SGPC ਦੇ ਸਾਰੇ ਗੁਰਦੁਆਰਿਆਂ ਦੇ ਲੰਗਰ ''ਤੇ ਮੁਆਫ ਕੀਤਾ ਜਾਵੇ GST : ਹਰਸਿਮਰਤ
Friday, Mar 23, 2018 - 07:28 PM (IST)

ਲੁਧਿਆਣਾ (ਨਰਿੰਦਰ ਮਹਿੰਦਰੂ) : ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਸਿਰਫ ਦਰਬਾਰ ਸਾਹਿਬ ਦੇ ਲੰਗਰ 'ਤੇ ਜੀ. ਐੱਸ. ਟੀ. ਹਟਾਉਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਐੱਸ. ਜੀ. ਪੀ. ਸੀ. ਦੇ ਅਧੀਨ ਆਉਂਦੇ ਸਾਰੇ ਗੁਰਦੁਆਰਿਆਂ ਦੇ ਲੰਗਰ 'ਤੇ ਲੱਗਣ ਵਾਲਾ ਸਟੇਟ ਜੀ. ਐੱਸ. ਟੀ. ਛੱਡਣਾ ਚਾਹੀਦਾ ਹੈ।
ਹਰਸਿਮਰਤ ਕੌਰ ਬਾਦਲ ਲੁਧਿਆਣਾ ਦੇ ਲਾਡੋਵਾਲ ਵਿਖੇ ਬਣ ਰਹੀ ਫੂਡ ਪਾਰਕ ਦਾ ਦੌਰਾ ਕਰਨ ਪਹੁੰਚੇ ਹੋਏ ਸਨ। ਉਨ੍ਹਾਂ ਕਿਹਾ ਕਿ ਇਹ ਫੂਡ ਪਾਰਕਾਂ ਕਿਸਾਨਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਲਈ ਤੋਹਫਾ ਹਨ।