ਹਰਸਿਮਰਤ ਦੇ ਅਸਤੀਫੇ ਨੂੰ ''ਬੰਬ'' ਆਖਣ ਵਾਲੇ ਸੁਖਬੀਰ ਦੇ ਬਿਆਨ ''ਤੇ ਕੈਪਟਨ ਦੀ ਚੁਟਕੀ

09/26/2020 6:35:05 PM

ਚੰਡੀਗੜ੍ਹ : ਹਰਸਿਮਰਤ ਕੌਰ ਬਾਦਲ ਦੇ ਕੇਂਦਰ 'ਚੋਂ ਅਸਤੀਫ਼ੇ ਨੂੰ ਬੰਬ ਦੱਸਣ ਵਾਲੇ ਸੁਖਬੀਰ ਸਿੰਘ ਬਾਦਲ ਦੇ ਬਿਆਨ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੁਟਕੀ ਲਈ ਹੈ। ਸੁਖਬੀਰ ਵੱਲੋਂ ਹਰਸਿਮਰਤ ਦੇ ਕੇਂਦਰੀ ਵਜ਼ਾਰਤ ਵਿਚੋਂ ਅਸਤੀਫੇ ਨੂੰ 'ਪਰਮਾਣੂੰ ਬੰਬ' ਆਖਣ ਜਿਸ ਨੇ ਪ੍ਰਧਾਨ ਮੰਤਰੀ ਹਿਲਾ ਦਿੱਤਾ 'ਤੇ ਵਿਅੰਗ ਕਰਦਿਆਂ ਕੈਪਟਨ ਨੇ ਕਿਹਾ ਕਿ ਇਹ ਤਾਂ ਇਹ ਇਕ ਫੁੱਸ ਪਟਾਕਾ ਵੀ ਨਹੀਂ ਸੀ ਜਿਸ ਦਾ ਕੋਈ ਅਸਰ ਨਹੀਂ ਹੋਇਆ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਭਾਜਪਾ ਅਕਾਲੀਆਂ ਦੀ ਰੱਤੀ ਭਰ ਵੀ ਪਰਵਾਹ ਨਹੀਂ ਕਰਦੇ ਜਿਵੇਂ ਕਿ ਉਸ ਦੇ ਗਠਜੋੜ ਦੇ ਸਾਬਕਾ ਭਾਈਵਾਲ ਦੀ ਆਲੋਚਨਾ ਤੋਂ ਸ਼ਪੱਸ਼ਟ ਹੋ ਰਿਹਾ ਹੈ ਅਤੇ ਹਰਸਿਮਰਤ ਦਾ ਅਸਤੀਫਾ ਵੀ ਝੱਟ ਹੀ ਸਵਿਕਾਰ ਕਰ ਲਿਆ ਗਿਆ। 

ਇਹ ਵੀ ਪੜ੍ਹੋ :  ਖੇਤੀ ਬਿੱਲ ਪਾਸ ਕਰਨ ਤੋਂ ਬਾਅਦ ਪੰਜਾਬ ਵਿਚ ਭਾਜਪਾ ਨੂੰ ਲੱਗਾ ਪਹਿਲਾ ਵੱਡਾ ਝਟਕਾ

ਉਨ੍ਹਾਂ ਕਿਹਾ ਕਿ ਜਾਪਦਾ ਹੈ ਕਿ ਭਾਜਪਾ ਪੰਜਾਬ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨਾ ਚਾਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇ ਅਕਾਲੀ ਦਲ ਨੇ ਸੱਤਾਧਾਰੀ ਗਠਜੋੜ ਆਪਣੇ ਆਪ ਨਹੀਂ ਛੱਡਿਆ ਤਾਂ ਲੱਗਦਾ ਹੈ ਕਿ ਐੱਨ.ਡੀ.ਏ. ਅਕਾਲੀ ਦਲ ਨੂੰ ਆਪਣੇ ਆਪ ਬਾਹਰ ਕੱਢ ਦੇਵੇਗੀ।

ਇਹ ਵੀ ਪੜ੍ਹੋ :  ਖੇਤੀ ਬਿੱਲਾਂ ਦੇ ਵਿਰੋਧ 'ਚ ਵਿਧਾਇਕ ਆਵਲਾ ਦੀ ਟਰੈਕਟਰ ਰੈਲੀ ਨੇ ਤੋੜੇ ਰਿਕਾਰਡ (ਤਸਵੀਰਾਂ)

ਮੁੱਖ ਮੰਤਰੀ ਨੇ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਕਿਸਾਨਾਂ ਦੇ ਅੰਦੋਲਨ ਅਤੇ ਕੱਲ ਦੇ ਭਾਰਤ/ਪੰਜਾਬ ਬੰਦ ਦੇ ਸੱਦੇ ਦੀ ਸਫਲਤਾ ਦਾ ਸਿਹਰਾ ਲੈਣ ਦੀਆਂ ਉਨ੍ਹਾਂ ਕੋਸ਼ਿਸ਼ਾਂ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ ਜਿਸ ਵਿਚ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਵੱਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤੇ ਗਏ। ਉਨ੍ਹਾਂ ਕਿਹਾ ਕਿ ਅਸਲ ਵਿਚ ਅਕਾਲੀ ਦਲ ਨੇ ਕਿਸਾਨਾਂ ਵੱਲੋਂ ਬੰਦ ਦੇ ਸੱਦੇ ਤੋਂ ਬਾਅਦ ਸੂਬਾ ਪੱਧਰ 'ਤੇ ਚੱਕਾ ਜਾਮ ਕਰਨ ਦੇ ਐਲਾਨ ਨਾਲ ਕਿਸਾਨਾਂ ਦੇ ਅੰਦੋਲਨ ਨੂੰ ਸਾਬੋਤਾਜ ਕਰਨ ਦੀ ਸ਼ਰਮਨਾਕ ਕੋਸ਼ਿਸ਼ ਕੀਤੀ। ਇਹ ਗੱਲ ਕਿਸਾਨ ਜਥੇਬੰਦੀਆਂ ਦੇ ਗਲੇ ਨਹੀਂ ਉਤਰੀ ਜਿਨ੍ਹਾਂ ਨੇ ਅਕਾਲੀ ਦਲ ਦੀ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ।

ਇਹ ਵੀ ਪੜ੍ਹੋ :  ਗਠਜੋੜ 'ਚ ਸਿਖ਼ਰਾਂ 'ਤੇ ਪਹੁੰਚੀ ਤਲਖੀ, ਸੁਖਬੀਰ ਬਾਦਲ ਨੂੰ ਭਾਜਪਾ ਦਾ ਠੋਕਵਾਂ ਜਵਾਬ


Gurminder Singh

Content Editor

Related News