ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਭੂੰਦੜ ਨੇ ਹਰਸਿਮਰਤ ਕੌਰ ਬਾਦਲ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

Wednesday, Sep 04, 2024 - 04:22 PM (IST)

ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਭੂੰਦੜ ਨੇ ਹਰਸਿਮਰਤ ਕੌਰ ਬਾਦਲ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

ਚੰਡੀਗੜ੍ਹ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਮਰ ਕੱਸ ਲਈ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਜ਼ਿਮਨੀ ਚੋਣਾਂ ਤੋਂ ਪਹਿਲਾਂ ਸੀਨੀਅਰ ਲੀਡਰਾਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਇਸ ਤਹਿਤ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਗਿੱਦੜਬਾਹਾ ਹਲਕੇ ਤੋਂ ਕੈਂਪੇਨ ਇੰਚਾਰਜ ਨਿਯੁਕਤ ਕੀਤਾ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨੈਸ਼ਨਲ ਹਾਈਵੇਅ ਹੋਵੇਗਾ ਜਾਮ! ਸਫ਼ਰ 'ਤੇ ਜਾਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿਚ ਪਾਰਟੀ ਸਰਗਰਮੀਆਂ ਨੂੰ ਤੇਜ਼ ਕਰਨ ਲਈ ਸੀਨੀਅਰ ਲੀਡਰਾਂ ਨੂੰ ਜ਼ਿੰਮੇਵਾਰੀ ਸੌਂਪੀ ਹੈ। ਇਸ ਤਹਿਤ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਗਿੱਦੜਬਾਹਾ ਹਲਕੇ ਲਈ ਕੈਂਪੇਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਹ ਹਲਕੇ ਵਿਚ ਚੋਣ ਮੁਹਿੰਮ ਦੀ ਅਗਵਾਈ ਕਰਨਗੇ। ਇੱਥੇ ਦੱਸ ਦਈਏ ਕਿ ਇਸ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਲੜਣ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਾਂਗਰਸੀ ਆਗੂ ਦੇ ਘਰ ED ਦੀ ਰੇਡ

ਇਸ ਤੋਂ ਇਲਾਵਾ ਸੀਨੀਅਰ ਆਗੂ ਹੀਰਾ ਸਿੰਘ ਨੂੰ ਬਰਨਾਲਾ ਸ਼ਹਿਰੀ ਅਤੇ ਇਕਬਾਲ ਸਿੰਘ ਝੂੰਦਾ ਨੂੰ ਬਰਨਾਲਾ ਦਿਹਾਤੀ ਦਾ ਕੈਂਪੇਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਹ ਦੋਵੇਂ ਲੀਡਰ ਬਰਨਾਲੇ ਵਿਚ ਚੋਣ ਮੁਹਿੰਮ ਦੀ ਕਮਾਨ ਸੰਭਾਲਣਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News