550ਵੇਂ ਪ੍ਰਕਾਸ਼ ਪੁਰਬ ''ਤੇ SGPC ਹੀ ਲਗਾਏਗੀ ਧਾਰਮਿਕ ਸਟੇਜ : ਹਰਸਿਮਰਤ ਬਾਦਲ

Sunday, Sep 15, 2019 - 12:23 PM (IST)

550ਵੇਂ ਪ੍ਰਕਾਸ਼ ਪੁਰਬ ''ਤੇ SGPC ਹੀ ਲਗਾਏਗੀ ਧਾਰਮਿਕ ਸਟੇਜ : ਹਰਸਿਮਰਤ ਬਾਦਲ

ਸੁਲਤਾਨਪੁਰ ਲੋਧੀ (ਸੋਢੀ)— ਕੇਂਦਰੀ ਫੂਡ ਪ੍ਰੋਸੈਸਿੰਗ ਅਤੇ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਬੀਤੇ ਦਿਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਪਾਵਨ ਨਗਰੀ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸ਼ਹਿਰ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਚੱਲ ਰਹੀ ਵਾਈਟ ਪੇਂਟ ਸੇਵਾ ਦੀ ਵੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ 'ਚ ਇਕ ਬੂਟਾ ਵੀ ਲਗਾਇਆ ਅਤੇ ਉਪਰੰਤ ਅਕਾਲੀ ਦਲ ਦੇ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਸ਼ਹਿਰ ਦੇ ਸੁੰਦਰੀਕਰਨ ਸਬੰਧੀ ਮੀਟਿੰਗ ਕੀਤੀ। ਇਸ ਮੌਕੇ ਧਾਰਮਿਕ ਸਮਾਗਮਾਂ 'ਚ ਸ਼੍ਰੋਮਣੀ ਕਮੇਟੀ ਵੱਲੋਂ ਹੀ ਸਟੇਜ ਲਗਾਈ ਜਾਂਦੀ ਹੈ ਅਤੇ ਇਸ ਵਾਰ ਵੀ 550 ਸਾਲਾ ਸ਼ਤਾਬਦੀ ਸਮਾਗਮਾਂ ਮੌਕੇ ਐੱਸ. ਜੀ. ਪੀ. ਸੀ. ਵੱਲੋਂ ਹੀ ਧਾਰਮਕ ਸਟੇਜ ਲਗਾਈ ਜਾਵੇਗੀ।

ਬੀਬਾ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਲਈ 135 ਕਰੋੜ ਰੁਪਏ ਜਾਰੀ ਕਰਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 270 ਕਰੋੜ ਦੀ ਪ੍ਰੋਪੋਜ਼ਲ ਕੇਂਦਰ ਸਰਕਾਰ ਕੋਲ ਭੇਜੀ ਸੀ ਅਤੇ ਜਿਸ 'ਚੋਂ ਅੱਧੇ 135 ਕਰੋੜ ਰੁਪਏ ਕੇਦਰ ਸਰਕਾਰ ਨੇ ਜਾਰੀ ਕੀਤੇ ਹਨ ਅਤੇ ਬਾਕੀ 135 ਕਰੋੜ ਰੁਪਏ ਪੰਜਾਬ ਸਰਕਾਰ ਨੂੰ ਖਰਚਣੇ ਪੈਣਗੇ। ਇਹ ਕਾਰਜ ਜਲਦੀ ਆਰੰਭ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਾਵਨ ਨਗਰੀ ਦੇ ਵਿਕਾਸ ਲਈ ਬਹੁਤ ਸਾਰੀਆਂ ਯੋਜਨਾਵਾਂ ਉਲੀਕੀਆਂ ਹਨ, ਜਿਨ੍ਹਾਂ 'ਚ ਸਮਾਰਟ ਸਿਟੀ, ਰੇਲਵੇ ਸਟੇਸ਼ਨ ਦਾ ਸੁਦਰੀਕਰਨ ਕਰਕੇ ਧਾਰਮਕ ਦਿੱਖ ਦੇਣਾ, ਨਵੀਆਂ ਰੇਲ ਗੱਡੀਆਂ ਚਾਲੂ ਕਰਨਾ ਆਦਿ ਵਿਸ਼ੇਸ਼ ਹਨ। ਉਨ੍ਹਾਂ ਕਿਹਾ ਕਿ ਪਾਵਨ ਨਗਰੀ ਨੂੰ ਖੂਬਸੂਰਤ ਅਤੇ ਸਫੈਦ ਬਣਾਉਣ ਲਈ ਰੰਗ ਰੋਗਨ ਦਾ ਕੰਮ ਅਕਾਲੀ ਦਲ ਦੇ ਵਰਕਰਾਂ ਵੱਲੋਂ ਦਿਨ ਰਾਤ ਚੱਲ ਰਿਹਾ ਹੈ, ਜਿਸ ਨਾਲ ਹੁਣ ਸ਼ਹਿਰ ਦੀ ਖੂਬਸੂਰਤੀ ਚਾਰੇ ਪਾਸੇ ਨਜ਼ਰ ਆਉਣ ਲੱਗ ਪਈ ਹੈ।
ਬੀਬਾ ਬਾਦਲ ਨੇ ਇਹ ਵੀ ਕਿਹਾ ਕਿ ਅਕਾਲ ਤਖਤ ਸਾਹਿਬ ਜੀ ਸਰਵਉੱਚ ਹੈ, ਜਿਸ ਤੋਂ ਜਾਰੀ ਹੁਕਮਨਾਮਾ ਸਾਨੂੰ ਸਭ ਨੂੰ ਮੰਨਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਪਾਰਟੀਆਂ ਮਰਿਆਦਾ ਅਤੇ ਪ੍ਰੰਪਰਾ ਦਾ ਧਿਆਨ ਨਹੀਂ ਰੱਖਦੀਆਂ ਉਨ੍ਹਾਂ ਨੂੰ ਸੱਤਾ ਦਾ ਬੇਲੋੜਾ ਨਸ਼ਾ ਹੋ ਜਾਂਦਾ ਹੈ। ਹਮੇਸ਼ਾ ਹੀ ਸਮੁੱਚੇ ਧਾਰਮਿਕ ਸਮਾਗਮਾਂ 'ਚ ਸ਼੍ਰੋਮਣੀ ਕਮੇਟੀ ਵੱਲੋਂ ਹੀ ਸਟੇਜ ਲਗਾਈ ਜਾਂਦੀ ਹੈ ਅਤੇ ਇਸ ਵਾਰ ਵੀ 550 ਸਾਲਾ ਸ਼ਤਾਬਦੀ ਸਮਾਗਮਾਂ ਮੌਕੇ ਐੱਸ. ਜੀ. ਪੀ. ਸੀ. ਵੱਲੋਂ ਹੀ ਧਾਰਮਿਕ ਸਟੇਜ ਲਗਾਈ ਜਾਵੇਗੀ। ਇਸ ਸਮੇਂ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਹਰਸਿਮਰਤ ਕੌਰ ਬਾਦਲ ਦਾ ਸਨਮਾਨ ਕੀਤਾ ਗਿਆ।

