ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲਵੇ ਮੰਤਰੀ ਨੂੰ ਲਿਖਿਆ ਪੱਤਰ

Monday, Aug 10, 2020 - 05:44 PM (IST)

ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲਵੇ ਮੰਤਰੀ ਨੂੰ ਲਿਖਿਆ ਪੱਤਰ

ਚੰਡੀਗੜ੍ਹ : ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਰੇਲ ਮੰਤਰੀ ਪੀਯੂਸ਼ ਗੋਇਲ ਨੂੰ ਅਪੀਲ ਕੀਤੀ ਕਿ ਦਸੰਬਰ  ਅਤੇ ਮਾਰਚ ਮਹੀਨਿਆਂ ਦਰਮਿਆਨ ਕਿੰਨੂਆਂ ਦੇ ਸੀਜ਼ਨ ਦੌਰਾਨ ਅਬੋਹਰ ਤੋਂ ਬੰਗਲੌਰ ਅਤੇ ਅਬੋਹਰ ਤੋਂ ਕੋਲਾਕਾਤਾ ਲਈ ਫ਼ਰਿੱਜ ਵਾਲੀਆਂ ਬੋਗੀਆਂ ਨਾਲ ਲੈਸ ਇਕ ਕਿਸਾਨ ਰੇਲ ਸ਼ੁਰੂਆਤ ਕੀਤੀ ਜਾਵੇ ਤਾਂ ਜੋ ਪੰਜਾਬ, ਰਾਜਸਥਾਨ ਤੇ ਹਰਿਆਣਾ ਦੇ ਕਿੰਨੂ ਉਤਪਾਦਕ ਕਿਸਾਨਾਂ ਨੂੰ ਲਾਭ ਮਿਲ ਸਕੇ। ਬੀਬੀ ਬਾਦਲ ਜਿਨ੍ਹਾਂ ਨੇ ਇਸ ਸਬੰਧ ਵਿਚ ਰੇਲ ਮੰਤਰੀ ਪੀਯੂਸ਼ ਗੋਇਲ ਨੂੰ ਪੱਤਰ ਲਿਖਿਆ ਨੇ ਕਿਸਾਨ ਰੇਲ ਪਹਿਲਦਮੀ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਕਿੰਨੂ ਪੈਦਾਵਾਰ ਦੇ ਕਲੱਸਟਰ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਨਾਲ ਲੱਗਦੇ ਇਲਾਕਿਆਂ ਵਿਚ ਇਕ ਲੱਖ ਹੈਕਟੇਅਰ ਵਿਚ ਫੈਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਅਬੋਹਰ ਸ਼ਹਿਰ ਕਿੰਨੂਆਂ ਲਈ ਸਥਾਨਕ ਮੰਡੀ ਵਜੋਂ ਕੰਮ ਕਰਦਾ ਹੈ ਜਿਥੇ ਹਰ ਸਾਲ ਪੱਚੀ ਲੱਖ ਮੀਟਰਕ ਟਨ ਕਿੰਨੂ ਦਾ ਮੰਡੀਕਰਣ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਬੋਹਰ ਤੋਂ ਸ਼ੁਰੂ ਹੋਣ ਵਾਲੀ ਕਿਸਾਨ ਰੇਲ ਦੱਖਣ ਅਤੇ ਪੂਰਬੀ ਰਾਜਾਂ ਵਿਚ ਕਿੰਨੂ ਲਿਜਾ ਸਕਦੀ ਹੈ ਜਿਥੇ ਫਲਾਂ ਦੀ ਵੱਡੀ ਮੰਡੀ ਹੈ। ਉਨ੍ਹਾਂ ਕਿਹਾ ਕਿ ਬੰਗਲੌਰ ਅਤੇ ਕੋਲਕਾਤਾ ਵਿਚ ਫਲਾਂ ਦੀਆਂ ਸਭ ਤੋਂ ਵੱਡੀਆਂ ਮੰਡੀਆਂ ਹਨ ਜਿਥੋਂ ਬੰਗਲਾਦੇਸ਼ ਨੂੰ ਵੱਡੀ ਮਾਤਰਾ ਵਿਚ ਬਰਾਮਦ ਹੁੰਦੀ ਹੈ।

ਇਹ ਵੀ ਪੜ੍ਹੋ : ਐੱਸ. ਜੀ. ਪੀ. ਸੀ. 'ਤੇ ਵਰ੍ਹੇ ਰਣਜੀਤ ਸਿੰਘ ਢੱਡਰੀਆਂਵਾਲੇ, ਜਥੇਦਾਰ 'ਤੇ ਵੀ ਚੁੱਕੇ ਸਵਾਲ

