ਹਰਸਿਮਰਤ ਕੌਰ ਬਾਦਲ ਨੇ ਸੁਲਤਾਨਪੁਰ ਲੋਧੀ ''ਚ 550 ਸਾਲਾ ਤਿਆਰੀਆਂ ਦਾ ਕੀਤਾ ਨਿਰੀਖਣ

Saturday, Aug 17, 2019 - 03:50 PM (IST)

ਹਰਸਿਮਰਤ ਕੌਰ ਬਾਦਲ ਨੇ ਸੁਲਤਾਨਪੁਰ ਲੋਧੀ ''ਚ 550 ਸਾਲਾ ਤਿਆਰੀਆਂ ਦਾ ਕੀਤਾ ਨਿਰੀਖਣ

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)— ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਅੱਜ ਸੁਲਤਾਨਪੁਰ ਲੋਧੀ ਰੇਲਵੇ ਸ਼ਟੇਸ਼ਨ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਰੇਲਵੇ ਵਿਭਾਗ ਵੱਲੋਂ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਇਸ ਸਮੇਂ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ, ਬਲਵਿੰਦਰ ਸਿੰਘ ਭੂੰਦੜ, ਸੰਤ ਬਲਬੀਰ ਸਿੰਘ ਸੀਚੇਵਾਲ, ਰੇਲਵੇ ਵਿਭਾਗ ਦੇ ਅਧਿਕਾਰੀ ਟੀ ਪੀ ਸਿੰਘ ਅਤੇ ਹੋਰਨਾਂ ਨੇ ਸ਼ਿਰਕਤ ਕੀਤੀ। ਇਸ ਸਮੇਂ ਵਰਦੇ ਮੀਂਹ 'ਚ ਕੇਂਦਰੀ ਮੰਤਰੀ ਨੇ ਰੇਲਵੇ ਵਿਭਾਗ ਦੇ ਚਲਦੇ ਕਾਰਜਾਂ ਦੀ ਜਾਣਕਾਰੀ ਹਾਸਲ ਕੀਤੀ।


author

shivani attri

Content Editor

Related News