ਵੱਡੀ ਖ਼ਬਰ : ਸੁਖਬੀਰ ਮਗਰੋਂ ਹੁਣ ''ਹਰਸਿਮਰਤ ਬਾਦਲ'' ਨੂੰ ਹੋਇਆ ''ਕੋਰੋਨਾ'', ਖ਼ੁਦ ਨੂੰ ਘਰ ''ਚ ਕੀਤਾ ਇਕਾਂਤਵਾਸ

Friday, Apr 16, 2021 - 09:59 AM (IST)

ਵੱਡੀ ਖ਼ਬਰ : ਸੁਖਬੀਰ ਮਗਰੋਂ ਹੁਣ ''ਹਰਸਿਮਰਤ ਬਾਦਲ'' ਨੂੰ ਹੋਇਆ ''ਕੋਰੋਨਾ'', ਖ਼ੁਦ ਨੂੰ ਘਰ ''ਚ ਕੀਤਾ ਇਕਾਂਤਵਾਸ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਕੋਰੋਨਾ ਹੋ ਗਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖ਼ੁਦ ਫੇਸਬੁੱਕ ਰਾਹੀਂ ਲੋਕਾਂ ਨਾਲ ਸਾਂਝੀ ਕੀਤੀ ਹੈ। ਬੀਬੀ ਬਾਦਲ ਨੇ ਲਿਖਿਆ ਹੈ ਕਿ ਉਨ੍ਹਾਂ ਨੇ ਕੋਰੋਨਾ ਟੈਸਟ ਕਰਵਾਇਆ ਸੀ, ਜਿਸ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : 'ਚੰਡੀਗੜ੍ਹ' 'ਚ ਕੋਰੋਨਾ ਦੇ ਨਵੇਂ ਸਟਰੇਨ 'UK ਵੇਰੀਐਂਟ' ਦੀ ਪੁਸ਼ਟੀ, 8 ਗੁਣਾ ਤੇਜ਼ੀ ਨਾਲ ਫੈਲ ਰਿਹੈ

PunjabKesari

ਕੋਰੋਨਾ ਪਾਜ਼ੇਟਿਵ ਆਉਣ ਮਗਰੋਂ ਬੀਬੀ ਬਾਦਲ ਨੇ ਖ਼ੁਦ ਨੂੰ ਘਰ 'ਚ ਇਕਾਂਤਵਾਸ ਕਰ ਲਿਆ ਹੈ ਅਤੇ ਉਨ੍ਹਾਂ ਵੱਲੋਂ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਬੀਤੇ ਦਿਨੀਂ ਆਪਣੇ ਸੰਪਰਕ 'ਚ ਆਏ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਇਕਾਂਤਵਾਸ ਅਪਨਾਉਣ ਅਤੇ ਜਲਦੀ ਤੋਂ ਜਲਦੀ ਆਪਣਾ ਕੋਰੋਨਾ ਟੈਸਟ ਕਰਵਾਉਣ।

ਇਹ ਵੀ ਪੜ੍ਹੋ : 'ਕੋਰੋਨਾ' ਦੇ ਵੱਧਦੇ ਕਹਿਰ ਦਰਮਿਆਨ 'PAU' ਦੇ ਹੋਸਟਲ ਬੰਦ, ਆਨਲਾਈਨ ਹੋਣਗੀਆਂ ਪ੍ਰੀਖਿਆਵਾਂ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਬੀਬੀ ਬਾਦਲ ਦੇ ਪਤੀ ਸੁਖਬੀਰ ਸਿੰਘ ਬਾਦਲ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਫਿਲਹਾਲ ਸੁਖਬੀਰ ਬਾਦਲ ਪੂਰੀ ਤਰ੍ਹਾਂ ਸਿਹਤਮੰਦ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


author

Babita

Content Editor

Related News