ਸਰਕਾਰੀ ਪੈਸੇ ''ਤੇ ਐਸ਼ ਕਰ ਰਹੇ ਕੈਪਟਨ ਦੇ ਪਾਕਿਸਤਾਨੀ ਦੋਸਤ : ਹਰਸਿਮਰਤ

05/20/2017 7:50:18 PM

ਚੰਡੀਗੜ੍ਹ : ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ''ਤੇ ਵੱਡਾ ਹਮਲਾ ਬੋਲਿਆ ਹੈ। ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਪਾਕਿਸਤਾਨ ਤੋਂ ਆਏ ਕੁਝ ਦੋਸਤ ਪੰਜਾਬ ਦੇ ਸਰਕਾਰੀ ਖਜ਼ਾਨੇ ਦੇ ਸਿਰ ''ਤੇ ਚੰਡੀਗੜ੍ਹ ਵਿਚ ਐਸ਼ ਕਰ ਰਹੇ ਹਨ, ਜਿਨ੍ਹਾਂ ਦਾ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਸਵਾਗਤ ਕੀਤਾ ਸੀ। ਇਕ ਅੰਗਰੇਜ਼ੀ ਵੈਬਸਾਈਟ ਨੂੰ ਇੰਟਰਵਿਊ ਦੌਰਾਨ ਹਰਸਿਮਰਤ ਨੇ ਕਿਹਾ ਕਿ ਪੰਜਾਬ ਦੌਰੇ ''ਤੇ ਆਏ ਕੈਨੇਡਾ ਦੇ ਰੱਖਿਆ ਮੰਤਰੀ ਸੱਜਣ ਸਿੰਘ ਨੂੰ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਿਲੇ ਨਹੀਂ ਜਦਕਿ ਆਪਣੇ ਪਾਕਿਸਤਾਨੀ ਦੋਸਤਾਂ ਦਾ ਮੁੱਖ ਮੰਤਰੀ ਬਾਹਾਂ ਖੋਲ੍ਹ ਕੇ ਸਵਾਗਤ ਕਰਦੇ ਰਹੇ ਹਨ।
ਅੱਗੇ ਬੋਲਦੇ ਹੋਏ ਹਰਸਿਮਰਤ ਨੇ ਕਿਹਾ ਕਿ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਕਦੇ ਵੀ ਬਿਜਲੀ ਦੇ ਲੰਮੇ ਕੱਟ ਨਹੀਂ ਲੱਗੇ ਸਨ ਜਦਕਿ ਹੁਣ ਕਾਂਗਰਸ ਦੇ ਸੱਤਾ ਵਿਚ ਆਉਂਦੇ ਹੀ ਦੋ ਮਹੀਨਿਆਂ ''ਚ ਹੀ ਬਿਜਲੀ ਦੇ ਕੱਟ ਸ਼ੁਰੂ ਹੋ ਗਏ ਹਨ। ਬਾਵਜੂਦ ਇਸ ਦੇ ਮੁੱਖ ਮੰਤਰੀ ਪਾਕਿਸਤਾਨ ਸਮੇਤ ਹੋਰ ਗੁਆਂਢੀ ਦੇਸ਼ਾਂ ਨੂੰ ਬਿਜਲੀ ਦੇਣ ਦੀ ਗੱਲ ਕਰ ਰਹੇ ਹਨ। ਹਰਸਿਮਰਤ ਨੇ ਕਿਹਾ ਕਿ ਇਹ ਸਿਰਫ ਇਸ ਲਈ ਹੈ ਕਿ ਕਿਉਂਕਿ ਪਾਕਿਸਤਾਨ ਵਿਚ ਉਨ੍ਹਾਂ ਦੇ ਖਾਸ ਦੋਸਤ ਹਨ।
ਗੌਰਤਲਬ ਹੈ ਕਿ ਪੰਜਾਬੀ ਟ੍ਰਬਿਊਨ ''ਚ ਛਪੀ ਖਬਰ ਅਨੁਸਾਰ 21 ਮਈ ਨੂੰ ਕੈਪਟਨ ਅਮਰਿੰਦਰ ਸਿੰਘ ਵਲੋਂ ਪਾਕਿਸਤਾਨੀ ਦੋਸਤ ਆਰੂਸ਼ਾ ਦਾ ਜਨਮਦਿਨ ਸ਼ਿਮਲਾ ਦੀਆਂ ਵਾਦੀਆ ਵਿਚ ਮਨਾਇਆ ਜਾ ਰਿਹਾ ਹੈ ਜਿੱਥੇ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਵੱਡੇ ਆਗੂ ਵੀ ਸ਼ਾਮਲ ਹੋਣਗੇ।


Gurminder Singh

Content Editor

Related News