ਖੇਤੀ ਬਿੱਲਾਂ ਦੇ ਪਾਸ ਹੋਣ ਲਈ 'ਬੀਬੀ ਬਾਦਲ' ਨੇ ਕੈਪਟਨ ਨੂੰ ਦੱਸਿਆ ਜ਼ਿੰਮੇਵਾਰ, ਕਹੀ ਇਹ ਗੱਲ

09/28/2020 7:22:36 AM

ਫਾਜ਼ਿਲਕਾ (ਨਾਗਪਾਲ, ਲੀਲਾਧਰ) : ਐਤਵਾਰ ਦੁਪਹਿਰ ਨੂੰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਫਾਜ਼ਿਲਕਾ ਦੀ ਆਨਾਜ ਮੰਡੀ ਵਰਕਰਾਂ ਅਤੇ ਕਿਸਾਨਾਂ ਨਾਲ ਪ੍ਰਭਾਵੀ ਮੀਟਿੰਗ ਕੀਤੀ। ਇਸ ਦੌਰਾਨ ਵਰਕਰਾਂ ਅਤੇ ਕਿਸਾਨਾਂ ਦੇ ਸਨਮੁੱਖ ਬੀਬੀ ਬਾਦਲ ਨੇ ਆਪਣਾ ਸਟੈਂਡ ਰੱਖਦੇ ਹੋਏ ਦੱਸਿਆ ਕਿ ਮੰਤਰੀ ਮੰਡਲ ਦੇ ਮੈਂਬਰ ਰਹਿੰਦੇ ਹੋਏ ਉਨ੍ਹਾਂ ਨੇ ਹਰ ਪੱਧਰ ’ਤੇ ਖੇਤੀ ਬਿੱਲਾਂ ਦਾ ਕਈ ਵਾਰ ਵਿਰੋਧ ਕੀਤਾ।

ਇਹ ਵੀ ਪੜ੍ਹੋ : ਬੁਰੀ ਖ਼ਬਰ : PRTC ਦੀ ਬੱਸ ਨੇ ਦਰੜੇ 4 ਲੋਕ, ਭਿਆਨਕ ਹਾਦਸੇ ਦੌਰਾਨ ਉੱਡੇ ਕਾਰ ਦੇ ਪਰਖੱਚੇ

ਇਸ ਤੋਂ ਇਲਾਵਾ ਉਨ੍ਹਾਂ ਖੇਤੀਬਾੜੀ ਮੰਤਰੀ ਨਾਲ ਭੇਂਟ ਕਰ ਕੇ ਕਿਸਾਨਾਂ ਦੇ ਖਦਸ਼ੇ ਅਤੇ ਉਨ੍ਹਾਂ ਦੇ ਹਿੱਤਾਂ ਬਾਰੇ ਗੱਲ ਕੀਤੀ ਅਤੇ ਉਨ੍ਹਾਂ ਦੇ ਸਨਮੁੱਖ ਮੰਗਾਂ ਰੱਖੀਆਂ ਪਰ ਉਨ੍ਹਾਂ ਦੀਆਂ ਮੰਗਾਂ ਅਤੇ ਪੱਖ ਨੂੰ ਅਣਦੇਖਿਆਂ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਵਰ੍ਹਦੇ ਹੋਏ ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਦੇ ਡਰਾਫਟ ਬਾਰੇ ਕੈਪਟਨ ਸਿੰਘ ਨੂੰ ਪਤਾ ਸੀ, ਕਿਉਂਕਿ ਕੇਂਦਰ ਸਰਕਾਰ ਨੇ ਇਨ੍ਹਾਂ ਬਿੱਲਾਂ ਦੇ ਬਾਰੇ ਪੰਜਾਬ ਸਰਕਾਰ ਨੂੰ ਭਰੋਸੇ ’ਚ ਲਿਆ ਸੀ ਅਤੇ ਨੀਤੀ ਕਮਿਸ਼ਨ ਦੀ ਮੀਟਿੰਗ ’ਚ ਇਨ੍ਹਾਂ ਨੂੰ ਪਾਸ ਕੀਤਾ ਗਿਆ, ਜਿਸ ’ਚ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਹਾਜ਼ਰ ਸਨ।

ਇਹ ਵੀ ਪੜ੍ਹੋ : ਜ਼ਾਲਮ ਨੂੰਹ-ਪੁੱਤ ਨੇ ਡੰਡੇ ਮਾਰ-ਮਾਰ ਤੋੜਿਆ 'ਬਜ਼ੁਰਗ ਮਾਂ' ਦਾ ਚੂਲ੍ਹਾ, ਮੌਤ ਨੇ ਚੀਰ ਛੱਡਿਆ ਧੀਆਂ ਦਾ ਕਾਲਜਾ

ਹੁਣ ਮੁੱਖ ਮੰਤਰੀ ਕਿਸਾਨਾਂ ਦੇ ਵੱਡੇ ਹਮਦਰਦ ਬਣਨ ਦਾ ਦਿਖਾਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਹਮੇਸ਼ਾ ਕਿਸਾਨਾਂ ਅਤੇ ਲੋਕ ਹਿੱਤ ਦੇ ਲਈ ਕੰਮ ਕੀਤਾ ਹੈ ਅਤੇ ਹੁਣ ਵੀ ਕਿਸਾਨਾਂ ਦੇ ਹਿੱਤਾਂ ਲਈ ਉਨ੍ਹਾਂ ਮੰਤਰੀ ਦਾ ਅਹੁਦਾ ਅਤੇ ਐੱਨ. ਡੀ. ਏ. ਛੱਡ ਦਿੱਤੀ ਹੈ।
ਇਹ ਵੀ ਪੜ੍ਹੋ : ਦਾਜ ਦੇ ਲੋਭੀ ਸਹੁਰਿਆਂ ਦੀ ਘਟੀਆ ਕਰਤੂਤ, ਜਾਨਵਰਾਂ ਵਾਂਗ ਕੁੱਟ ਕੇ ਘਰੋਂ ਕੱਢੀ 'ਨੂੰਹ'

Babita

This news is Content Editor Babita