ਬੀਬਾ ਬਾਦਲ ਨੇ ਕਿਹਾ ਕਿ ਇਸ ਵੇਲੇ ਇਸ ਛੇਤੀ ਖਰਾਬ ਹੋ ਜਾਣ ਵਾਲੀ ਫ਼ਸਲ ਦਾ ਸਿਰਫ 35 ਤੋਂ 40 ਫੀਸਦੀ ਹੀ ਖਪਤਕਾਰਾਂ ਤੱਕ ਪੁੱਜ ਪਾਉਂਦਾ ਹੈ। ਬਾਕੀ ਦੀ ਪੈਦਾਵਾਰ ਸੜਕੀ ਆਵਾਜਾਈ ਰਾਹੀਂ ਲੰਬੀ ਦੂਰੀ ਤੱਕ ਮਾਲ ਲਿਜਾਣ ਵੇਲੇ ਤਾਪਮਾਨ ਵੱਧ ਹੋਣ ਕਾਰਨ ਖਰਾਬ ਹੋ ਜਾਂਦਾ ਹੈ ਤੇ ਕਿਸਾਨਾਂ ਨੂੰ ਘਾਟਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਫਰਵਰੀ ਅਤੇ ਮਾਰਚ ਦੇ ਮਹੀਨਿਆਂ ਦੌਰਾਨ ਜਦੋਂ ਤੁੜਾਈ ਸਿਖ਼ਰਾਂ 'ਤੇ ਹੁੰਦੀ ਹੈ, ਉਦੋਂ ਮੁਸ਼ਕਿਲ ਹੋਰ ਵੱਧ ਜਾਂਦੀ ਹੈ ਕਿਉਂਕਿ ਦੱਖਣੀ ਤੇ ਪੂਰਬੀ ਸੂਬਿਆਂ ਵਿਚ ਤਾਪਮਾਨ ਵਧਣ ਲੱਗ ਜਾਂਦਾ ਹੈ।

ਇਹ ਵੀ ਪੜ੍ਹੋ : ਕੈਪਟਨ-ਬਾਜਵਾ ਵਿਵਾਦ 'ਚ ਸੁਖਪਾਲ ਖਹਿਰਾ ਦੀ ਦਸਤਕ, ਦਿੱਤਾ ਵੱਡਾ ਬਿਆਨ

ਕੇਂਦਰੀ ਮੰਤਰੀ ਨੇ ਰੇਲ ਮੰਤਰੀ ਨੂੰ ਭਰੋਸਾ ਦੁਆਇਆ ਕਿ ਉਨ੍ਹਾਂ ਨੂੰ ਇਲਾਕੇ ਦੇ ਕਿਸਾਨਾਂ ਅਤੇ ਵਪਾਰੀਆਂ ਨੇ ਵਿਸ਼ਵਾਸ ਦੁਆਇਆ ਹੈ ਕਿ ਕਿਸਾਨ ਰੇਲ ਦੀ ਪੂਰੀ ਸਮਰਥਾ ਨਾਲ ਵਰਤੋਂ ਕੀਤੀ ਜਾਵੇਗੀ ਅਤੇ ਇਹ ਰੇਲਵੇ ਲਈ ਚੰਗਾ ਉਦਮ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਤਿੰਨ ਸੂਬਿਆਂ ਦੇ ਕਿਸਾਨਾਂ ਦੀ ਮਦਦ ਦੇ ਨਾਲ-ਨਾਲ ਕਿਸਾਨ ਰੇਲ ਫਲ ਨੂੰ ਬੰਗਲਾਦੇਸ਼ ਅਤੇ ਹੋਰ ਦੱਖਣੀ ਪੂਰਬੀ ਏਸ਼ੀਆਈ ਮੁਲਕਾਂ ਵਿਚ ਬਰਾਮਦ ਕਰਨ ਦੀਆਂ ਸੰਭਾਵਨਾਵਾਂ ਵੀ ਵਧਾਏਗੀ।  

ਇਹ ਵੀ ਪੜ੍ਹੋ : ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢੀ ਲਿਵ ਇਨ 'ਚ ਰਹਿ ਰਹੀ ਪ੍ਰੇਮਿਕਾ, ਫਿਰ ਖੁਦ ਨੂੰ ਵੀ ਨਾ ਬਖਸ਼ਿਆ


author

Gurminder Singh

Content Editor

Related News