ਗੁਰਬਾਣੀ ਦੀ ਪੰਕਤੀ ਗਲਤ ਉਚਾਰਣ ''ਤੇ ਹਰਸਿਮਰਤ ਨੇ ਮੰਗੀ ਮੁਆਫੀ

11/27/2018 7:06:58 PM

ਚੰਡੀਗੜ੍ਹ : ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ਦੌਰਾਨ ਹੋਈ ਭੁੱਲ ਲਈ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਿੱਖ ਸੰਗਤ ਤੇ ਪਰਮਾਤਮਾ ਤੋਂ ਮੁਆਫੀ ਮੰਗੀ ਹੈ। ਹਰਸਿਮਰਤ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਮੁਆਫੀ ਮੰਗਦਿਆਂ ਕਿਹਾ ਹੈ ਕਿ ਬੀਤੇ ਦਿਨੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿਚ ਉਨ੍ਹਾਂ ਤੋਂ ਗੁਰਬਾਣੀ ਦੀ ਪੰਕਤੀ ਦਾ ਉਚਾਰਣ ਗਲਤ ਹੋ ਗਿਆ ਸੀ। ਇਸ ਲਈ ਉਹ ਮੁਆਫੀ ਮੰਗਦੇ ਹਨ।


ਦੱਸਣਯੋਗ ਹੈ ਕਿ ਸੋਮਵਾਰ ਨੂੰ ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨੀਂਹ ਪੱਥਰ ਸਮਾਗਮ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਆਪਣੇ ਸੰਬੋਧਨ ਦੌਰਾਨ ਗੁਰਬਾਣੀ ਦੀ ਪੰਕਤੀ ਗਲਤ ਤਰੀਕੇ ਨਾਲ ਪੜ੍ਹ ਦਿੱਤੀ ਸੀ। ਹਰਸਿਮਰਤ ਨੇ ਭਾਸ਼ਣ ਦੌਰਾਨ ਗੁਰਬਾਣੀ ਦੀ ਪੰਕਤੀ 'ਸੁਣੀ ਅਰਦਾਸਿ ਸੁਆਮੀ ਮੇਰੇ, ਸਰਬ ਕਲਾ ਬਣ ਆਈ' ਦੀ ਥਾਂ 'ਸਗਲ ਘਟਾ ਬਣ ਆਈ' ਪੜ੍ਹ ਦਿੱਤੀ। ਕਈ ਸਿੱਖ ਜਥੇਬੰਦੀਆਂ ਵਲੋਂ ਵੀ ਇਸ ਨੂੰ ਬੱਜਰ ਗਲਤੀ ਦੱਸਦੇ ਹੋਏ ਹਰਸਿਮਰਤ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

Gurminder Singh

This news is Content Editor Gurminder Singh