...ਤਾਂ ਫਿਰੋਜ਼ਪੁਰ ਤੋਂ ਵੀ ਚੋਣ ਲੜ ਸਕਦੇ ਹਨ ਹਰਸਿਮਰਤ ਕੌਰ ਬਾਦਲ
Saturday, Mar 03, 2018 - 06:58 PM (IST)

ਜਲਾਲਾਬਾਦ (ਸੇਤੀਆ) : ਭਵਿੱਖ ਵਿਚ ਹੋਣ ਜਾ ਰਹੀਆਂ ਲੋਕ ਸਭਾ ਦੀਆਂ ਚੋਣਾਂ ਦੌਰਾਨ ਬੀਬੀ ਹਰਸਿਮਰਤ ਕੌਰ ਬਾਦਲ ਬਠਿੰਡਾ ਹੀ ਨਹੀਂ ਬਲਕਿ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਵੀ ਚੋਣ ਲੜ ਸਕਦੇ ਹਨ। ਇਹ ਸੰਕੇਤ ਖੁਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਜਲੰਧਰ ਵਿਖੇ ਇਕ ਵਿਆਹ ਸਮਾਗਮ ਦੌਰਾਨ ਹਿੱਸਾ ਲੈਂਦੇ ਹੋਏ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੇ ਹਨ।ਸੁਖਬੀਰ ਬਾਦਲ ਨੇ ਕਿਹਾ ਕਿ ਬਠਿੰਡਾ ਲੋਕ ਸਭਾ ਹਲਕਾ ਤੋਂ ਬੀਬੀ ਹਰਸਿਮਰਤ ਕੌਰ ਬਾਦਲ ਚੋਣ ਲੜਦੇ ਆ ਰਹੇ ਹਨ ਅਤੇ ਬਠਿੰਡੇ ਨੂੰ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਉਧਰ ਕੁੱਝ ਦਿਨ ਪਹਿਲਾਂ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਫਿਰੋਜ਼ਪੁਰ ਵਿਖੇ ਕੀਤੇ ਗਏ ਦੌਰੇ ਦੌਰਾਨ ਮੀਡੀਆ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦਿਆਂ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੀ ਜੇਕਰ ਪਾਰਟੀ ਹੁਕਮ ਕਰੇਗੀ ਤਾਂ ਉਹ ਫਿਰੋਜ਼ਪੁਰ ਤੋਂ ਵੀ ਚੋਣ ਲੜ ਸਕਦੇ ਹਨ। ਇਸ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਬੀਬੀ ਹਰਸਿਮਰਤ ਖੁਦ ਮਾਲਕ ਹਨ ਅਤੇ ਉਹ ਫਿਰੋਜ਼ਪੁਰ ਤੋਂ ਜੇਕਰ ਇੱਛਾ ਜਤਾਉਣਗੇ ਤਾਂ ਇਥੋਂ ਵੀ ਚੋਣ ਲੜ ਸਕਦੇ ਹਨ।