ਕੋਟਕਪੂਰਾ ਗੋਲ਼ੀ ਕਾਂਡ ’ਤੇ ਹਰਸਿਮਰਤ ਕੌਰ ਬਾਦਲ ਦਾ ਬਿਆਨ, - "ਅਕਾਲੀ ਦਲ ਵਿਰੁੱਧ ਰਚੀ ਜਾ ਰਹੀ ਹੈ ਸਾਜ਼ਿਸ਼"

03/11/2023 2:56:02 AM

ਬੁਢਲਾਡਾ (ਮਨਜੀਤ, ਬਾਂਸਲ, ਗਰਗ)- ਪੰਜਾਬ ਦਾ ਮਾਹੌਲ ਹਰ ਦਿਨ ਵਿਗੜਦਾ ਜਾ ਰਿਹਾ ਹੈ, ਜਿਸ ਕਰ ਕੇ ਸੂਬੇ ਦੇ ਲੋਕ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰਨ ਲੱਗੇ ਹਨ ਪਰ ਸੂਬਾ ਸਰਕਾਰ ਇਸ ਦੀ ਚਿੰਤਾ ਕਰਨ ਦੀ ਬਜਾਏ ਵਿਰੋਧੀਆਂ ਨੂੰ ਡਰਾਉਣ ਲੱਗੀ ਹੈ। ਇਹ ਸ਼ਬਦ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਪੰਚਾਇਤੀ ਗਊਸ਼ਾਲਾ, ਬੁਢਲਾਡਾ ਨੂੰ 5 ਲੱਖ ਰੁਪਏ ਦਾ ਸੈਕਸ਼ਨ ਪੱਤਰ ਦੇਣ ਮੌਕੇ ਸੰਬੋਧਨ ਦੌਰਾਨ ਕਹੇ।

ਇਹ ਖ਼ਬਰ ਵੀ ਪੜ੍ਹੋ - ਸਰਹੱਦ ਟੱਪ ਪੰਜਾਬ ਆ ਵੜਿਆ ਇਕ ਹੋਰ ਪਾਕਿਸਤਾਨੀ, BSF ਨੇ 2 ਦਿਨਾਂ 'ਚ ਫੜਿਆ ਤੀਜਾ ਘੁਸਪੈਠੀਆ

ਮੈਂਬਰ ਪਾਰਲੀਮੈਂਟ ਬਾਦਲ ਨੇ ਕਿਹਾ ਕਿ ਅਜਨਾਲਾ ਵਿਖੇ ਪੰਜਾਬ ਵਿਰੋਧੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਜੋ ਥਾਣੇ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਉਸ ਤੋਂ ਪੰਜਾਬ ਦੇ ਮਾਹੌਲ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਪੰਜਾਬ ਸਰਕਾਰ ਇਨ੍ਹਾਂ ਦੇ ਖ਼ਿਲਾਫ਼ ਕੁਝ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਗੈਂਗਸਟਰਾਂ, ਲੁਟੇਰਿਆਂ ਅਤੇ ਨਸ਼ਾ ਸਮੱਗਲਰਾਂ ਦੇ ਹੌਂਸਲੇ ਵਧੇ ਹੋਏ ਹਨ। ਇਨ੍ਹਾਂ ਵੱਲੋਂ ਹਰ ਦਿਨ ਕਿਸੇ ਨਾ ਕਿਸੇ ਘਟਨਾ ਨੂੰ ਅੰਜਾਮ ਦਿੱਤਾ ਜਾਂਦਾ ਹੈ। 

ਇਹ ਖ਼ਬਰ ਵੀ ਪੜ੍ਹੋ - ਅੱਤਵਾਦ ਖ਼ਿਲਾਫ਼ ਇਕਜੁੱਟ ਹੋ ਕੇ ਲੜਣਗੇ ਭਾਰਤ ਤੇ ਆਸਟ੍ਰੇਲੀਆ, PM ਮੋਦੀ ਤੇ ਅਲਬਨੀਜ਼ ਨੇ ਜਤਾਈ ਸਹਿਮਤੀ

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ ’ਚ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੋ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਥਕ ਮਸਲਿਆਂ ਅਤੇ ਮੁੱਦਿਆਂ ’ਤੇ ਆਪਣਾ ਸਟੈਂਡ ਰੱਖਿਆ ਹੈ ਪਰ ਵਿਰੋਧੀ ਪਾਰਟੀਆਂ ਅਤੇ ਆਪ ਸਰਕਾਰ ਅਕਾਲੀ ਦਲ ਨੂੰ ਬਦਨਾਮ ਕਰ ਕੇ ਹੋਸ਼ੀ ਰਾਜਨੀਤੀ ਕਰ ਰਹੀ ਹੈ।  ਇਸ ਮੌਕੇ ਗਊਸ਼ਾਲਾ ਕਮੇਟੀ ਦੇ ਆਗੂਆਂ ਨੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ ਅਤੇ ਕਮੇਟੀ ਮੈਂਬਰਾਂ ਨੇ ਹਰਸਿਮਰਤ ਕੌਰ ਬਾਦਲ ਸ਼ਾਲ ਭੇਟ ਕਰ ਕੇ ਸਨਮਾਨ ਵੀ ਕੀਤਾ। ਇਸ ਮੌਕੇ ਹਲਕਾ ਬੁਢਲਾਡਾ ਦੇ ਇੰਚਾਰਜ ਡਾ. ਨਿਸ਼ਾਨ ਸਿੰਘ, ਸੀਨੀਅਰੀ ਅਕਾਲੀ ਆਗੂ ਸ਼ਾਮ ਲਾਲ ਧਲੇਵਾਂ, ਅਕਾਲੀ ਆਗੂ ਗੁਰਪਾਲ ਠੇਕੇਦਾਰ ਆਦਿ ਮੌਜੂਦ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News