ਹਰਸਿਮਰਤ ਬਾਦਲ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ''ਤੇ ਭਾਰਤ ਸਰਕਾਰ ਨੂੰ ਕੀਤੀ ਖ਼ਾਸ ਅਪੀਲ
Wednesday, Dec 08, 2021 - 04:26 PM (IST)
ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਭਾਰਤ ਸਰਕਾਰ ਨੂੰ ਖ਼ਾਸ ਅਪੀਲ ਕੀਤੀ ਹੈ। ਹਰਸਿਮਰਤ ਬਾਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਰਾਜਧਾਨੀ ਦਿੱਲੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ 'ਤੇ ਵਿੱਦਿਅਕ ਅਦਾਰਾ ਸਥਾਪਿਤ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਹੈ ਕਿ ਦਿੱਲੀ ਹਵਾਈ ਅੱਡੇ ਦਾ ਨਾਂ ਗੁਰੂ ਸਾਹਿਬ ਜੀ ਦੇ ਨਾਂ 'ਤੇ ਰੱਖਿਆ ਜਾਵੇ।
ਉਨ੍ਹਾਂ ਕਿਹਾ ਕਿ ਇਹ ਕਦਮ ਭਾਰਤ ਦੇ ਧਾਰਮਿਕ ਅਤੇ ਸਮਾਜਿਕ ਸਹਿਣਸ਼ੀਲਤਾ ਦੇ ਸੰਦੇਸ਼ ਨੂੰ ਵਿਸ਼ਵ ਭਰ 'ਚ ਪਹੁੰਚਾਉਣ ਲਈ ਸਾਰਥਕ ਸਿੱਧ ਹੋਵੇਗਾ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮਨੁੱਖੀ ਇਤਿਹਾਸ 'ਚ ਇਕ ਬੇਮਿਸਾਲ ਸ਼ਹਾਦਤ ਅਤੇ ਇਕ ਵਿਸ਼ਵਾਸ ਕਾਇਮ ਰੱਖਣ ਲਈ ਇਕ ਵਿਅਕਤੀ ਵਿਸ਼ੇਸ਼ ਵੱਲੋਂ ਆਪਣੀ ਮਹਾਨ ਕੁਰਬਾਨੀ ਦਿੱਤੀ ਗਈ। ਹਰਸਿਮਰਤ ਬਾਦਲ ਨੇ ਕਿਹਾ ਕਿ ਆਓ ਅੱਜ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਪਾਤਸ਼ਾਹ ਜੀ ਦੀ ਕੁਰਬਾਨੀ ਅਤੇ ਸਾਰਥਕਤਾ ਵਿਸ਼ਵ ਪੱਧਰ 'ਤੇ ਧਾਰਮਿਕ ਆਜ਼ਾਦੀ, ਮਾਣ ਅਤੇ ਸਹਿਣਸ਼ੀਲਤਾ ਦੀ ਚਮਕ ਨੂੰ ਮੁੜ ਜਗਾਈਏ।
ਇਹ ਵੀ ਪੜ੍ਹੋ : ਪਤਨੀ ਦੇ ਦਿਓਰ ਨਾਲ ਬਣੇ ਨਾਜਾਇਜ਼ ਸਬੰਧਾਂ ਨੇ ਉਜਾੜਿਆ ਪਰਿਵਾਰ, ਪਤੀ ਨੇ ਲੋਹੇ ਦੇ ਸੁੰਬੇ ਨਾਲ ਕਤਲ ਕੀਤਾ ਭਰਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