''84 ਦੰਗਾ ਮਾਮਲਾ : ਹਰਸਿਮਰਤ ਨੇ ਟਵੀਟ ਕਰਕੇ ਰਾਜਨਾਥ ਦਾ ਕੀਤਾ ਧੰਨਵਾਦ

02/10/2018 5:57:47 PM

ਚੰਡੀਗੜ੍ਹ : ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਦਾ ਧੰਨਵਾਦ ਕੀਤਾ ਹੈ। ਹਰਸਿਮਰਤ ਨੇ ਟਵੀਟ ਕਰਕੇ ਕਿਹਾ ਹੈ ਕਿ ਰਾਜਨਾਥ ਸਿੰਘ ਨੇ ਉਨ੍ਹਾਂ ਨੂੰ ਸੂਚਿਤ ਕੀਤਾ ਹੈ ਕਿ ਅਕਾਲੀ ਦਲ ਵਲੋਂ 1984 ਸਿੱਖ ਕਤਲੇਆਮ ਮਾਮਲੇ ਵਿਚ ਜਗਦੀਸ਼ ਟਾਈਟਲਰ ਖਿਲਾਫ ਪੇਸ਼ ਕੀਤੇ ਗਏ ਸਬੂਤਾਂ ਨੂੰ ਜਸਟਿਸ ਢੀਂਗਰਾ ਕੋਲ ਭੇਜ ਦਿੱਤਾ ਗਿਆ ਹੈ ਤਾਂ ਜੋ ਐੱਸ. ਆਈ. ਟੀ. ਗਠਿਤ ਕਰਕੇ ਇਸ ਕਤਲੇਆਮ ਵਿਚ ਜਗਦੀਸ਼ ਟਾਈਟਲਰ ਅਤੇ ਹੋਰ ਲੋਕਾਂ ਦੀ ਸ਼ਮੂਲੀਅਤ ਦੀ ਜਾਂਚ ਕੀਤੀ ਜਾ ਸਕੇ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਜਗਦੀਸ਼ ਟਾਈਟਲਰ ਦੀ ਇਕ ਅਜਿਹੀ ਵੀਡੀਓ ਸਾਹਮਣੇ ਆਈ ਸੀ ਜਿਸ ਵਿਚ ਉਹ 100 ਸਿੱਖਾਂ ਨੂੰ ਕਤਲ ਕਰਨ ਦੀ ਗੱਲ ਆਖ ਰਹੇ ਸਨ, ਜਿਸ ਤੋਂ ਬਾਅਦ ਅਕਾਲੀ ਦਲ ਵਲੋਂ ਲਗਾਤਾਰ ਜਗਦੀਸ਼ ਟਾਈਟਲਰ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।