ਹਰਸਿਮਰਤ ਕੌਰ ਬਾਦਲ ਦੀਆਂ ਪੰਜਾਬ ਸਰਕਾਰ ਨੂੰ ਖਰੀਆਂ-ਖਰੀਆਂ

10/29/2019 6:51:17 PM

ਅੰਮ੍ਰਿਤਸਰ (ਸੁਮਿਤ) : ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ 550 ਸਾਲਾ ਸਮਾਗਮਾਂ 'ਤੇ ਵੱਖਰੀ ਸਟੇਜ 'ਤੇ ਲਗਾਏ ਜਾਣ 'ਤੇ ਇਕ ਵਾਰ ਫਿਰ ਪੰਜਾਬ ਸਰਕਾਰ ਨੂੰ ਖਰੀਆਂ ਖਰੀਆਂ ਸੁਣਾਈਆਂ ਹਨ। ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਆਖਿਆ ਕਿ ਪੰਜਾਬ ਸਰਕਾਰ ਆਪਣੇ ਕੰਮ ਭੁੱਲ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੰਮਾਂ 'ਚ ਅੜਿੱਕਾ ਡਾਹੁਣ 'ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਲੋਂ ਲਗਾਈ ਗਈ ਲਾਂਘੇ ਦੀ 20 ਡਾਲਰ ਦੀ ਫੀਸ ਪੰਜਾਬ ਵੀ ਸਰਕਾਰ ਨੂੰ ਭਰਨੀ ਚਾਹੀਦੀ ਹੈ। ਇੰਨਾ ਹੀ ਨਹੀਂ ਪੰਜਾਬ ਸਰਕਾਰ ਵਲੋਂ ਵੱਖਰੇ ਤੌਰ 'ਤੇ ਲਗਾਈ ਜਾਣ ਵਾਲੀ ਸਟੇਜ 'ਤੇ ਬੋਲਦਿਆਂ ਹਰਸਿਮਰਤ ਨੇ ਕਿਹਾ ਕਿ ਸਰਕਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਹੁਕਮਅਦੂਲੀ ਕਰਕੇ ਵੱਖਰੀ ਸਟੇਜ ਲਗਾ ਰਹੀ ਹੈ ਅਤੇ ਇਸ ਲਈ ਸਰਕਾਰ ਨੂੰ ਸ਼ਰਮ ਆਉਣੀ ਚਾਹੀਦੀ ਹੈ। 

ਇਸ ਦੇ ਨਾਲ ਹੀ ਹਰਸਿਮਰਤ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਬਣਾਉਣ ਦੇ ਕਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹੋਰ ਵੀ ਚੰਗਾ ਹੁੰਦਾ ਜੇਕਰ ਪਾਸਿਕਸਤਾਨ ਸਰਕਾਰ ਲਾਂਘੇ 'ਤੇ ਕਿਸੇ ਵੀ ਤਰ੍ਹਾਂ ਦਾ ਟੈਕਸ ਨਾ ਲਗਾਉਂਦੀ।


Gurminder Singh

Content Editor

Related News