ਪੰਜਾਬ ਦੇ ਸ਼ਾਸਨ ਨੂੰ ਅਪਾਹਜ ਕਰ ਰਿਹੈ 'ਆਪ' ਦਾ ‘ਦਿੱਲੀ ਦਰਬਾਰ’: ਹਰਸਿਮਰਤ ਕੌਰ ਬਾਦਲ
Monday, Feb 09, 2026 - 02:18 PM (IST)
ਚੰਡੀਗੜ੍ਹ/ਬਠਿੰਡਾ- ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਦੋ ਸੀਨੀਅਰ ਆਈ.ਏ.ਐਸ. (IAS) ਅਧਿਕਾਰੀਆਂ ਨੂੰ ਮੁਅੱਤਲ ਕੀਤੇ ਜਾਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਅਧਿਕਾਰੀਆਂ ਨੂੰ ਡਰਾ-ਧਮਕਾ ਕੇ ਆਪਣੀ ਮਰਜ਼ੀ ਅਨੁਸਾਰ ਕੰਮ ਕਰਵਾਉਣਾ ਚਾਹੁੰਦੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਲਾਅ ਕਾਲਜ ’ਚ ਵੱਡੀ ਵਾਰਦਾਤ, ਮੁੰਡੇ ਨੇ ਕੁੜੀ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ
ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ 20 ਤੋਂ ਵੱਧ ਅਧਿਕਾਰੀਆਂ ਅਤੇ ਹੁਣ ਦੋ ਸੀਨੀਅਰ ਆਈਏਐਸ ਅਫਸਰਾਂ ਦੀ ਮੁਅੱਤਲੀ ਇਹ ਸਾਬਤ ਕਰਦੀ ਹੈ ਕਿ ਸਰਕਾਰ ਇਸ ਪ੍ਰਸ਼ਾਸਕੀ ਕਾਰਵਾਈ ਨਾਲ ਸਿਵਲ ਅਤੇ ਪੁਲਸ ਅਧਿਕਾਰੀਆਂ ਨੂੰ ਆਪਣੇ ਇਸ਼ਾਰਿਆਂ ’ਤੇ ਚਲਾਉਣ ਲਈ ਹਥਿਆਰ ਵਜੋਂ ਵਰਤ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 9,10,11,12 ਤੇ 13 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਅਪਡੇਟ
ਹਰਸਿਮਰਤ ਬਾਦਲ ਨੇ ਕਿਹਾ ਕਿ ਸਰਕਾਰ ਦੀਆਂ ਅਸਫਲਤਾਵਾਂ ਦਾ ਦੋਸ਼ ਅਧਿਕਾਰੀਆਂ 'ਤੇ ਨਹੀਂ ਲਗਾਇਆ ਜਾ ਸਕਦਾ। ਉਨ੍ਹਾਂ ਕਿਹਾ ਇਹ ਉਹ ਬਦਲਾਅ ਨਹੀਂ ਹੈ ਜਿਸ ਲਈ ਪੰਜਾਬੀਆਂ ਨੇ ਵੋਟ ਪਾਈ ਸੀ। ਲੋਕ ਅਜਿਹੀ ਸਰਕਾਰ ਚਾਹੁੰਦੇ ਹਨ ਜੋ ਕੰਮ ਕਰੇ, ਨਾ ਕਿ ਜੋ ਬਹਾਨੇ ਬਣਾਉਂਦੀ ਰਹੇ ਅਤੇ ਆਪਣੀ ਨਾਕਾਮਿਆਂ ਦੇ ਲਈ ਆਪਣੇ ਅਧਿਕਾਰੀਆਂ ਨੂੰ ਬਲੀ ਦਾ ਬਕਰਾ ਬਣਾਉਂਦੀ ਰਹੇ। ਹਰਸਿਮਰਤ ਬਾਦਲ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੇ ‘ਦਿੱਲੀ ਦਰਬਾਰ’ ਨੇ ਨਾ ਸਿਰਫ਼ ਪੰਜਾਬ ਨੂੰ ਦੀਵਾਲੀਆ ਕਰ ਦਿੱਤਾ ਹੈ, ਸਗੋਂ ਹੁਣ ਸ਼ਾਸਨ ਨੂੰ ਵੀ ਅਪਾਹਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਪਈਆਂ ਭਾਜੜਾਂ, ਇੱਕ ਘੰਟੇ ਲਈ ਬੰਦ ਕੀਤਾ ਏਅਰਪੋਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
