ਹਰਸਿਮਰਤ ਕੌਰ ਬਾਦਲ ਦੇ ਅਸਤੀਫ਼ੇ ''ਤੇ ਰਣਜੀਤ ਸਿੰਘ ਬ੍ਰਹਮਪੁਰਾ ਦਾ ਵੱਡਾ ਬਿਆਨ

9/19/2020 11:45:09 AM

ਅੰਮਿਤਸਰ (ਮਮਤਾ) : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਬੀਬੀ ਹਰਸਿਮਰਤ ਕੌਰ ਬਾਦਲ ਦੇ ਅਸਤੀਫ਼ੇ ਨੂੰ ਇਕ ਸਿਆਸੀ ਡਰਾਮਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਜੇ ਸੱਚਮੁਚ ਹੀ ਬਾਦਲਾਂ ਨੂੰ ਕਿਸਾਨੀ ਲਈ ਦੁੱਖ ਹੁੰਦਾ ਤਾਂ ਅਸਤੀਫ਼ਾ ਪਹਿਲਾਂ ਆਉਣਾ ਚਾਹੀਦਾ ਸੀ। ਬ੍ਰਹਮਪੁਰਾ ਨੇ ਦੱਸਿਆ ਕਿ ਬਾਦਲਾਂ ਨੇ ਕੁਝ ਦਿਨ ਪਹਿਲਾਂ ਇਸ ਖੇਤੀ ਆਰਡੀਨੈਂਸ ਬਿੱਲ ਦੇ ਹੱਕ 'ਚ ਰੱਜ ਕੇ ਅਖਬਾਰਾਂ 'ਚ ਤਾਰੀਫਾਂ ਕੀਤੀਆਂ ਸਨ ਕਿ ਇਹ ਬਿੱਲ ਪੰਜਾਬ ਦੀ ਕਿਸਾਨੀ ਲਈ ਠੀਕ ਹੈ। ਪ੍ਰਕਾਸ਼ ਸਿੰਘ ਬਾਦਲ ਵੀ ਸੋਸ਼ਲ ਮੀਡੀਆ ਜ਼ਰੀਏ ਇਸ ਬਿੱਲ ਦੇ ਹੱਕ ਵਿਚ ਆਏ ਸਨ ਪਰ ਜਦੋਂ ਹੁਣ ਕਿਸਾਨ ਸੜਕਾਂ 'ਤੇ ਉੱਤਰੇ ਤਾਂ ਇਹ ਬੇਤੁਕਾ ਡਰਾਮਾ ਕਰਕੇ ਬੀਬੀ ਬਾਦਲ ਕੋਲੋਂ ਅਸਤੀਫ਼ਾ ਦਵਾ ਦਿੱਤਾ। ਇਹ ਸਿਰਫ ਤੇ ਸਿਰਫ ਦੋਗਲੀ ਰਾਜਨੀਤੀ ਹੈ। 

ਇਹ ਵੀ ਪੜ੍ਹੋ :  ਹਰਸਿਮਰਤ ਦੇ ਅਸਤੀਫ਼ੇ ਤੋਂ ਬਾਅਦ ਸਿੱਧੂ ਦੀ ਐਂਟਰੀ, 14 ਮਹੀਨਿਆਂ ਬਾਅਦ ਟਵਿੱਟਰ 'ਤੇ ਕੱਢੀ ਭੜਾਸ

ਉਨ੍ਹਾਂ ਕਿਹਾ ਕਿ ਬੀਬੀ ਬਾਦਲ ਨੇ ਆਪਣੀ ਕੁਰਸੀ ਵੀ ਗਵਾਈ ਅਤੇ ਵਿਸ਼ਵਾਸ ਵੀ ਗਵਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਅਸਤੀਫ਼ਾ ਲੋਕਾਂ ਨੂੰ ਗੁੰਮਰਾਹ ਕਰਨ ਲਈ ਦਿੱਤਾ ਗਿਆ। ਬ੍ਰਹਮਪੁਰਾ ਨੇ ਕਿਹਾ ਕਿ ਅਸਲ 'ਚ ਹੁਣ ਕਿਸਾਨਾਂ ਦਾ ਰੋਹ ਭਖ ਗਿਆ ਹੈ, ਹਰਸਿਮਰਤ ਕੌਰ ਦਾ ਅਸਤੀਫ਼ਾ ਸਿਰਫ ਇਕ ਦਿਖਾਵਾ ਹੈ । 

ਇਹ ਵੀ ਪੜ੍ਹੋ :  ਕੇਂਦਰੀ ਵਜ਼ੀਰੀ 'ਚੋਂ ਹਰਸਿਮਰਤ ਦੇ ਅਸਤੀਫੇ ਕੀ ਹਨ ਮਾਇਨੇ!

ਅੱਜ ਪੰਜਾਬ ਦਾ ਕਿਸਾਨ ਭਿਆਨਕ ਗਰਮੀ 'ਚ ਸੜਕਾਂ 'ਤੇ ਰੁਲ ਰਿਹਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਉਨ੍ਹਾਂ ਤੇ ਡਾਂਗਾਂ ਚਲਾ ਰਹੀ ਹੈ। ਕੀ ਇਹ ਅੰਨਦਾਤੇ ਨਾਲ ਇਨਸਾਫ ਹੋ ਰਿਹਾ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ। ਇਸ ਦੌਰਾਨ ਸੀਨੀਅਰ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਾਦਲਾਂ ਦੀਆਂ ਗੱਲਾਂ 'ਚ ਨਹੀਂ ਆਉਣਗੇ।

ਇਹ ਵੀ ਪੜ੍ਹੋ :  ਹੁਣ ਕੀ ਕਰਨਗੇ ਨਵਜੋਤ ਸਿੰਘ ਸਿੱਧੂ?


Gurminder Singh

Content Editor Gurminder Singh