MP ਹਰਸਿਮਰਤ ਬਾਦਲ ਨੇ MSP ਕਮੇਟੀ ਦੇ ਪੁਨਰਗਠਨ ਸਣੇ ਸਰਬ ਪਾਰਟੀ ਮੀਟਿੰਗ ’ਚ ਚੁੱਕੇ ਕਈ ਅਹਿਮ ਮੁੱਦੇ

Tuesday, Dec 06, 2022 - 08:26 PM (IST)

ਚੰਡੀਗੜ੍ਹ (ਬਿਊਰੋ) : ਬਠਿੰਡਾ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਸਾਨ ਅੰਦੋਲਨ ਨੂੰ ਰੱਦ ਕਰਨ ਸਮੇਂ ਲਿਖਤੀ ਤੌਰ ’ਤੇ ਕੀਤੇ ਵਾਅਦੇ ਅਨੁਸਾਰ ਐੱਮ.ਐੱਸ.ਪੀ. ਕਮੇਟੀ ਦੇ ਤੁਰੰਤ ਪੁਨਰਗਠਨ ਦੀ ਅਪੀਲ ਕਰਦਿਆਂ ਕਿਹਾ ਕਿ ਸੰਸਦ ਨੂੰ ਨਾਰਕੋ ਅੱਤਵਾਦ ਨਾਲ ਨਜਿੱਠਣ ਦੀ ਲੋੜ ’ਤੇ ਚਰਚਾ ਕਰਨੀ ਚਾਹੀਦੀ ਹੈ, ਜੋ ਪੰਜਾਬ ਦੀ ਜਵਾਨੀ ਨੂੰ ਤਬਾਹ ਕਰ ਰਿਹਾ ਹੈ ਅਤੇ ਇਸ ਦੇ ਮਾੜੇ ਪ੍ਰਭਾਵ ਪੂਰੇ ਦੇਸ਼ ਵਿੱਚ ਹਨ। ਸੰਸਦ ਦੇ ਸਰਦ ਰੁੱਤ ਇਜਲਾਸ ਦੀ ਪੂਰਵ ਸੰਧਿਆ ’ਤੇ ਬੁਲਾਈ ਗਈ ਸਰਬ ਪਾਰਟੀ ਮੀਟਿੰਗ 'ਚ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ, ਖੇਤੀ ਮਾਹਿਰਾਂ ਅਤੇ ਸਰਕਾਰੀ ਨੁਮਾਇੰਦਿਆਂ ਨੂੰ ਸ਼ਾਮਲ ਕਰਕੇ ਘੱਟੋ-ਘੱਟ ਸਮਰਥਨ ਮੁੱਲ ਕਮੇਟੀ ਦੇ ਪੁਨਰਗਠਨ ਦੇ ਮੁੱਦੇ ’ਤੇ ਚਰਚਾ ਕਰਕੇ ਹੱਲ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਧਾਲੀਵਾਲ ਨੇ ਦਿੱਤਾ ਭਰੋਸਾ- ਮਾਨ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਹਰ ਸਮੇਂ ਹੱਲ ਕਰਨ ਲਈ ਤਿਆਰ

ਉਨ੍ਹਾਂ ਸੁਪਰੀਮ ਕੋਰਟ ਦੇ ਉਸ ਨਿਰੀਖਣ ਦਾ ਹਵਾਲਾ ਦਿੱਤਾ ਕਿ ਸਰਹੱਦੀ ਪੰਜਾਬ ਨਕਲੀ ਸ਼ਰਾਬ ਅਤੇ ਨਸ਼ਿਆਂ ਕਾਰਨ ਖ਼ਤਰੇ ਵਿਚ ਹੈ। ਇਸ ਮੁੱਦੇ ਦੀ ਸੰਵੇਦਨਸ਼ੀਲਤਾ ਨੂੰ ਧਿਆਨ 'ਚ ਰੱਖਦਿਆਂ ਇਸ ਮੁੱਦੇ ’ਤੇ ਚਰਚਾ ਕਰਨ ਦੀ ਲੋੜ ਹੈ। ਬੀਬਾ ਬਾਦਲ ਨੇ ਇਹ ਵੀ ਕਿਹਾ ਕਿ ਕਿਵੇਂ ਪੰਜਾਬ ਵਿੱਚ ਗੈਂਗਸਟਰ ਖੁਦ ਕਾਨੂੰਨ ਬਣ ਗਏ ਹਨ ਅਤੇ ਸਰਕਾਰ ਉਨ੍ਹਾਂ ਦੇ ਸਾਹਮਣੇ ਬੇਵੱਸ ਹੈ। ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਚੋਣਾਂ ਤੋਂ ਠੀਕ ਪਹਿਲਾਂ ਝੂਠਾ ਦਾਅਵਾ ਕਰਕੇ ਸਿਆਸਤ ਕਰ ਰਹੇ ਹਨ ਕਿ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ 'ਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ, ਜਦਕਿ ਬਾਅਦ ਵਿੱਚ ਗੋਲਡੀ ਬਰਾੜ ਨੇ ਇਸ ਦਾਅਵੇ ਨੂੰ ਨਕਾਰ ਦਿੱਤਾ ਹੈ।

ਇਹ ਵੀ ਪੜ੍ਹੋ : ਲੁਟੇਰਿਆਂ ਨੇ ਦਾਤ ਦਿਖਾ ਕੇ ਲੁੱਟੀ ਬਾਈਕ, ਦਿਨ-ਦਿਹਾੜੇ ਹੋਈ ਵਾਰਦਾਤ CCTV 'ਚ ਕੈਦ

ਇਕ ਹੋਰ ਮੁੱਦੇ ’ਤੇ ਬੋਲਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਦਿੱਲੀ ਦੀ ਹਵਾ ਦੀ ਗੁਣਵੱਤਾ ਖਰਾਬ ਹੋਣ ਦਾ ਮੁੱਦਾ ਸੰਸਦ 'ਚ ਉਠਾਇਆ ਜਾਣਾ ਚਾਹੀਦਾ ਹੈ। ਝੋਨੇ ਦੀ ਕਟਾਈ ਖਤਮ ਹੋਣ ਤੋਂ ਬਾਅਦ ਮੌਸਮ ਖਰਾਬ ਹੋ ਗਿਆ ਹੈ। ਚੰਡੀਗੜ੍ਹ ’ਤੇ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੀਬਾ ਬਾਦਲ ਨੇ ਇਹ ਵੀ ਕਿਹਾ ਕਿ ਕਿਸੇ ਨੂੰ ਵੀ ਧਰਮ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਦੇਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ, ਜਿਸ ਤਰ੍ਹਾਂ ਕੇਂਦਰੀ ਸੰਸਥਾਵਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਉਹ ਬੇਹੱਦ ਮੰਦਭਾਗਾ ਹੈ। ਅਜਿਹੀਆਂ ਹਰਕਤਾਂ ਨੂੰ ਤੁਰੰਤ ਬੰਦ ਕੀਤਾ ਜਾਣਾ ਚਾਹੀਦਾ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿੱਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News