ਧਾਰਮਿਕ ਸਟੇਜ ''ਤੇ ਹਰਸਿਮਰਤ ਨੇ ਗਾਏ ਸਿਆਸੀ ਸੋਹਲੇ, ਰੰਧਾਵਾ ਭੜਕੇ

11/26/2018 6:07:28 PM

ਬਟਾਲਾ (ਵੈੱਬ ਡੈਸਕ) : ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਰੱਖਣ ਲਈ ਆਯੋਜਿਤ ਕੀਤੇ ਗਏ ਸਮਾਗਮ ਵਿਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਦਿੱਤੇ ਗਏ ਭਾਸ਼ਣ ਦਾ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਤਿੱਖਾ ਵਿਰੋਧ ਕੀਤਾ ਗਿਆ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦੇ ਨੀਂਹ ਪੱਥਰ ਰੱਖਣ ਲਈ ਲਗਾਈ ਗਈ ਧਾਰਮਿਕ ਸਟੇਜ 'ਤੇ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ 'ਤੇ ਤਿੱਖੇ ਨਿਸ਼ਾਨੇ ਵਿੰਨੇ। ਧਾਰਮਿਕ ਸਟੇਜ 'ਤੇ ਸਿਆਸੀ ਹਮਲੇ ਬੋਲਦੇ ਹੋਏ ਹਰਸਿਮਰਤ ਨੇ ਕਿਹਾ ਕਿ ਮੋਦੀ ਦੀ ਸਰਕਾਰ ਵਿਚ 1984 ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲੀਆਂ ਹਨ ਅਤੇ ਅਗਾਂਹ ਵੀ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। 
ਇਸ 'ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਤਿੱਖਾ ਵਿਰੋਧ ਕੀਤਾ ਗਿਆ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਭਾਜਪਾ ਆਗੂ ਵਿਜੇ ਸਾਂਪਲਾ ਵਲੋਂ ਰੰਧਾਵਾ ਨੂੰ ਸ਼ਾਂਤ ਕੀਤਾ ਗਿਆ।


Gurminder Singh

Content Editor

Related News