ਇਸ ਮੌਕੇ ਜਥੇ. ਦਰਬਾਰਾ ਸਿੰਘ, ਅਮਰਜੀਤ ਸਿੰਘ ਚਾਵਲਾ, ਜਥੇ. ਸਰਵਨ ਸਿੰਘ ਕੁਲਾਰ, ਜਥੇ. ਸ਼ਿੰਗਾਰਾ ਸਿੰਘ ਲੋਹੀਆਂ, ਜਥੇ. ਜਰਨੈਲ ਸਿੰਘ ਡੋਗਰਾਂਵਾਲ, ਬੀਬੀ ਗੁਰਪ੍ਰੀਤ ਕੌਰ ਰੂਹੀ, ਸਕੱਤਰ ਮਹਿੰਦਰ ਸਿੰਘ ਆਹਲੀ, ਇੰਜੀ. ਸਵਰਨ ਸਿੰਘ, ਮਾ. ਗੁਰਦੇਵ ਸਿੰਘ, ਸੁਰਜੀਤ ਸਿੰਘ ਢਿੱਲੋਂ, ਗੁਰਜੰਟ ਸਿੰਘ ਸੰਧੂ, ਕਰਨਜੀਤ ਸਿੰਘ ਆਹਲੀ, ਕੁਲਦੀਪ ਸਿੰਘ ਬੂਲੇ, ਜਥੇ. ਸ਼ਮਸ਼ੇਰ ਸਿੰਘ ਭਰੋਆਣਾ, ਦਿਲਬਾਗ ਸਿੰਘ ਗਿੱਲ, ਦਿਨੇਸ਼ ਧੀਰ, ਸਤਪਾਲ ਮਦਾਨ, ਸਵਰਨ ਸਿੰਘ ਜੋਸ਼, ਪ੍ਰਤਾਪ ਸਿੰਘ ਮੋਮੀ, ਸਤਨਾਮ ਸਿੰਘ ਰਾਮੇ, ਮੈਨੇਜਰ ਸਤਨਾਮ ਸਿੰਘ ਰਿਆੜ, ਐਡੀਸ਼ਨਲ ਮੈਨੇਜਰ ਸਰਬਜੀਤ ਸਿੰਘ ਧੂੰਦਾ, ਮੇਜਰ ਸਿੰਘ ਸੰਧੂ, ਸੁੱਚਾ ਸਿੰਘ ਸ਼ਿਕਾਰਪੁਰ, ਹੈੱਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾਅ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ, ਬਲਵਿੰਦਰ ਸਿੰਘ ਖਾਨਪੁਰ, ਮੰਗਲ ਸਿੰਘ ਖਾਨਪੁਰ ਆਦਿ ਹਾਜ਼ਰ ਸਨ।


author

shivani attri

Content Editor

Related News