ਕੇਂਦਰੀ ਮੰਤਰੀ ਦੇ ਅਸਤੀਫ਼ੇ ਤੋਂ ਬਾਅਦ ਜਾਣੋ ਕੀ ਬੋਲੇ 'ਬੀਬੀ ਬਾਦਲ'

09/19/2020 2:30:37 PM

ਚੰਡੀਗੜ੍ਹ : ਕੇਂਦਰ ਸਰਕਾਰ ਦੇ ਤਿੰਨ ਆਰਡੀਨੈਂਸ ਬਿੱਲਾਂ ਖ਼ਿਲਾਫ਼ ਬੀਬੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਵੱਜੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਬਾਰੇ 'ਜਗਬਾਣੀ' ਨਾਲ ਗੱਲਬਾਤ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਨੁਮਾਇੰਦੇ ਦਾ ਕੰਮ ਉਨ੍ਹਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣਾ ਹੁੰਦਾ ਹੈ ਪਰ ਜਦੋਂ ਉਨ੍ਹਾਂ ਨੂੰ ਲੱਗਿਆ ਕਿ ਇਨ੍ਹਾਂ ਬਿੱਲਾਂ ਨਾਲ ਕਿਸਾਨ ਸੰਤੁਸ਼ਟ ਨਹੀਂ ਹਨ ਤਾਂ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ।

ਇਹ ਵੀ ਪੜ੍ਹੋ : ਖੇਤੀ ਬਿੱਲਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਦੇ ਹੱਕ 'ਚ ਉਤਰੇ 'ਢੱਡਰੀਆਂ ਵਾਲੇ', ਜਾਣੋ ਕੀ ਬੋਲੇ

ਉਨ੍ਹਾਂ ਕਾਂਗਰਸ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਮੀਟਿੰਗਾਂ ਦੌਰਾਨ ਇਨ੍ਹਾਂ ਬਿੱਲਾਂ ਲਈ ਸੂਬੇ ਦੀ ਸਰਕਾਰ ਵੱਲੋਂ ਸਹਿਮਤੀ ਦਿੱਤੀ ਗਈ ਸੀ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਜਦੋਂ ਇਹ ਬਿੱਲ ਆਇਆ ਹੀ ਸੀ ਤਾਂ ਉਦੋਂ ਉਨ੍ਹਾਂ ਨੇ ਅਸਤੀਫ਼ਾ ਕਿਉਂ ਨਹੀਂ ਦਿੱਤਾ ਤਾਂ ਬੀਬਾ ਬਾਦਲ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਇਸ ਬਾਰੇ ਪਤਾ ਨਹੀਂ ਸੀ ਅਤੇ ਜਿਵੇਂ ਹੀ ਉਨ੍ਹਾਂ ਦੇ ਮੰਤਰਾਲੇ 'ਚ ਬਿੱਲ ਕੁਮੈਂਟ ਲਈ ਆਇਆ ਤਾਂ ਉਨ੍ਹਾਂ ਨੇ ਕਿਸਾਨਾਂ ਦੇ ਹੱਕ 'ਚ ਕੁਮੈਂਟ ਕੀਤੇ ਅਤੇ ਇਨ੍ਹਾਂ ਬਿੱਲਾਂ ਦਾ ਪੁਰਜ਼ੋਰ ਤਰੀਕੇ ਨਾਲ ਵਿਰੋਧ ਕੀਤਾ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਨੇ ਤਾਂ ਚੋਣ ਮੈਨੀਫੈਸਟੋ 'ਚ ਇਨ੍ਹਾਂ ਬਿੱਲਾਂ ਨੂੰ ਲਾਗੂ ਕਰਨ ਬਾਰੇ ਲਿਖਿਆ ਹੈ।

ਇਹ ਵੀ ਪੜ੍ਹੋ : ਪਟਿਆਲਾ 'ਚ ਵੱਡੀ ਵਾਰਦਾਤ, ਸਹੁਰੇ ਘਰ ਸਾਂਢੂਆਂ ਦੇ ਤਕਰਾਰ ਨੇ ਚਾੜ੍ਹਿਆ ਨਵਾਂ ਚੰਨ
ਕਿਉਂ ਨਹੀਂ ਹੋਈ ਬੀਬੀ ਬਾਦਲ ਦੀ ਸੁਣਵਾਈ
ਹਰਸਿਮਰਤ ਬਾਦਲ ਨੇ ਕਿਹਾ ਕਿ ਇਹ ਦਫ਼ਤਰਾਂ 'ਚ ਬੈਠੇ ਬਾਬੂ ਹੀ ਹਨ, ਜਿਹੜੇ ਕਿ ਗਲਤ ਫੀਡਬੈਕ ਦਿੰਦੇ ਹਨ ਅਤੇ ਅੱਗੇ ਤੱਕ ਗੱਲ ਨਹੀਂ ਪਹੁੰਚਾਉਂਦੇ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਇਸ ਸਬੰਧੀ ਸਿਆਸਤ ਕਰਵਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਬਿੱਲਾਂ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਦੀਆਂ ਕਾਫ਼ੀ ਮੀਟਿੰਗਾਂ ਕਰਵਾਈਆਂ ਹਨ ਪਰ ਜਦੋਂ ਇਹ ਬਿੱਲ ਪਾਸ ਹੀ ਹੋ ਗਏ ਤਾਂ ਫਿਰ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ।

ਇਹ ਵੀ ਪੜ੍ਹੋ : ਗਲੀਆਂ ਦੇ ਅਵਾਰਾ ਕੁੱਤਿਆਂ 'ਤੇ ਕਹਿਰ ਢਾਹ ਰਿਹਾ ਸੀ ਸਨਕੀ ਨੌਜਵਾਨ, ਕੈਮਰੇ 'ਚ ਕੈਦ ਹੋਈ ਕਰਤੂਤ

ਹਰਸਿਮਰਤ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਅਗਲੀ ਰਣਨੀਤੀ ਇਹੀ ਹੋਵੇਗੀ ਕਿ ਇਸ ਬਿੱਲ ਨੂੰ ਰਾਜ ਸਭਾ 'ਚ ਪਾਸ ਨਾ ਹੋਣ ਦਿੱਤਾ ਜਾਵੇ ਅਤੇ ਇਸ ਨੂੰ ਸਲੈਕਸ਼ਨ ਕਮੇਟੀ ਕੋਲ ਭੇਜਿਆ ਜਾਵੇ।

 


 


Babita

Content Editor

Related News