60 ਸਾਲਾਂ ਤੋਂ ਰਾਜਧਾਨੀ ਲਈ ਤਰਸ ਰਿਹੈ ਪੰਜਾਬ : ਹਰਸਿਮਰਤ ਬਾਦਲ

Wednesday, Apr 01, 2026 - 04:50 PM (IST)

60 ਸਾਲਾਂ ਤੋਂ ਰਾਜਧਾਨੀ ਲਈ ਤਰਸ ਰਿਹੈ ਪੰਜਾਬ : ਹਰਸਿਮਰਤ ਬਾਦਲ

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਸੰਸਦ 'ਚ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਬਾਰੇ ਮੁੱਦਾ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅਜਿਹਾ ਇਕਲੌਤਾ ਸੂਬਾ ਹੈ, ਜਿਸ ਨੂੰ 1966 ਦੇ ਪੁਨਰਗਠਨ ਤੋਂ ਬਾਅਦ ਆਪਣੀ ਰਾਜਧਾਨੀ ਤੋਂ ਵਾਂਝਾ ਰੱਖਿਆ ਗਿਆ ਹੈ।

ਇਤਿਹਾਸਕ ਵਾਅਦਿਆਂ ਦੀ ਯਾਦ ਦਿਵਾਈ 

ਹਰਸਿਮਰਤ ਬਾਦਲ ਨੇ ਸਵਾਲ ਕੀਤਾ ਕਿ ਪੰਜਾਬ ਨਾਲ ਇਹ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ? ਉਨ੍ਹਾਂ ਨੇ ਪਿਛਲੇ ਦਹਾਕਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ 1970 'ਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਖੁਦ ਐਲਾਨ ਕੀਤਾ ਸੀ ਕਿ ਚੰਡੀਗੜ੍ਹ ਪੰਜਾਬ ਨੂੰ ਸੌਂਪਿਆ ਜਾਵੇਗਾ। ਇਸ ਤੋਂ ਬਾਅਦ 1985 ਦੇ ਰਾਜੀਵ-ਲੌਂਗੋਵਾਲ ਸਮਝੌਤੇ 'ਚ ਵੀ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਗੱਲ ਤੈਅ ਹੋਈ ਸੀ ਅਤੇ ਇਸ ਲਈ ਇਕ ਵਿਸ਼ੇਸ਼ ਤਰੀਕ ਵੀ ਨਿਸ਼ਚਿਤ ਕੀਤੀ ਗਈ ਸੀ, ਪਰ ਅਫ਼ਸੋਸ ਕਿ ਇੰਨੇ ਸਾਲ ਬੀਤ ਜਾਣ ਦੇ ਬਾਵਜੂਦ ਪੰਜਾਬ ਨੂੰ ਉਸ ਦਾ ਹੱਕ ਨਹੀਂ ਮਿਲਿਆ।

ਆਂਧਰਾ ਪ੍ਰਦੇਸ਼ ਦਾ ਦਿੱਤਾ ਹਵਾਲਾ 

ਸੰਸਦ 'ਚ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਇਹ ਮੰਗ ਪਿਛਲੇ 60 ਸਾਲਾਂ ਤੋਂ ਲਟਕ ਰਹੀ ਹੈ। ਉਨ੍ਹਾਂ ਨੇ ਮੌਜੂਦਾ ਸਥਿਤੀ ਦੀ ਤੁਲਨਾ ਕਰਦਿਆਂ ਕਿਹਾ ਕਿ ਜਿੱਥੇ ਅੱਜ ਸੰਸਦ 'ਚ ਆਂਧਰਾ ਪ੍ਰਦੇਸ਼ ਨੂੰ ਉਸ ਦੀ ਆਪਣੀ ਸਥਾਈ ਰਾਜਧਾਨੀ ਮਿਲ ਰਹੀ ਹੈ, ਉੱਥੇ ਹੀ ਪੰਜਾਬ ਨੂੰ ਅਜੇ ਵੀ ਅਣਗੌਲਿਆ ਕੀਤਾ ਜਾ ਰਿਹਾ ਹੈ। ਬੀਬੀ ਬਾਦਲ ਨੇ ਮੰਗ ਕੀਤੀ ਕਿ ਹੋਰਨਾਂ ਰਾਜਾਂ ਵਾਂਗ ਪੰਜਾਬ ਨੂੰ ਵੀ ਉਸ ਦੀ ਆਪਣੀ ਰਾਜਧਾਨੀ ਚੰਡੀਗੜ੍ਹ ਦਾ ਪੂਰਾ ਹੱਕ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਦਹਾਕਿਆਂ ਤੋਂ ਚੱਲ ਰਿਹਾ ਇਹ ਵਿਤਕਰਾ ਖਤਮ ਹੋ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News