ਅਜੇ ਵੀ ਆਪਣੇ ਮਾੜੇ ਕੰਮਾਂ ਲਈ ਮੁਆਫ਼ੀ ਮੰਗਣ ਤੋਂ ਕਤਰਾਉਂਦਾ ਹੈ ਗਾਂਧੀ ਪਰਿਵਾਰ : ਹਰਸਿਮਰਤ

Monday, Oct 13, 2025 - 07:11 PM (IST)

ਅਜੇ ਵੀ ਆਪਣੇ ਮਾੜੇ ਕੰਮਾਂ ਲਈ ਮੁਆਫ਼ੀ ਮੰਗਣ ਤੋਂ ਕਤਰਾਉਂਦਾ ਹੈ ਗਾਂਧੀ ਪਰਿਵਾਰ : ਹਰਸਿਮਰਤ

ਚੰਡੀਗੜ੍ਹ (ਅੰਕੁਰ)- ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਗਾਂਧੀ ਪਰਿਵਾਰ ਅਤੇ ਕਾਂਗਰਸ ਪਾਰਟੀ ’ਤੇ ਇਕ ਵਾਰ ਫਿਰ ਤਿੱਖਾ ਹਮਲਾ ਕੀਤਾ ਹੈ। ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਨੂੰ ਸਾਬਕਾ ਗ੍ਰਹਿ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਪੀ. ਚਿਦਾਂਬਰਮ ਵੱਲੋਂ ਗ਼ਲਤ ਦੱਸਣ ਮਗਰੋਂ ‘ਐਕਸ’ ’ਤੇ ਪਾਈ ਪੋਸਟ ’ਚ ਉਨ੍ਹਾਂ ਲਿਖਿਆ ਕਿ ਸਾਕਾ ‘ਨੀਲਾ ਤਾਰਾ’ ਤੋਂ 45 ਸਾਲ ਬਾਅਦ ਆਖ਼ਿਰਕਾਰ ਕੁਝ ਕਾਂਗਰਸੀ ਨੇਤਾ ਉਸ ਕਾਲੇ ਅਧਿਆਇ ਦੀ ਸੱਚਾਈ ਕਬੂਲ ਰਹੇ ਹਨ ਪਰ ਗਾਂਧੀ ਪਰਿਵਾਰ ਅਜੇ ਵੀ ਆਪਣੇ ਮਾੜੇ ਕੰਮਾਂ ਲਈ ਮੁਆਫ਼ੀ ਮੰਗਣ ਤੋਂ ਕਤਰਾਉਂਦਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਕੈਬਨਿਟ ਦੇ ਤਿੰਨ ਮੰਤਰੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਉਨ੍ਹਾਂ ਕਿਹਾ ਕਿ ਇੰਦਰਾ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ’ਤੇ ਟੈਂਕਾਂ ਨਾਲ ਹਮਲਾ ਕਰਵਾਇਆ, ਜਿਸ ਦਾ ਮਕਸਦ ਸਿੱਖ ਕੌਮ ਅਤੇ ਉਸ ਦੇ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਤਬਾਹ ਕਰਨਾ ਸੀ। ਇਸ ਹਮਲੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ, ਜਿਸ ਨਾਲ ਸਿੱਖ ਕੌਮ ਦੇ ਮਨ ’ਤੇ ਕਦੇ ਨਾ ਭਰਨ ਵਾਲਾ ਜ਼ਖ਼ਮ ਲੱਗਾ। ਉਨ੍ਹਾਂ ਕਿਹਾ ਕਿ ਇੰਦਰਾ ਗਾਂਧੀ ਤੋਂ ਬਾਅਦ ਰਾਜੀਵ ਗਾਂਧੀ ਦੇ ਸਮੇਂ ਕਾਂਗਰਸ ਸਰਕਾਰ ਨੇ 1984 ’ਚ ਸਿੱਖਾਂ ਦਾ ਵੱਡੇ ਪੱਧਰ ’ਤੇ ਕਤਲੇਆਮ ਕੀਤਾ, ਖ਼ਾਸ ਕਰ ਕੇ ਦਿੱਲੀ ’ਚ ਹਜ਼ਾਰਾਂ ਸਿੱਖਾਂ ਨੂੰ ਜ਼ਿੰਦਾ ਸਾੜ ਦਿੱਤਾ ਗਿਆ ਤੇ ਸਿੱਖ ਪਰਿਵਾਰਾਂ ਦੀਆਂ ਪੂਰੀਆਂ ਪੀੜ੍ਹੀਆਂ ਤਬਾਹ ਹੋ ਗਈਆਂ। ਉਨ੍ਹਾਂ ਕਿਹਾ ਕਿ ਪਤਾ ਨਹੀਂ ਗਾਂਧੀ ਪਰਿਵਾਰ ਨੂੰ ਆਪਣੇ ਵਡੇਰਿਆਂ ਦੇ ਮਾੜੇ ਕੰਮਾਂ ਲਈ ਸਿੱਖ ਕੌਮ ਅੱਗੇ ਮੁਆਫ਼ੀ ਮੰਗਣ ’ਚ ਹੋਰ ਕਿੰਨੀਆਂ ਪੀੜ੍ਹੀਆਂ ਲੱਗਣਗੀਆਂ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News