ਬੀਬਾ ਬਾਦਲ ਨੇ ਪਿੰਡ ਕਰਮਗੜ੍ਹ ਛਤਰਾਂ ਵਿਖੇ 5 ਕਰੋੜ ਦੀ ਲਾਗਤ ਨਾਲ ਨਵੀਂ ਸੜਕ ਦਾ ਰੱਖਿਆ ਨੀਂਹ ਪੱਥਰ

Saturday, Jul 04, 2026 - 04:55 PM (IST)

ਬੀਬਾ ਬਾਦਲ ਨੇ ਪਿੰਡ ਕਰਮਗੜ੍ਹ ਛਤਰਾਂ ਵਿਖੇ 5 ਕਰੋੜ ਦੀ ਲਾਗਤ ਨਾਲ ਨਵੀਂ ਸੜਕ ਦਾ ਰੱਖਿਆ ਨੀਂਹ ਪੱਥਰ

ਬਠਿੰਡਾ : ਬਠਿੰਡਾ ਤੋਂ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਅੱਜ ਬਠਿੰਡਾ ਦਿਹਾਤੀ ਹਲਕੇ ਦੇ ਦੌਰੇ 'ਤੇ ਰਹੇ। ਹਰਸਿਮਰਤ ਕੌਰ ਬਾਦਲ ਨੇ ਇਸ ਦੌਰੇ ਦੌਰਾਨ ਪਿੰਡ ਕਰਮਗੜ੍ਹ ਛਤਰਾਂ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ ਅਤੇ ਅਧਿਕਾਰੀਆਂ ਨੂੰ ਸੜਕ ਜਲਦੀ ਅਤੇ ਵਧੀਆ ਬਣਾਉਣ ਦੀ ਹਦਾਇਤ ਵੀ ਜਾਰੀ ਕੀਤੀ। ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ 5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਸ ਸੜਕ ਨੂੰ 10 ਫੁੱਟ ਤੋਂ 18 ਫੁੱਟ ਚੌੜਾ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਦੀ ਵੱਡੀ ਮੁਸ਼ਕਿਲ ਹੱਲ ਹੋਵੇਗੀ ਅਤੇ 10 ਪਿੰਡਾਂ ਨੂੰ ਇਸ ਦਾ ਫ਼ਾਇਦਾ ਹੋਵੇਗਾ। 

ਪੰਜਾਬ ਸਰਕਾਰ ਵੱਲੋਂ ਬੇਅਦਬੀ ਦੇ ਲਿਆਂਦੇ ਗਏ ਕਾਨੂੰਨ ਬਾਰੇ ਪੰਜਾਬ ਸਰਕਾਰ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਨਾ ਪਤਾ ਹੋਣ 'ਤੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਕਿੰਨੇ ਮਹਾਨ ਹਨ, ਉੱਥੇ ਜਾ ਕੇ ਭਗਵੰਤ ਮਾਨ ਸਰਕਾਰ ਨਾਕਾਮ ਸਾਬਿਤ ਹੋਈ ਹੈ। ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਖ਼ਾਤਿਆਂ 'ਚ ਪਾਏ ਜਾ ਰਹੇ ਪੈਸਿਆਂ 'ਤੇ ਵੀ ਤੰਜ ਕੱਸਦਿਆਂ ਕਿਹਾ ਕਿ ਭਗਵੰਤ ਮਾਨ ਨੇ ਟੂ-ਟੂ ਦੇ ਚੱਕਰ 'ਚ ਮੇਰੀਆਂ ਬਹੁਤ ਵੀਡੀਓ ਬਣਾਈਆਂ ਹਨ ਅਤੇ ਇਸ ਨੂੰ ਰਾਤ ਨੂੰ ਸੁਫ਼ਨੇ 'ਚ ਵੀ ਬਾਦਲ ਪਰਿਵਾਰ ਅਤੇ ਅਕਾਲੀ ਦਲ ਹੀ ਦਿਖਾਈ ਦਿੰਦਾ ਹੈ। ਹਰਸਿਮਰਤ ਕੌਰ ਬਾਦਲ ਨੇ ਕਾਂਗਰਸ 'ਚ ਅਹੁਦੇਦਾਰੀਆਂ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵੀ ਕਾਂਗਰਸ 'ਤੇ ਨਿਸ਼ਾਨੇ ਸਾਧੇ। 


 


author

Babita

Content Editor

Related News