ਜ਼ਿਮਨੀ ਚੋਣਾਂ ਨੂੰ ਲੈ ਕੇ ਹਰਸਿਮਰਤ ਬਾਦਲ ਨੇ ਅਕਾਲੀ ਦਲ ਦੇ ਆਗੂ ਤੇ ਵਰਕਰ ਨੂੰ ਖ਼ਾਸ ਅਪੀਲ
Monday, Jun 10, 2024 - 10:54 AM (IST)
ਸਰਦੂਲਗੜ੍ਹ (ਸੰਦੀਪ ਮਿੱਤਲ)-ਸਾਬਕਾ ਕੇਂਦਰੀ ਮੰਤਰੀ ਤੇ ਚਾਰ ਵਾਰ ਦੇ ਬਠਿੰਡਾ ਤੋਂ ਐੱਮ. ਪੀ. ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਸਰਦੂਲਗੜ੍ਹ ’ਚ ਧੰਨਵਾਦੀ ਦੌਰਿਆਂ ਦੌਰਾਨ ਅਕਾਲੀ ਦਲ ਦੀ ਕਾਰਗੁਜ਼ਾਰੀ ਦੀ ਗੱਲ ਕਰਦਿਆਂ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਨੇ ਰਲ ਕੇ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਬਦਨਾਮੀ ਕੀਤੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਤਿੰਨੋਂ ਪਾਰਟੀਆਂ ਕਾਂਗਰਸ, ‘ਆਪ’ ਤੇ ਭਾਜਪਾ ਨੇ ਰਲ ਕੇ ਅਕਾਲੀ ਦਲ ਦਾ ਵਿਰੋਧ ਕੀਤਾ।
ਇਹ ਵੀ ਪੜ੍ਹੋ- ਸੁਨਾਮ 'ਚ ਵੱਡਾ ਹਾਦਸਾ, ਸ਼ੈਲਰ ਦੀ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਦਰਦਨਾਕ ਮੌਤ
ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਨੇ ਇਹ ਸਾਜ਼ਿਸ਼ ਤੇ ਖੇਡ ਸਮਝ ਲਈ ਤੇ ਇਸੇ ਕਾਰਨ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਆਉਂਦੀਆਂ ਜ਼ਿਮਨੀ ਚੋਣਾਂ ਵਿਚ ਅਕਾਲੀ ਦਲ ਦੀ ਜਿੱਤ ਹੋਵੇਗੀ। ਉਨ੍ਹਾਂ ਨੇ ਪਾਰਟੀ ਕੇਡਰ ਨੂੰ ਅਪੀਲ ਕੀਤੀ ਕਿ ਉਹ ਜ਼ਿਮਨੀ ਚੋਣਾਂ ਵਿਚ ਪਾਰਟੀ ਦੀ ਡਟ ਕੇ ਹਮਾਇਤ ਕਰਨ। ਬਾਦਲ ਦਾ ਇਸ ਧੰਨਵਾਦੀ ਦੌਰੇ ਦੌਰਾਨ ਨਿੱਘਾ ਸਵਾਗਤ ਕੀਤਾ ਗਿਆ ਤੇ ਲੋਕਾਂ ਨੇ ਉਨ੍ਹਾਂ ਨੂੰ ਹਾਰ ਪਾ ਕੇ ਤੇ ਫੁੱਲ ਪੱਤੀਆਂ ਦੀ ਵਰਖਾ ਕਰ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀਆਂ ਆਸਾਂ ’ਤੇ ਖਰਾ ਉਤਰਣ ਵਾਸਤੇ ਸੰਸਦ ਵਿਚ ਉਨ੍ਹਾਂ ਦੇ ਮਸਲੇ ਜ਼ੋਰਦਾਰ ਢੰਗ ਨਾਲ ਚੁੱਕਣਗੇ।
ਇਹ ਵੀ ਪੜ੍ਹੋ- ਪਹਿਲਾਂ ਵਿਅਕਤੀ ਨੂੰ ਕੁੜੀ ਨੇ ਕੀਤੀ ਅਸ਼ਲੀਲ ਵੀਡੀਓ ਕਾਲ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ
ਸਰਦਾਰਨੀ ਬਾਦਲ ਨੇ ਇਹ ਵੀ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਿੱਖ ਕੌਮ ਜੂਨ ਦੇ ਪਹਿਲੇ ਪਹਿਲੇ ਹਫਤੇ ਵਿਚ ਘੱਲੂਘਾਰਾ ਦਿਵਸ ਮਨਾਉਂਦੀ ਹੈ, ਜਿਸ ਦੌਰਾਨ ਇੰਦਰਾ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੇ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਹਰਿਮੰਦਰ ਸਾਹਿਬ ’ਤੇ ਟੈਂਕਾਂ ਤੇ ਤੋਪਾਂ ਨਾਲ ਹਮਲਾ ਕੀਤਾ ਪਰ ਇਸਦੇ ਬਾਵਜੂਦ ਪੰਜਾਬੀਆਂ ਨੇ ਕਾਂਗਰਸ ਲਈ ਵੋਟਾਂ ਪਾ ਦਿੱਤੀਆਂ, ਜਿਸਨੇ ਸਾਕਾ ਨੀਲਾ ਤਾਰਾ ਕਰਵਾਇਆ ਸੀ ਤੇ ਬਾਅਦ ਵਿਚ ਦਿੱਲੀ ਤੇ ਦੇਸ਼ ਦੇ ਹੋਰ ਸ਼ਹਿਰਾਂ ਵਿਚ ਸਿੱਖਾਂ ਦਾ ਕਤਲੇਆਮ ਕਰਵਾਇਆ। ਬਾਦਲ ਨੇ ਕਿਹਾ ਕਿ ਅਕਾਲੀ ਦਲ ਸਿਧਾਂਤਾਂ ਦੀ ਪਾਰਟੀ ਹੈ ਤੇ ਉਹ ਦਰਿਆਈ ਪਾਣੀਆਂ, ਇਸਦੇ ਰਾਜਧਾਨੀ ਸ਼ਹਿਰ ਚੰਡੀਗੜ੍ਹ, ਤੇ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਪੰਜਾਬ ਦੇ ਮੁੱਦਿਆਂ ’ਤੇ ਕਦੇ ਵੀ ਸਮਝੌਤਾ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਸਾਡੇ ਲਈ ਪੰਜਾਬ ਤੇ ਪੰਜਾਬੀ ਪਹਿਲਾਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀਆਂ ਖੇਤਰੀ ਇੱਛਾਵਾਂ ਦੀ ਪੂਰਤੀ ਵਾਸਤੇ ਡਟ ਕੇ ਕੰਮ ਕਰਦਾ ਰਹੇਗਾ।
ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਦੀ ਝੀਲ 'ਚੋਂ ਮਿਲੀ ਲਾਸ਼, ਪਿਛਲੇ 3 ਮਹੀਨਿਆਂ ਤੋਂ ਸੀ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8