ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ
Wednesday, Jul 29, 2026 - 04:14 PM (IST)
ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਚ 11 ਪੇਪਰ ਲੀਕ ਹੋਣ ਦੇ ਮਾਮਲੇ ਦੀ ਕੇਂਦਰੀ ਜਾਂਚ ਦੇ ਹੁਕਮ ਦੇਣ ਤਾਂ ਜੋ ਬਹੁ ਕਰੋੜੀ ਘਪਲੇ ਦਾ ਪਰਦਾਫਾਸ਼ ਹੋ ਸਕੇ ਅਤੇ ਉਨ੍ਹਾਂ ਪੰਜ ਲੱਖ ਵਿਦਿਆਰਥੀਆਂ ਨੂੰ ਨਿਆਂ ਮਿਲ ਸਕੇ ਜੋ ਵਾਰ-ਵਾਰ ਪੇਪਰ ਲੀਕ ਕਾਰਨ ਪ੍ਰਭਾਵਿਤ ਹੋਏ ਹਨ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਹਰਸਿਮਰਤ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਪੇਪਰ ਲੀਕ ਮਾਮਲੇ ਦੀ ਜਾਂਚ ਕਰਵਾਉਣ ਵਿਚ ਕੋਈ ਦਿਲਚਸਪੀ ਨਹੀਂ ਹੈ ਕਿਉਂਕਿ ਇਸ ਨਾਲ ਉਸ ਦੇ ਆਪਣੇ ਹੀ ਮੰਤਰੀ ਘਿਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਵਾਸਤੇ ਲਾਜ਼ਮੀ ਹੈ ਕਿ ਇਸ ਅਪਰਾਧ ਦੇ ਗੁਨਾਹਗਾਰਾਂ ਨੂੰ ਸਜ਼ਾ ਮਿਲੇ ਕਿਉਂਕਿ ਉਹਨਾਂ ਨੇ ਸਾਰੀ ਪੀੜੀ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ।
11+ Paper Leaks, 1 AAP Govt, 0 Accountability, 0 Shame
— Harsimrat Kaur Badal (@HarsimratBadal_) July 29, 2026
Every leaked paper is a stolen opportunity. Every denial is an insult to Punjab's students.*Enough excuses!! Punjab's youth deserve justice.* pic.twitter.com/g351JI8FZG
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬੀ ਇਸ ਗੱਲ ਤੋਂ ਪ੍ਰੇਸ਼ਾਨ ਹਨ ਕਿ ਆਪ ਸਰਕਾਰ ਪੇਪਰ ਲੀਕ ਦੇ ਮਾਮਲੇ ਵਿਚ ਜਵਾਬਦੇਹੀ ਤੈਅ ਨਹੀਂ ਕਰਨਾ ਚਾਹੁੰਦੀ। ਉਹਨਾਂ ਕਿਹਾ ਕਿ ਭਾਵੇਂ ਸਿੱਖਿਆ ਵਿਭਾਗ ਜਿਸ ਨੇ ਕਈ ਪ੍ਰੀਖਿਆਵਾਂ ਕਰਵਾਈਆਂ ਹਨ, ਦੇ ਕੰਮਕਾਜ ਵਿਚ ਕਈ ਗੰਭੀਰ ਤਰੁੱਟੀਆਂ ਹਨ, ਸਿਹਤ ਵਿਭਾਗ ਜਿਸ ਨੇ ਫਾਰਮੇਸੀ ਪੇਪਰ ਕਰਵਾਏ ਤੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਜਿਸਨੇ ਪੇਪਰ ਕਰਵਾਏ, ਉਸ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਨਾ ਤਾਂ ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਨਾ ਹੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਬਰਖ਼ਾਸਤ ਕੀਤਾ ਗਿਆ ਤੇ ਨਾ ਹੀ ਮੁੱਖ ਮੰਤਰੀ ਨੇ ਕੋਈ ਨੈਤਿਕ ਜ਼ਿੰਮੇਵਾਰੀ ਲਈ ਕਿਉਂਕਿ ਉਹ ਅਧੀਨ ਸੇਵਾਵਾਂ ਚੋਣ ਬੋਰਡ ਦੇ ਇੰਚਾਰਜ ਮੰਤਰੀ ਹਨ।
ਅਕਾਲੀ ਆਗੂ ਨੇ ਕਿਹਾ ਕਿ ਸਾਰੀ ਸਿੱਖਿਆ ਪ੍ਰਣਾਲੀ ਦੀ ਪਵਿੱਤਰਤਾ ਹੀ ਭੰਗ ਹੋ ਗਈ ਹੈ ਕਿਉਂਕਿ ਲੋਕਾਂ ਨੇ ਭਰਤੀ ਪ੍ਰੀਖਿਆਵਾਂ ਕਰਵਾਉਣ ਦੀ ਆਪ ਸਰਕਾਰ ਦੀ ਕਾਬਲੀਅਤ ਵਿਚ ਹੀ ਭਰੋਸਾ ਗੁਆ ਦਿੱਤਾ ਹੈ। ਉਹਨਾਂ ਕਿਹਾ ਕਿ ਪੇਪਰ ਲੀਕ ਤੇ ਬੇਨਿਯਮੀਆਂ ਹਾਈ ਕੋਰਟ ਪਹੁੰਚ ਗਈਆਂ ਹਨ ਜਿਸਨੇ ਆਬਕਾਰੀ ਇੰਸਪੈਕਟਰਾਂ ਦੀ ਭਰਤੀ ਸਮੇਤ ਕਈ ਕੇਸਾਂ ਦੀ ਭਰਤੀ ਪ੍ਰਕਿਰਿਆ ਵਿਚ ਦਖਲ ਦਿੱਤਾ ਹੈ। ਹਰਸਿਮਰਤ ਬਾਦਲ ਨੇ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਪੇਪਰ ਲੀਕ ਮਾਮਲੇ ਵਿਚ ਸਖ਼ਤ ਕਾਰਵਾਈ ਕਰਨ ਦੀ ਥਾਂ ਆਪ ਸਰਕਾਰ ਨੇ ਪਰਦਾ ਪਾਉਣ ਦੇ ਯਤਨ ਸ਼ੁਰੂ ਕਰ ਦਿੱਤੇ ਹਨ ਤੇ ਦਾਅਵੇ ਕੀਤੇ ਹਨ ਕਿ ਸੂਬੇ ਵਿਚ ਕੋਈ ਪੇਪਰ ਲੀਕ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪਿਛਲੇ 4 ਸਾਲਾਂ ਵਿਚ 11 ਵਾਰ ਪੇਪਰ ਲੀਕ ਹੋਏ ਹਨ। ਉਨ੍ਹਾਂ ਨੇ ਪਿਛਲੇ ਚਾਰ ਸਾਲਾਂ ਵਿਚ ਪੰਜਾਬ ਵਿਚ ਕੋਈ ਵੀ ਪੇਪਰ ਲੀਕ ਨਾ ਹੋਣ ਦੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਦੇ ਦਾਅਵੇ ਨੂੰ ਵੀ ਖਾਰਜ ਕਰਦਿਆਂ ਭਗਵੰਤ ਮਾਨ ਵੱਲੋਂ 13 ਮਾਰਚ 2023 ਨੂੰ ਕੀਤੇ ਟਵੀਟ ਨੂੰ ਬੇਨਕਾਬ ਕੀਤਾ ਜਿਸ ਵਿਚ ਉਨ੍ਹਾਂ ਮੰਨਿਆ ਕਿ ਪੰਜਾਬ ਸਟੇਟ ਐਲੀਜੀਬਿਲਟੀ ਟੈਸਟ ਪੇਪਰ ਲੀਕ ਹੋਇਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
