇ ਬੇਅਦਬੀਆਂ ਦੇ ਇਲਜ਼ਾਮ ਲੱਗੇ ਅਤੇ ਜਦੋਂ 'ਆਪ' ਪਾਰਟੀ ਪੰਜਾਬ 'ਚ ਆਈ ਤਾਂ ਇਸ ਤੋਂ ਬਾਅਦ ਹੀ ਅਜਿਹੀਆਂ ਘਟਨਾਵਾਂ ਸ਼ੁਰੂ ਹੋਈਆਂ ਸਨ। ਹਰਸਿਮਰਤ ਬਾਦਲ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਪੰਜਾਬ 'ਤੇ 5 ਲੱਖ ਕਰੋੜ ਦਾ ਕਰਜ਼ਾ ਚਾੜ੍ਹ ਦਿੱਤਾ ਹੈ ਅਤੇ ਸਾਡੀ ਸਰਕਾਰ ਵੇਲੇ ਤਾਂ ਅਸੀਂ 5 ਸਾਲਾਂ 'ਚ ਵਿਕਾਸ ਲਈ 50 ਹਜ਼ਾਰ ਕਰੋੜ ਦਾ ਕਰਜ਼ਾ ਲੈਂਦੇ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸੇ ਕੋਨੇ 'ਚ ਅੱਜ ਵਿਕਾਸ ਦੀ ਇੱਟ ਲੱਗੀ ਨਹੀਂ ਦਿਖਦੀ।

ਇਹ ਵੀ ਪੜ੍ਹੋ : ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾਉਣ ਵਾਲੀ ਰਿਪੋਰਟ ਹਰ ਪੰਜਾਬੀ ਨੂੰ ਸੋਚੀਂ ਪਾ ਦੇਵੇਗੀ

ਇਸ ਲਈ ਸਾਨੂੰ ਆਪਣੇ ਪੰਜਾਬ ਨੂੰ ਬਚਾਉਣਾ ਪਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇੱਕੋ-ਇੱਕ ਅਜਿਹੀ ਪਾਰਟੀ ਹੈ, ਜਿਸ ਨੇ ਜੋ ਕਿਹਾ, ਉਹ ਕਰ ਕੇ ਦਿਖਾਇਆ ਅਤੇ ਕਦੇ ਵੀ ਲੋਕਾਂ ਨੂੰ ਝਾਂਸੇ 'ਚ ਲੈ ਕੇ ਜਾਂ ਝੂਠ ਬੋਲ ਕੇ ਸਰਕਾਰਾਂ ਨਹੀਂ ਬਣਾਈਆਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਇਕ-ਇਕ ਵਰਗ ਦੀ ਸੁਣਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿਰਫ ਖੇਤਰੀ ਪਾਰਟੀ ਅਕਾਲੀ ਦਲ ਹੀ ਬਚਾ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News