ਪੰਜਾਬ 'ਚ 'ਬਿਜਲੀ ਕੱਟਾਂ' ਨੂੰ ਲੈ ਕੇ 'ਬੀਬਾ ਹਰਸਿਮਰਤ' ਦਾ ਚੜ੍ਹਿਆ ਪਾਰਾ, ਕੈਪਟਨ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ

Friday, Jul 02, 2021 - 02:50 PM (IST)

ਬਠਿੰਡਾ : ਪੰਜਾਬ 'ਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦਾ ਕੈਪਟਨ ਸਰਕਾਰ ਖ਼ਿਲਾਫ਼ ਪਾਰਾ ਚੜ੍ਹ ਗਿਆ ਹੈ। ਬੀਬਾ ਬਾਦਲ ਨੇ ਟਵੀਟ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖ਼ਰੀਆਂ-ਖ਼ਰੀਆਂ ਸੁਣਾਈਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਸੰਕਟ ਮਗਰੋਂ 'ਪਾਵਰਕਾਮ' ਦੀ ਵੱਡੀ ਅਪੀਲ, '3 ਦਿਨਾਂ ਤੱਕ ਬੰਦ ਰੱਖੋ AC'

PunjabKesari

ਬੀਬਾ ਹਰਸਿਮਰਤ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਕੈਪਟਨ ਦੀ ਸਰਕਾਰ ਨੇ ਪੰਜਾਬ ਨੂੰ ਹਨ੍ਹੇਰੇ 'ਚ ਡੋਬਿਆ ਅਤੇ ਇਸ ਦਾ ਦੋਸ਼ ਕਿਸਾਨਾਂ 'ਤੇ ਲਾਇਆ ਜਾ ਰਿਹਾ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ ਬਿਜਲੀ ਕਟੌਤੀ ਲਈ ਕਿਸਾਨਾਂ ਦੀਆਂ ਪਾਣੀ ਦੀਆਂ ਫ਼ਸਲਾਂ ਲਈ ਦੋਸ਼ ਲਾਉਣ ਦੇ ਮਾਮਲੇ 'ਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਵੱਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ 'ਬਿਜਲੀ ਸੰਕਟ' ਦਰਮਿਆਨ ਇੰਡਸਟਰੀ ਲਈ ਬੰਦਿਸ਼ਾਂ ਦੇ ਹੁਕਮ ਜਾਰੀ

PunjabKesari

ਉਨ੍ਹਾਂ ਕਿਹਾ ਕਿ ਉਹੀ ਪੰਜਾਬੀ, ਉਹ ਕਿਸਾਨ, ਉਹੀ ਝੋਨੇ ਦਾ ਰਕਬਾ, ਫਿਰ ਵੀ ਅਕਾਲੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ 'ਚ ਇਕ ਵੀ ਬਿਜਲੀ ਕੱਟ ਨਹੀਂ ਲੱਗਿਆ ਸੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ 'ਬਲੈਕ ਆਊਟ', 9 ਸਾਲ ਬਾਅਦ ਲੱਗੇ ਅਣ-ਐਲਾਨੇ ਅਮਰਜੈਂਸੀ 'ਬਿਜਲੀ ਕੱਟ'

ਹਰਸਿਮਰਤ ਬਾਦਲ ਨੇ ਦੋਸ਼ ਲਾਇਆ ਕਿ ਅੱਜ ਪੰਜਾਬ ਦੇ ਕੋਨੋ-ਕੋਨੇ 'ਚ 10-12 ਘੰਟੇ ਬਿਜਲੀ ਦੇ ਕੱਟ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰਾ ਪੰਜਾਬ ਸੜਕਾਂ 'ਤੇ ਉਤਰ ਆਇਆ ਹੈ। ਇਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor

Related News