ਬਠਿੰਡਾ 'ਚ ਲਗਾਤਾਰ ਪਹਿਲੇ ਨੰਬਰ 'ਤੇ ਹਰਸਿਮਰਤ ਕੌਰ ਬਾਦਲ, ਜਾਣੋ ਹੁਣ ਤੱਕ ਦੇ ਰੁਝਾਨ

06/04/2024 1:36:34 PM

ਬਠਿੰਡਾ : ਬਠਿੰਡਾ ਲੋਕ ਸਭਾ ਸੀਟ 'ਤੇ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਲਗਾਤਾਰ ਲੀਡ ਕਰ ਰਹੇ ਹਨ। ਹਰਸਿਮਰਤ ਬਾਦਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਸਖ਼ਤ ਟੱਕਰ ਰਹੇ ਹਨ।

ਇਹ ਵੀ ਪੜ੍ਹੋ : ਬਠਿੰਡਾ 'ਚ ਹਰਸਿਮਰਤ ਬਾਦਲ ਨੇ ਪਾਰ ਕੀਤਾ 276267 ਦਾ ਅੰਕੜਾ, ਪਹਿਲੇ ਨੰਬਰ 'ਤੇ

ਹੁਣ ਤੱਕ ਦੇ ਰੁਝਾਨਾਂ ਮੁਤਾਬਕ ਜਿੱਥੇ ਹਰਸਿਮਰਤ ਕੌਰ ਬਾਦਲ ਨੂੰ 324069 ਵੋਟਾਂ ਮਿਲੀਆਂ ਹਨ, ਉੱਥੇ ਹੀ 'ਆਪ' ਦੇ ਗੁਰਮੀਤ ਸਿੰਘ ਖੁੱਡੀਆਂ ਨੂੰ 273812 ਵੋਟਾਂ ਮਿਲੀਆਂ ਹਨ। ਹਰਸਿਮਰਤ ਕੌਰ ਬਾਦਲ 50257 ਵੋਟਾਂ ਦੇ ਫ਼ਰਕ ਨਾਲ ਗੁਰਮੀਤ ਸਿੰਘ ਖੁੱਡੀਆਂ ਤੋਂ ਅੱਗੇ ਚੱਲ ਰਹੇ ਹਨ।

ਇਹ ਵੀ ਪੜ੍ਹੋ : ਫਿਰੋਜ਼ਪੁਰ 'ਚ BJP ਉਮੀਦਵਾਰ ਗੁਰਮੀਤ ਸਿੰਘ ਸੋਢੀ 3120 ਵੋਟਾਂ ਨਾਲ ਅੱਗੇ, ਘੁਬਾਇਆ ਨੂੰ ਪਿੱਛੇ ਛੱਡਿਆ

ਇਸੇ ਤਰ੍ਹਾਂ ਕਾਂਗਰਸੀ ਉਮੀਦਵਾਰ 171027 ਵੋਟਾਂ ਨਾਲ ਤੀਜੇ ਨੰਬਰ 'ਤੇ ਹਨ, ਜਦੋਂ ਕਿ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਸਿੱਧੂ 96609 ਵੋਟਾਂ ਨਾਲ ਚੌਥੇ ਨੰਬਰ 'ਤੇ ਚੱਲ ਰਹੇ ਹਨ। ਇਸ ਤੋਂ ਇਲਾਵਾ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਲੱਖਾ ਸਿਧਾਣਾ ਨੂੰ ਹੁਣ ਤੱਕ 70517 ਵੋਟਾਂ ਪ੍ਰਾਪਤ ਹੋਈਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


Babita

Content Editor

Related News